🌐 LANGUAGES
LATEST NEWS
ਤਾਜ਼ਾ ਖ਼ਬਰਾਂ ਲੋਡ ਹੋ ਰਹੀਆਂ ਹਨ...
ਨੈਸ਼ਨਲ NEWS
ਨੈਸ਼ਨਲ ਖ਼ਬਰਾਂ ਲੋਡ ਹੋ ਰਹੀਆਂ ਹਨ...

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਸਰਕਾਰੀ ਐਲੀਮੈਂਟਰੀ ਸਕੂਲ ਨੰਬਰ-1 ਲੜਕੇ, ਜੰਡਿਆਲਾ ਗੁਰੂ ਦੀ ਨਵੀਂ ਇਮਾਰਤ ਦਾ ਉਦਘਾਟਨ


ਜੰਡਿਆਲਾ ਗੁਰੂ (ਅੰਮ੍ਰਿਤਸਰ), 24 ਸਤੰਬਰ (ਸਟਾਫ਼ ਰਿਪੋਟਰ) - ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਵੱਲੋਂ ਅੱਜ ਸਰਕਾਰੀ ਐਲੀਮੈਂਟਰੀ ਸਕੂਲ ਨੰਬਰ-1 ਲੜਕੇ, ਜੰਡਿਆਲਾ ਗੁਰੂ ਦੀ ਨਵੀਂ ਇਮਾਰਤ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਅਕਾਲ ਪੁਰਖ ਦੇ ਸ਼ੁਕਰਾਨੇ ਵਜੋਂ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਵੀ ਕਰਵਾਇਆ ਗਿਆ। ਇਸ ਮੌਕੇ ਸ. ਹਰਭਜਨ ਸਿੰਘ ਈ.ਟੀ.ਓ. ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਜ਼ਿਲ੍ਹਾ ਅੰਮ੍ਰਿਤਸਰ ਦੇ ਬਲਾਕ ਜੰਡਿਆਲਾ ਗੁਰੂ ਅਧੀਨ ਆਉਂਦੇ ਇਸ ਸਕੂਲ ਦੀ ਨਵੀਂ ਇਮਾਰਤ ਦਾ ਨਿਰਮਾਣ 60.80 ਲੱਖ ਰੁਪਏ ਦੀ ਲਾਗਤ ਨਾਲ ਮੁਕੰਮਲ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਪੀ.ਆਈ.ਡੀ.ਬੀ. ਸਕੀਮ ਅਧੀਨ ਪ੍ਰਾਪਤ ਫੰਡਾਂ ਨਾਲ ਸਕੂਲ ਦੀ ਨਵੀਂ ਇਮਾਰਤ ਦਾ ਨਿਰਮਾਣ ਕਾਰਜ ਪੂਰਾ ਕੀਤਾ ਗਿਆ ਹੈ। ਨਵੀਂ ਇਮਾਰਤ ਵਿੱਚ 7 ਨਵੇਂ ਕਮਰਿਆਂ, ਵਾਸ਼ਰੂਮਾਂ ਅਤੇ ਇੰਟਰਲਾਕ ਟਾਇਲਾਂ ਦਾ ਕੰਮ ਕਰਵਾਇਆ ਗਿਆ ਹੈ। ਲੋਕ ਨਿਰਮਾਣ ਮੰਤਰੀ ਨੇ ਕਿਹਾ ਕਿ ਆਧੁਨਿਕ ਅਤੇ ਸੁਵਿਧਾਜਨਕ ਸਕੂਲੀ ਇਮਾਰਤਾਂ ਵਿਦਿਆਰਥੀਆਂ ਨੂੰ ਬਿਹਤਰ ਵਿੱਦਿਅਕ ਮਾਹੌਲ ਮੁਹੱਈਆ ਕਰਵਾਉਣ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਲੋੜੀਂਦੀਆਂ ਬੁਨਿਆਦੀ ਸਹੂਲਤਾਂ ਯਕੀਨੀ ਬਣਾਉਣ ਲਈ ਵਿਕਾਸ ਕਾਰਜ ਲਗਾਤਾਰ ਜਾਰੀ ਹਨ।
ਹੋਰ ਖ਼ਬਰਾਂ ਪੜ੍ਹੋ
LATEST
ਖ਼ਬਰਾਂ ਲੋਡ ਹੋ ਰਹੀਆਂ ਹਨ...

Post a Comment

Previous Post Next Post

hw

Video Gallery
CRIME NEWS
ਖ਼ਬਰਾਂ ਲੋਡ ਹੋ ਰਹੀਆਂ ਹਨ...

Global Samachar Web TV

ਪੰਜਾਬ ਅਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ, ਬ੍ਰੇਕਿੰਗ ਨਿਊਜ਼ ਅਤੇ ਮਹੱਤਵਪੂਰਨ ਅਪਡੇਟਸ ਨਾਲ ਹਮੇਸ਼ਾ ਜੁੜੇ ਰਹੋ।

ਤਾਜ਼ਾ ਖ਼ਬਰਾਂ ਸਿੱਧੀਆਂ ਆਪਣੀ Email 'ਤੇ ਪਾਓ

ਆਪਣੀ Email ਦਰਜ ਕਰੋ ਅਤੇ Global Samachar Web TV ਦੀਆਂ ਮਹੱਤਵਪੂਰਨ ਖ਼ਬਰਾਂ ਤੇ ਅਪਡੇਟਸ ਨਾਲ ਜੁੜੇ ਰਹੋ।

ਧੰਨਵਾਦ! ਤੁਹਾਡੀ Email ਸਫਲਤਾਪੂਰਵਕ ਦਰਜ ਹੋ ਗਈ ਹੈ।
ਤੁਹਾਡੀ Email ਜਾਣਕਾਰੀ ਸੁਰੱਖਿਅਤ ਰਹੇਗੀ।