LIVE
◷
00:00:00
Loading...
IST
ADVERTISEMENT
ਤੁਹਾਡਾ Advertisement ਇੱਥੇ

ਨਾਜਾਇਜ਼ ਸ਼ਰਾਬ ’ਤੇ ਆਬਕਾਰੀ ਵਿਭਾਗ ਦੀ ਸਖ਼ਤੀ, ਭੁਲੱਥ ਵਿੱਚ ਵਿਸ਼ੇਸ਼ ਚੈਕਿੰਗ

ਕਪੂਰਥਲਾ, 21 ਸਤੰਬਰ - ਪੰਜਾਬ ਦੇ ਆਬਕਾਰੀ ਕਮਿਸ਼ਨਰ ਜਤਿੰਦਰ ਜੋਰਵਾਲ ਦੇ ਨਿਰਦੇਸ਼ਾਂ ’ਤੇ ਆਬਕਾਰੀ ਵਿਭਾਗ ਵੱਲੋਂ ਜ਼ਿਲ੍ਹਾ ਕਪੂਰਥਲਾ ਵਿੱਚ ਨਾਜਾਇਜ਼ ਸ਼ਰਾਬ ਦੀ ਢੋਆ-ਢੁਆਈ ਅਤੇ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਰੋਕਣ ਲਈ ਚੈਕਿੰਗ ਮੁਹਿੰਮ ਤੇਜ਼ ਕਰ ਦਿੱਤੀ ਗਈ ਹੈ।

ਇਸ ਤਹਿਤ ਭੁਲੱਥ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਵਿਸ਼ੇਸ਼ ਨਿਗਰਾਨੀ ਰੱਖਦਿਆਂ ਭੁਲੱਥ-ਭੋਗਪੁਰ ਅਤੇ ਭੁਲੱਥ-ਕਰਤਾਰਪੁਰ ਸੜਕਾਂ ’ਤੇ ਚੈਕਿੰਗ ਨਾਕੇ ਲਗਾਏ ਗਏ। ਇਨਫੋਰਸਮੈਂਟ ਟੀਮਾਂ ਵੱਲੋਂ ਆਉਣ-ਜਾਣ ਵਾਲੇ ਵਾਹਨਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ ਅਤੇ ਸ਼ੱਕੀ ਰੂਟਾਂ ’ਤੇ ਸਖ਼ਤ ਨਜ਼ਰ ਰੱਖੀ ਗਈ। ਇਹ ਮੁਹਿੰਮ ਏ.ਸੀ. (ਆਬਕਾਰੀ) ਕਪੂਰਥਲਾ ਰੇਂਜ ਅਤੇ ਆਬਕਾਰੀ ਅਫ਼ਸਰ ਕਪੂਰਥਲਾ ਦੀ ਦੇਖ-ਰੇਖ ਹੇਠ ਫਗਵਾੜਾ ਸਰਕਲ ਦੇ ਆਬਕਾਰੀ ਇੰਸਪੈਕਟਰ ਜਤਿੰਦਰਪਾਲ ਸਿੰਘ ਅਤੇ ਸਿਮਰਨਪ੍ਰੀਤ ਸਿੰਘ ਵੱਲੋਂ ਆਬਕਾਰੀ ਪੁਲਿਸ ਦੇ ਸਹਿਯੋਗ ਨਾਲ ਚਲਾਈ ਗਈ।

ਵਿਭਾਗ ਵੱਲੋਂ ਫੀਲਡ ਸਟਾਫ਼ ਨੂੰ ਨਾਜਾਇਜ਼ ਸ਼ਰਾਬ ਦੀ ਢੋਆ-ਢੁਆਈ, ਕਬਜ਼ੇ ਅਤੇ ਵਿਕਰੀ ਸਬੰਧੀ ਕਿਸੇ ਵੀ ਸ਼ੱਕੀ ਗਤੀਵਿਧੀ ’ਤੇ ਤੁਰੰਤ ਕਾਰਵਾਈ ਕਰਨ ਲਈ ਚੌਕਸ ਰਹਿਣ ਦੇ ਨਿਰਦੇਸ਼ ਦਿੱਤੇ ਗਏ ਹਨ। ਅਧਿਕਾਰੀ ਨੇ ਦੱਸਿਆ ਕਿ ਨਾਜਾਇਜ਼ ਸ਼ਰਾਬ ਖ਼ਿਲਾਫ਼ ਜ਼ਿਲ੍ਹੇ ਭਰ ਵਿੱਚ ਅਜਿਹੀਆਂ ਵਿਸ਼ੇਸ਼ ਚੈਕਿੰਗ ਮੁਹਿੰਮਾਂ ਜਾਰੀ ਰਹਿਣਗੀਆਂ। ਸੰਵੇਦਨਸ਼ੀਲ ਰੂਟਾਂ ’ਤੇ ਵਿਸ਼ੇਸ਼ ਨਿਗਰਾਨੀ ਰੱਖਦਿਆਂ ਆਬਕਾਰੀ ਕਾਨੂੰਨਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ।

Post a Comment

Previous Post Next Post

hw

Facebook Videos
CRIME NEWS
ਖ਼ਬਰਾਂ ਲੋਡ ਹੋ ਰਹੀਆਂ ਹਨ...

Global Samachar Web TV

ਪੰਜਾਬ ਅਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ, ਬ੍ਰੇਕਿੰਗ ਨਿਊਜ਼ ਅਤੇ ਮਹੱਤਵਪੂਰਨ ਅਪਡੇਟਸ ਨਾਲ ਹਮੇਸ਼ਾ ਜੁੜੇ ਰਹੋ।

ਤਾਜ਼ਾ ਖ਼ਬਰਾਂ ਸਿੱਧੀਆਂ ਆਪਣੀ Email 'ਤੇ ਪਾਓ

ਆਪਣੀ Email ਦਰਜ ਕਰੋ ਅਤੇ Global Samachar Web TV ਦੀਆਂ ਮਹੱਤਵਪੂਰਨ ਖ਼ਬਰਾਂ ਤੇ ਅਪਡੇਟਸ ਨਾਲ ਜੁੜੇ ਰਹੋ।

ਧੰਨਵਾਦ! ਤੁਹਾਡੀ Email ਸਫਲਤਾਪੂਰਵਕ ਦਰਜ ਹੋ ਗਈ ਹੈ।
ਤੁਹਾਡੀ Email ਜਾਣਕਾਰੀ ਸੁਰੱਖਿਅਤ ਰਹੇਗੀ।