LIVE
◷
00:00:00
Loading...
IST
ADVERTISEMENT
ਤੁਹਾਡਾ Advertisement ਇੱਥੇ

ਹਾਕੀ ਅੰਡਰ-14 ਲੜਕੀਆਂ ਵਿੱਚ ਪੀ.ਆਈ.ਐਸ. ਬਠਿੰਡਾ ਨੇ ਜਿੱਤਿਆ ਗੋਲਡ

ਪੀ.ਆਈ.ਐਸ. ਬਠਿੰਡਾ ਨੇ ਫਾਈਨਲ ਵਿੱਚ ਲੁਧਿਆਣਾ ਨੂੰ 3-1 ਨਾਲ  ਹਰਾਇਆ

ਬਠਿੰਡਾ, 27 ਸਤੰਬਰ (ਪਤਰਪ੍ਰੇਰਕ) - ਬਠਿੰਡਾ ਵਿਖੇ ਚੱਲ ਰਹੇ ਜ਼ਿਲ੍ਹਾ ਟੂਰਨਾਮੈਂਟ ਦੇ ਚੌਥੇ ਦਿਨ ਹਾਕੀ ਦੇ ਰੋਚਕ ਮੁਕਾਬਲੇ ਕਰਵਾਏ ਗਏ। ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਜਸਵੀਰ ਸਿੰਘ ਗਿੱਲ ਨੇ ਦੱਸਿਆ ਕਿ ਅੰਡਰ-14 ਲੜਕੀਆਂ ਦੇ ਹਾਕੀ ਮੁਕਾਬਲਿਆਂ ਵਿੱਚ ਪੀ.ਆਈ.ਐਸ. ਬਠਿੰਡਾ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਲੁਧਿਆਣਾ ਨੂੰ ਫਾਈਨਲ ਮੁਕਾਬਲੇ ਵਿੱਚ 3-1 ਨਾਲ ਹਰਾ ਕੇ ਚੈਂਪੀਅਨਸ਼ਿਪ ਆਪਣੇ ਨਾਮ ਕੀਤੀ। ਤੀਜੇ ਸਥਾਨ ਲਈ ਹੋਏ ਹਾਰਡ ਲਾਈਨ ਮੁਕਾਬਲੇ ਵਿੱਚ ਮਲੇਰਕੋਟਲਾ ਨੇ ਜਲੰਧਰ ਨੂੰ 6-0 ਨਾਲ ਹਰਾਇਆ। ਇਸ ਤਰ੍ਹਾਂ ਪੀ.ਆਈ.ਐਸ. ਬਠਿੰਡਾ ਨੇ ਪਹਿਲਾ, ਲੁਧਿਆਣਾ ਨੇ ਦੂਜਾ ਅਤੇ ਮਲੇਰਕੋਟਲਾ ਨੇ ਤੀਜਾ ਸਥਾਨ ਹਾਸਲ ਕੀਤਾ। ਜੇਤੂ ਖਿਡਾਰਨਾਂ ਨੂੰ ਇਨਾਮ ਅਤੇ ਮੈਡਲ ਵੰਡਣ ਲਈ ਮੁੱਖ ਮਹਿਮਾਨ ਸ੍ਰੀ ਚਮਕੌਰ ਸਿੰਘ ਸਿੱਧੂ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ. ਸਿ.) ਬਠਿੰਡਾ ਨੇ ਸ਼ਿਰਕਤ ਕੀਤੀ।  ਹਾਕੀ ਟਰਫ ’ਤੇ ਪਹੁੰਚਣ ’ਤੇ ਗਰਾਊਂਡ ਕਨਵੀਨਰ ਰਣਧੀਰ ਸਿੰਘ ਅਤੇ ਕੋ-ਕਨਵੀਨਰ ਜਗਮੋਹਨ ਸਿੰਘ ਵੱਲੋਂ ਮੁੱਖ ਮਹਿਮਾਨ ਦਾ ਬੁੱਕੇ ਦੇ ਕੇ ਸਵਾਗਤ ਕੀਤਾ ਗਿਆ। ਇਸ ਮੌਕੇ ਖਿਡਾਰਨਾਂ ਨੂੰ ਸੰਬੋਧਨ ਕਰਦਿਆਂ ਸ੍ਰੀ ਚਮਕੌਰ ਸਿੰਘ ਸਿੱਧੂ ਨੇ ਜੇਤੂ ਖਿਡਾਰਨਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਦੀ ਮਿਹਨਤ, ਲਗਨ ਅਤੇ ਅਨੁਸ਼ਾਸਨ ਨੇ ਉਨ੍ਹਾਂ ਨੂੰ ਇਹ ਸਫਲਤਾ ਦਿਵਾਈ ਹੈ। ਉਨ੍ਹਾਂ ਕਿਹਾ ਕਿ ਜਿਹੜੀਆਂ ਖਿਡਾਰਨਾਂ ਜਿੱਤ ਹਾਸਲ ਨਹੀਂ ਕਰ ਸਕੀਆਂ, ਉਹ ਨਿਰਾਸ਼ ਨਾ ਹੋਣ, ਕਿਉਂਕਿ ਹਾਰ ਖੇਡ ਦਾ ਹਿੱਸਾ ਹੈ ਅਤੇ ਹਰ ਹਾਰ ਆਪਣੀਆਂ ਕਮੀਆਂ ਨੂੰ ਪਛਾਣ ਕੇ ਹੋਰ ਮਿਹਨਤ ਕਰਨ ਦਾ ਮੌਕਾ ਦਿੰਦੀ ਹੈ। ਉਨ੍ਹਾਂ ਸਾਰੀਆਂ ਖਿਡਾਰਨਾਂ ਨੂੰ ਖੇਡ ਭਾਵਨਾ, ਅਨੁਸ਼ਾਸਨ ਅਤੇ ਮਿਹਨਤ ਨੂੰ ਜੀਵਨ ਦਾ ਹਿੱਸਾ ਬਣਾਉਣ ਲਈ ਪ੍ਰੇਰਿਤ ਕੀਤਾ। ਅੰਤ ਵਿੱਚ ਮੁੱਖ ਮਹਿਮਾਨ ਵੱਲੋਂ ਜੇਤੂ ਖਿਡਾਰਨਾਂ ਨੂੰ ਮੈਡਲ ਅਤੇ ਟ੍ਰਾਫੀਆਂ ਦੇ ਕੇ ਸਨਮਾਨਿਤ ਕੀਤਾ ਗਿਆ।  ਇਸ ਮੌਕੇ ਪ੍ਰਿੰਸੀਪਲ ਕੁਲਵਿੰਦਰ ਸਿੰਘ, ਹਾਕੀ ਕੋਚ ਰਾਜਵੰਤ ਸਿੰਘ, ਸੁਖਜਿੰਦਰਪਾਲ ਕੌਰ ਸੁੱਖੀ, ਗੁਰਵਿੰਦਰ ਕੌਰ,, ਇਸ਼ਟਪਾਲ ਸਿੰਘ ਗੁਰਜੀਤ ਸਿੰਘ ਝੱਬਰ, ਕੁਲਬੀਰ ਸਿੰਘ ਸਰਬਜੀਤ ਕੌਰ, ਹਰਵਿੰਦਰ ਸਿੰਘ ਸਮੇਤ ਹੋਰ ਅਧਿਕਾਰੀ ਅਤੇ ਖੇਡ ਪ੍ਰੇਮੀ ਹਾਜ਼ਰ ਸਨ।

Post a Comment

Previous Post Next Post

hw

Facebook Videos
CRIME NEWS
ਖ਼ਬਰਾਂ ਲੋਡ ਹੋ ਰਹੀਆਂ ਹਨ...

Global Samachar Web TV

ਪੰਜਾਬ ਅਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ, ਬ੍ਰੇਕਿੰਗ ਨਿਊਜ਼ ਅਤੇ ਮਹੱਤਵਪੂਰਨ ਅਪਡੇਟਸ ਨਾਲ ਹਮੇਸ਼ਾ ਜੁੜੇ ਰਹੋ।

ਤਾਜ਼ਾ ਖ਼ਬਰਾਂ ਸਿੱਧੀਆਂ ਆਪਣੀ Email 'ਤੇ ਪਾਓ

ਆਪਣੀ Email ਦਰਜ ਕਰੋ ਅਤੇ Global Samachar Web TV ਦੀਆਂ ਮਹੱਤਵਪੂਰਨ ਖ਼ਬਰਾਂ ਤੇ ਅਪਡੇਟਸ ਨਾਲ ਜੁੜੇ ਰਹੋ।

ਧੰਨਵਾਦ! ਤੁਹਾਡੀ Email ਸਫਲਤਾਪੂਰਵਕ ਦਰਜ ਹੋ ਗਈ ਹੈ।
ਤੁਹਾਡੀ Email ਜਾਣਕਾਰੀ ਸੁਰੱਖਿਅਤ ਰਹੇਗੀ।