ਲੁਧਿਆਣਾ, 27 ਸਤੰਬਰ (ਪਤਰਪ੍ਰੇਰਕ) – ਵਿਧਾਨ ਸਭਾ ਹਲਕਾ ਲੁਧਿਆਣਾ ਉਤਰੀ ਦੇ ਵਿਧਾਇਕ ਮਦਨ ਲਾਲ ਬੱਗਾ ਵੱਲੋਂ ਵਾਰਡ ਨੰਬਰ 92 ਅਧੀਨ ਬਿਸ਼ਨ ਇਨਕਲੇਵ ਵਿਖੇ ਗਲੀਆਂ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ ਕੀਤਾ।ਉਦਘਾਟਨ ਮੌਕੇ ਉਨ੍ਹਾਂ ਦੀ ਟੀਮ ਦੇ ਨਾਲ ਕੌਂਸਲਰ ਬਿੱਟੂ ਭਾਰਦਵਾਜ, ਬਲਾਕ ਪ੍ਰਧਾਨ ਸ਼ਸ਼ੀ ਸਰਮਾ, ਮਹਿਲਾ ਵਿੰਗ ਇੰਚਾਰਜ ਪੂਨਮ ਅਰੋੜਾ, ਵਰਿੰਦਰ ਚੋਪੜਾ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਵੀ ਮੌਜੂਦ ਸਨ। ਵਿਧਾਇਕ ਬੱਗਾ ਨੇ ਇਲਾਕਾ ਨਿਵਾਸੀਆਂ ਨਾਲ ਕੀਤਾ ਇੱਕ-ਇੱਕ ਵਾਅਦਾ ਪੂਰਾ ਕੀਤਾ ਹੈ ਕਿਉਂਕਿ ਸਾਲ 2022 ਵਿੱਚ ਹਲਕਾ ਉੱਤਰੀ ਦੇ ਵਸਨੀਕਾਂ ਨੇ ਉਨ੍ਹਾਂ ’ਤੇ ਵਿਸ਼ਵਾਸ਼ ਕਰਕੇ ਸੇਵਾ ਕਰਨਾ ਦਾ ਮੌਕਾ ਦਿੱਤਾ ਸੀ। ਉਨ੍ਹਾਂ ਸਪੱਸ਼ਟ ਕੀਤਾ ਕਿ ਉਨ੍ਹਾਂ ਦਾ ਵੀ ਫਰਜ਼ ਬਣਦਾ ਹੈ ਕਿ ਉਨ੍ਹਾਂ ਦਾ ਇਲਾਕਾ ਸਿਹਤ, ਸਿੱਖਿਆ ਤੇ ਵਿਕਾਸ ਪੱਖੋਂ ਬੁਲੰਦੀਆਂ 'ਤੇ ਪਹੁੰਚੇ। ਉਨ੍ਹਾਂ ਕਿਹਾ ਕਿ ਅਣਥੱਕ ਮਿਹਨਤ ਨਾਲ ਲੁਧਿਆਣਾ ਸ਼ਹਿਰ ਅਤੇ ਹਲਕੇ ਦੇ ਵਿਕਾਸ ਕਾਰਜ਼ ਕਰਵਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਅਤੇ ਲੋਕਾਂ ਦੀਆਂ ਆਸਾ 'ਤੇ ਪੂਰਾ ਉਤਰੇ ਹਨ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੁਧਿਆਣਾ ਸ਼ਹਿਰ ਨੂੰ ਵਧੀਆ ਬੁਨਿਆਦੀ ਢਾਂਚਾ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਔਕੜ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।
Tags:
ਲੁਧਿਆਣਾ