LIVE
◷
00:00:00
Loading...
IST
ADVERTISEMENT
ਤੁਹਾਡਾ Advertisement ਇੱਥੇ

"ਹਮਾਰੇ ਰਾਮ" ਨਾਟਕ ਦੀ ਲੁਧਿਆਣਾ ਦੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਦੋ ਦਿਨਾਂ ਪੇਸ਼ਕਾਰੀ 25 ਤੇ 26 ਸਤੰਬਰ ਨੂੰ : ਹਰਦੀਪ ਸਿੰਘ ਮੁੰਡੀਆਂ


ਲੁਧਿਆਣਾ, 22 ਸਤੰਬਰ  - ਅਮੀਰ ਸੱਭਿਆਚਾਰਕ ਵਿਰਾਸਤ ਅਤੇ ਪਰੰਪਰਾਗਤ ਕਦਰਾਂ-ਕੀਮਤਾਂ ਨੂੰ ਉਤਸ਼ਾਹਿਤ ਕਰਨ ਦੀ ਅਹਿਮ ਪਹਿਲਕਦਮੀ ਤਹਿਤ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਪੂਰੇ ਸੂਬੇ ‘ਚ "ਹਮਾਰੇ ਰਾਮ" ਨਾਟਕ ਦੀ ਕੀਤੀ ਜਾ ਰਹੀ ਵਿਆਪਕ ਪੇਸ਼ਕਾਰੀ ਦੌਰਾਨ 26 ਅਤੇ 26 ਸਤੰਬਰ ਨੂੰ ਲੁਧਿਆਣਾ ਦੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਵੀ 4 ਸ਼ੋਅ (ਹਰ ਰੋਜ਼ 2) ਕਰਵਾਏ ਜਾਣਗੇ। ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਅਤੇ ਪੰਜਾਬ ਹੈਰੀਟੇਜ ਅਤੇ ਸੈਰ-ਸਪਾਟਾ ਪ੍ਰਮੋਸ਼ਨ ਬੋਰਡ ਦੇ ਸਲਾਹਕਾਰ ਸ੍ਰੀ ਦੀਪਕ ਬਾਲੀ ਨੇ ਲੁਧਿਆਣਾ ਜ਼ਿਲ੍ਹੇ ਦੇ ਵਸਨੀਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਨਾਟਕ ਦੀ ਪੇਸ਼ਕਾਰੀ ਦੇਖਣ ਲਈ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨ ਅਤੇ ਮਰਿਆਦਾ ਪੁਰਸ਼ੋਤਮ ਭਗਵਾਨ ਰਾਮ ਦੇਜੀਵਨ, ਆਦਰਸ਼ਾਂ ਅਤੇ ਸਦੀਵੀ ਸੰਦੇਸ਼ ‘ਤੇ ਅਧਾਰਤ ਇਸ ਸ਼ਾਨਦਾਰ ਪੇਸ਼ਕਾਰੀ ਦੇ ਗਵਾਹ ਬਣਨ। ਉਨ੍ਹਾਂ ਕਿਹਾ ਕਿ ਇਸ ਨਾਟਕ ਲਈ ਪਾਸ ਵਿਧਾਇਕ ਸਾਹਿਬਾਨ ਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਦਫ਼ਤਰਾਂ ਸਮੇਤ ਬੁੱਕ ਮਾਈ ਸ਼ੋਅ ਤੋਂ ਮੁਫ਼ਤ ਵਿੱਚ ਹਾਸਲ ਕੀਤੇ ਜਾ ਸਕਦੇ ਹਨ। ਇਸ ਮੌਕੇ ਵਿਧਾਇਕ ਸ੍ਰੀ ਅਸ਼ੋਕ ਪਰਾਸ਼ਰ ਪੱਪੀ, ਸ੍ਰੀ ਮਦਨ ਲਾਲ ਬੱਗਾ, ਡਿਪਟੀ ਕਮਿਸ਼ਨਰ ਸ੍ਰੀ ਹਿਮਾਂਸ਼ੂ ਜੈਨ, ਸ੍ਰੀ ਵਿਜੇ ਸ਼ਰਮਾ, ਪ੍ਰਧਾਨ, ਸਨਾਤਨ ਸੇਵਾ ਸਮਿਤੀ, ਸ੍ਰੀ ਪੰਕਜ ਸ਼ਾਰਦਾ, ਚੇਅਰਮੈਨ, ਬ੍ਰਾਹਮਣ ਭਲਾਈ ਬੋਰਡ, ਚੇਅਰਮੈਨ ਸ. ਜਤਿੰਦਰ ਸਿੰਘ ਖੰਗੂੜਾ, ਸ੍ਰੀ ਵਰੁਨ ਮਹਿਤਾ ਵੀ ਹਾਜ਼ਰ ਸਨ।ਲੁਧਿਆਣਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਤੇ ਸ੍ਰੀ ਬਾਲੀ ਨੇ ਦੱਸਿਆ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਰਾਮਾਇਣ ਦੇ ਇਤਿਹਾਸਕ ਮਹਾਂਕਾਵਿ ਰਾਹੀਂ ਸਨਾਤਨ ਦੇ ਸੰਦੇਸ਼ ਨੂੰਲੋਕਾਂ ਤੱਕ ਪਹੁੰਚਾ ਰਹੀ ਹੈ ਅਤੇ ਮਰਿਆਦਾ ਪਰਸ਼ੋਤਮ ਭਗਵਾਨ ਰਾਮ ਦੇ ਜੀਵਨ ਤੇ ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਦਾ ਉਪਰਾਲਾ ਕੀਤਾ ਗਿਆ ਹੈ। ਸ. ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਦੀਆਂ ਨਿੱਜੀ ਆਸਥਾਵਾਂ ਦਾ ਸਤਿਕਾਰ ਕਰਦੀ ਹੈ ਅਤੇ ਹਮੇਸ਼ਾ ਧਾਰਮਿਕ ਮਾਨਤਾਵਾਂ ਤੋਂ ਉੱਪਰ ਉੱਠ ਕੇ ਸ਼ਾਨਦਾਰ ਸਮਾਗਮ ਕਰਦੀ ਆ ਰਹੀ ਹੈ, ਇਸੇ ਤਹਿਤ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350 ਸਾਲਾ ਸ਼ਹੀਦੀ ਦਿਹਾੜਾ ਮਨਾਉਣ ਸਮੇਤ ਸ੍ਰੀ ਗੁਰੂ ਰਵਿਦਾਸ ਜੀ ਦਾ 650 ਸਾਲਾ ਪ੍ਰਕਾਸ਼ ਪੁਰਬ ਮਨਾਇਆ ਜਾ ਰਿਹਾ ਹੈ ਅਤੇ ਨਾਲ ਹੀ ਏਕ ਸ਼ਾਮ ਭਗਵਾਨ ਸ਼ਿਵ ਕੇ ਸੰਗ ਸਮੇਤ ਹਮਾਰੇ ਰਾਮ ਨਾਟਕ ਦਿਖਾ ਕੇ ਸਨਾਤਨ ਧਰਮ ਦਾ ਸਤਿਕਾਰ ਕੀਤਾ ਜਾ ਰਿਹਾ ਹੈ।
                              
ਸ. ਹਰਦੀਪ ਸਿੰਘ ਮੁੰਡੀਆਂ ਤੇ ਸ੍ਰੀ ਬਾਲੀ ਨੇ ਦੱਸਿਆ ਕਿ ਪੰਜਾਬ ਭਰ ਵਿੱਚ ਹਮਾਰੇ ਰਾਮ ਨਾਟਕ ਦੀਆਂ ਕੁੱਲ 41 ਪੇਸ਼ਕਾਰੀਆਂ ਹੋ ਰਹੀਆ ਹਨ ਤੇ 4 ਪੇਸ਼ਕਾਰੀਆਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ 25 ਤੇ 26 ਸਤੰਬਰ ਨੂੰ ਬਾਅਦ ਦੁਪਹਿਰ 2 ਵਜੇ ਤੇ ਸ਼ਾਮ 6 ਵਜੇ ਤੋਂ ਕਰਵਾਈਆਂ ਜਾ ਰਹੀਆਂ ਹਨ, ਇਸ ਸ਼ੋਅ ਦੀਸਕ੍ਰੀਨਿੰਗ ਦੌਰਾਨ ਲਾਈਟ ਅਤੇ ਸਾਊਂਡ ਦੇ ਪੁਖ਼ਤਾ ਪ੍ਰਬੰਧ ਮੁਕੰਮਲ ਹਨ। ਉਹਨਾਂ ਨੇ ਦੱਸਿਆ ਕਿ ਫੈਲਿਸਿਟੀ ਥੀਏਟਰ ਦੁਆਰਾ ਤਿਆਰ ਕੀਤਾ ਗਿਆ "ਹਮਾਰੇ ਰਾਮ" ਇੱਕਵਿਆਪਕ ਹਿੰਦੀ ਸਟੇਜ ਪ੍ਰੋਗਰਾਮ ਹੈ ਜੋ ਮਨਮੋਹਕ ਦ੍ਰਿਸ਼ਾਂ, ਹਵਾਈ ਕਲਾਬਾਜ਼ੀਆਂ ਅਤੇ ਅਤਿ-ਆਧੁਨਿਕ ਸਟੇਜ ਪ੍ਰਬੰਧਾਂ ਰਾਹੀਂ ਮਹਾਂਕਾਵਿ ਰਾਮਾਇਣ ਨੂੰ ਜੀਵੰਤ ਰੂਪ ਵਿੱਚ ਦਰਸਾਉਂਦਾ ਕਰਦਾ ਹੈ। ਇਸ ਨਾਟਕ ਵਿੱਚ ਪ੍ਰਸਿੱਧ ਅਦਾਕਾਰ ਆਸ਼ੂਤੋਸ਼ ਰਾਣਾ ਰਾਵਣ ਦੇ ਰੂਪ ਵਿੱਚ ਅਤੇ ਰਾਹੁਲ ਆਰ. ਭੂਚਰ ਭਗਵਾਨ ਰਾਮ ਦੀ ਭੂਮਿਕਾ ਵਿੱਚ ਹਨ।
                   
ਇਸ ਨਾਟਕ ਦੀ ਵਿਲੱਖਣਤਾ 'ਤੇ ਚਾਨਣਾ ਪਾਉਂਦਿਆਂ ਸੈਰ-ਸਪਾਟਾ ਸਲਾਹਕਾਰ ਸ੍ਰੀ ਬਾਲੀ ਨੇ ਕਿਹਾ ਕਿਪਰੰਪਰਾਗਤ ਦ੍ਰਿਸ਼ਾਂ ਦੇ ਉਲਟ, "ਹਮਾਰੇ ਰਾਮ" ਪ੍ਰੋਗਰਾਮ ਰਾਮਾਇਣ ਨੂੰ ਵਿਲੱਖਣ ਅਤੇ ਅਣਛੂਹੇ ਦ੍ਰਿਸ਼ਟੀਕੋਣਾਂ ਤੋਂ ਪੇਸ਼ ਕਰੇਗਾ। ਇਹ ਕਹਾਣੀ ਸੀਤਾ ਮਾਤਾ ਜੀ ਦੇ ਵਿਛੋੜੇ ਤੋਂ ਬਾਅਦ ਲਵ ਅਤੇ ਕੁਸ਼ ਦੁਆਰਾ ਭਗਵਾਨ ਰਾਮ ਦਾ ਸਾਹਮਣਾ ਕਰਨ ਨਾਲ ਸ਼ੁਰੂ ਹੁੰਦੀ ਹੈ ਅਤੇ ਸੂਰਜ ਦੇਵਤਾ ਦੇ ਅਲੌਕਿਕ ਦ੍ਰਿਸ਼ਟੀਕੋਣ ਰਾਹੀਂ ਪੇਸ਼ ਕੀਤੀ ਜਾਂਦੀ ਹੈ, ਜੋ ਦਰਸ਼ਕਾਂ ਨੂੰ ਇਸ ਸਤਿਕਾਰਯੋਗ ਮਹਾਂਕਾਵਿ ਦੀ ਇੱਕ ਨਵੀਂਵਿਆਖਿਆ ਪ੍ਰਦਾਨ ਕਰਦੀ ਹੈ। ਉਹਨਾਂ ਨੇ ਕਿਹਾ ਕਿ ਇਨ੍ਹਾਂ ਪੇਸ਼ਕਾਰੀਆਂ ਦਾ ਉਦੇਸ਼ ਨੌਜਵਾਨ ਪੀੜ੍ਹੀ ਵਿੱਚ ਭਾਰਤ ਦੀ ਅਧਿਆਤਮਿਕ, ਸੱਭਿਆਚਾਰਕ ਅਤੇ ਨੈਤਿਕ ਵਿਰਾਸਤ ਨੂੰ ਉਤਸ਼ਾਹਿਤ ਕਰਨਾ ਹੈ, ਨਾਲ ਹੀ ਵਿਸ਼ਵ ਪੱਧਰੀ ਨਾਟਕ ਕਲਾ ਨੂੰ ਉਤਸ਼ਾਹਿਤ ਕਰਨ ਦੇਨਾਲ-ਨਾਲ ਉਸਦਾ ਪਾਸਾਰ ਕਰਨਾ ਹੈ। ਉਨ੍ਹਾਂ ਦੱਸਿਆ ਕਿ ਇਹ ਵਿਆਪਕ ਨਾਟਕੀ ਪੇਸ਼ਕਾਰੀ  ਸੰਗੀਤ, ਵਿਜ਼ੂਅਲ ਇਫੈਕਟਸ ਅਤੇ ਆਧੁਨਿਕ ਤਕਨਾਲੋਜੀ ਨੂੰ ਜੋੜ ਕੇ ਇੱਕ ਅਨੋਖਾ ਸੱਭਿਆਚਾਰਕ ਅਨੁਭਵ ਪੈਦਾ ਕਰਦੀ ਹੈ, ਜੋ ਸਮਾਜ ਦੇ ਸਾਰੇ ਵਰਗਾਂ ਦੇ ਦਰਸ਼ਕਾਂ ਨੂੰ ਪ੍ਰਭਾਵਿਤ ਕਰੇਗੀ।

Post a Comment

Previous Post Next Post

hw

Facebook Videos
CRIME NEWS
ਖ਼ਬਰਾਂ ਲੋਡ ਹੋ ਰਹੀਆਂ ਹਨ...

Global Samachar Web TV

ਪੰਜਾਬ ਅਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ, ਬ੍ਰੇਕਿੰਗ ਨਿਊਜ਼ ਅਤੇ ਮਹੱਤਵਪੂਰਨ ਅਪਡੇਟਸ ਨਾਲ ਹਮੇਸ਼ਾ ਜੁੜੇ ਰਹੋ।

ਤਾਜ਼ਾ ਖ਼ਬਰਾਂ ਸਿੱਧੀਆਂ ਆਪਣੀ Email 'ਤੇ ਪਾਓ

ਆਪਣੀ Email ਦਰਜ ਕਰੋ ਅਤੇ Global Samachar Web TV ਦੀਆਂ ਮਹੱਤਵਪੂਰਨ ਖ਼ਬਰਾਂ ਤੇ ਅਪਡੇਟਸ ਨਾਲ ਜੁੜੇ ਰਹੋ।

ਧੰਨਵਾਦ! ਤੁਹਾਡੀ Email ਸਫਲਤਾਪੂਰਵਕ ਦਰਜ ਹੋ ਗਈ ਹੈ।
ਤੁਹਾਡੀ Email ਜਾਣਕਾਰੀ ਸੁਰੱਖਿਅਤ ਰਹੇਗੀ।