LIVE
◷
00:00:00
Loading...
IST
ADVERTISEMENT
ਤੁਹਾਡਾ Advertisement ਇੱਥੇ

1 ਅਕਤੂਬਰ ਤੋਂ ਸ਼ੁਰੂ ਹੋਵੇਗੀ ਝੋਨੇ ਦੀ ਸਰਕਾਰੀ ਖ਼ਰੀਦ, ਜਲੰਧਰ ’ਚ 78 ਮੰਡੀਆਂ ’ਚ ਪੁਖ਼ਤਾ ਪ੍ਰਬੰਧ

ਜਲੰਧਰ 24 ਸਤੰਬਰ (ਖੇਤਰੀ ਪ੍ਰਤੀਨਿਧੀ) -  ਡਿਪਟੀ ਕਮਿਸ਼ਨਰ ਸ਼੍ਰੀ ਵਰਜੀਤ ਵਾਲੀਆ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਝੋਨੇ ਦੀ ਸਰਕਾਰੀ ਖ਼ਰੀਦ 1 ਅਕਤੂਬਰ ਤੋਂ ਸ਼ੁਰੂ ਹੋ ਰਹੀ ਹੈ। ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਸਮੇਂ ਕਿਸੇ ਕਿਸਮ ਦੀ ਦਿੱਕਤ ਨਾ ਆਵੇ, ਇਸ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋੜੀਂਦੇ ਸਾਰੇ ਪ੍ਰਬੰਧ ਯਕੀਨੀ ਬਣਾਏ ਗਏ ਹਨ।ਓਨ੍ਹਾਂ ਦੱਸਿਆ ਕਿ ਇਸ ਸੀਜ਼ਨ ਦੌਰਾਨ ਜ਼ਿਲ੍ਹੇ ਵਿੱਚ ਕਰੀਬ 10.84 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਹੋਣ ਦੀ ਸੰਭਾਵਨਾ ਹੈ। ਝੋਨੇ ਦੀ ਸੁਚਾਰੂ ਅਤੇ ਨਿਰਵਿਘਨ ਖ਼ਰੀਦ ਲਈ ਜ਼ਿਲ੍ਹੇ ਦੀਆਂ 78 ਰੈਗੂਲਰ ਮੰਡੀਆਂ ਨੂੰ ਖ਼ਰੀਦ ਕੇਂਦਰ ਵਜੋਂ ਨਿਰਧਾਰਿਤ ਕੀਤਾ ਗਿਆ ਹੈ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਝੋਨੇ ਦੀ ਖ਼ਰੀਦ ਪ੍ਰਕਿਰਿਆ ਨੂੰ ਪਾਰਦਰਸ਼ੀ ਅਤੇ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਵਚਨਬੱਧ ਹੈ। ਕਿਸਾਨਾਂ ਦੀ ਸਹੂਲਤ ਅਤੇ ਉਨ੍ਹਾਂ ਦੀ ਫ਼ਸਲ ਦੀ ਸਮੇਂ ਸਿਰ ਖ਼ਰੀਦ ਯਕੀਨੀ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੂਰੀ ਖ਼ਰੀਦ ਪ੍ਰਕਿਰਿਆ ਦੀ ਨਿਰੰਤਰ ਨਿਗਰਾਨੀ ਕੀਤੀ ਜਾਵੇਗੀ ਉਨ੍ਹਾਂ ਦੱਸਿਆ ਕਿ ਝੋਨੇ ਵਿੱਚ ਨਮੀ ਦੀ ਵੱਧ ਤੋਂ ਵੱਧ ਹੱਦ 17 ਫ਼ੀਸਦੀ ਮਿੱਥੀ ਗਈ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ ਝੋਨੇ ਦੀ ਸੁੱਕੀ ਫ਼ਸਲ ਹੀ ਲੈ ਕੇ ਆਉਣ, ਤਾਂ ਜੋ ਖ਼ਰੀਦ ਪ੍ਰਕਿਰਿਆ ਨੂੰ ਬਿਨਾਂ ਕਿਸੇ ਰੁਕਾਵਟ ਦੇ ਸੁਚਾਰੂ ਢੰਗ ਨਾਲ ਪੂਰਾ ਕੀਤਾ ਜਾ ਸਕੇ।

Post a Comment

Previous Post Next Post

hw

Facebook Videos
CRIME NEWS
ਖ਼ਬਰਾਂ ਲੋਡ ਹੋ ਰਹੀਆਂ ਹਨ...

Global Samachar Web TV

ਪੰਜਾਬ ਅਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ, ਬ੍ਰੇਕਿੰਗ ਨਿਊਜ਼ ਅਤੇ ਮਹੱਤਵਪੂਰਨ ਅਪਡੇਟਸ ਨਾਲ ਹਮੇਸ਼ਾ ਜੁੜੇ ਰਹੋ।

ਤਾਜ਼ਾ ਖ਼ਬਰਾਂ ਸਿੱਧੀਆਂ ਆਪਣੀ Email 'ਤੇ ਪਾਓ

ਆਪਣੀ Email ਦਰਜ ਕਰੋ ਅਤੇ Global Samachar Web TV ਦੀਆਂ ਮਹੱਤਵਪੂਰਨ ਖ਼ਬਰਾਂ ਤੇ ਅਪਡੇਟਸ ਨਾਲ ਜੁੜੇ ਰਹੋ।

ਧੰਨਵਾਦ! ਤੁਹਾਡੀ Email ਸਫਲਤਾਪੂਰਵਕ ਦਰਜ ਹੋ ਗਈ ਹੈ।
ਤੁਹਾਡੀ Email ਜਾਣਕਾਰੀ ਸੁਰੱਖਿਅਤ ਰਹੇਗੀ।