🌐 LANGUAGES
LATEST NEWS
ਤਾਜ਼ਾ ਖ਼ਬਰਾਂ ਲੋਡ ਹੋ ਰਹੀਆਂ ਹਨ...
ਨੈਸ਼ਨਲ NEWS
ਨੈਸ਼ਨਲ ਖ਼ਬਰਾਂ ਲੋਡ ਹੋ ਰਹੀਆਂ ਹਨ...

ਸ਼ਹੀਦ-ਏ-ਆਜ਼ਮ ਦੇ ਜੀਵਨ ਅਤੇ ਵਿਚਾਰਾਂ ਨੂੰ ਆਉਣ ਵਾਲੀਆਂ ਪੀੜ੍ਹੀਆਂ ਤੱਕ ਪਹੁੰਚਾਉਣਾ ਸਾਡਾ ਸਭ ਦਾ ਫਰਜ਼ - ਡਾ. ਸੁਖਵਿੰਦਰ ਕੁਮਾਰ ਸੁੱਖੀ


ਖਟਕੜ ਕਲਾਂ (ਸ਼ਹੀਦ ਭਗਤ ਸਿੰਘ ਨਗਰ), 28 ਸਤੰਬਰ  (ਬਿਓਰੋ) - ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ, ਵਿਧਾਇਕ ਬੰਗਾ ਡਾ. ਸੁਖਵਿੰਦਰ ਕੁਮਾਰ ਸੁੱਖੀ ਅਤੇ ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਗੁਲਪ੍ਰੀਤ ਸਿੰਘ ਔਲਖ ਨੇ ਅੱਜ ਖਟਕੜ ਕਲਾਂ ਸਥਿਤ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਸਮਾਰਕ ਵਿਖੇ ਜਾ ਕੇ ਸ਼ਰਧਾ ਦੇ ਫੁੱਲ ਅਰਪਿਤ ਕੀਤੇ।ਇਸ ਮੌਕੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਦਾ ਜੀਵਨ ਅਤੇ ਉਨ੍ਹਾਂ ਦੀ ਸਰਵਉੱਚ ਕੁਰਬਾਨੀ ਦੇਸ਼ ਦੀ ਨੌਜਵਾਨ ਪੀੜ੍ਹੀ ਲਈ ਸਦਾ ਪ੍ਰੇਰਨਾ ਸਰੋਤ ਰਹੇਗੀ। ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਨੇ ਦੇਸ਼ ਦੀ ਆਜ਼ਾਦੀ ਲਈ ਆਪਣੇ ਪ੍ਰਾਣਾਂ ਦੀ ਆਹੂਤੀ ਦੇ ਕੇ ਰਾਸ਼ਟਰ ਪ੍ਰਤੀ ਸਮਰਪਣ ਅਤੇ ਦੇਸ਼ ਭਗਤੀ ਦੀ ਮਿਸਾਲ ਕਾਇਮ ਕੀਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ਼ਹੀਦ ਭਗਤ ਸਿੰਘ ਜੀ ਦੇ ਦੱਸੇ ਮਾਰਗ ’ਤੇ ਚੱਲ ਕੇ ਲੋਕ ਸੇਵਾ ਦਾ ਕਾਰਜ ਕਰ ਰਹੀ ਹੈ।ਵਿਧਾਇਕ ਬੰਗਾ ਡਾ. ਸੁਖਵਿੰਦਰ ਕੁਮਾਰ ਸੁੱਖੀ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਦੇ ਵਿਚਾਰ ਅੱਜ ਵੀ ਨੌਜਵਾਨਾਂ ਨੂੰ ਦੇਸ਼ ਅਤੇ ਸਮਾਜ ਪ੍ਰਤੀ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ ਲਈ ਪ੍ਰੇਰਿਤ ਕਰਦੇ ਹਨ। ਉਨ੍ਹਾਂ ਕਿਹਾ ਕਿ ਸ਼ਹੀਦ-ਏ-ਆਜ਼ਮ ਦੇ ਜੀਵਨ ਅਤੇ ਵਿਚਾਰਾਂ ਨੂੰ ਆਉਣ ਵਾਲੀਆਂ ਪੀੜ੍ਹੀਆਂ ਤੱਕ ਪਹੁੰਚਾਉਣਾ ਅਸੀਂ ਸਭ ਦਾ ਫਰਜ਼ ਹੈ। ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ ਉਨ੍ਹਾਂ ਦੀ ਮਹਾਨ ਕੁਰਬਾਨੀ, ਵਿਚਾਰਾਂ ਅਤੇ ਦੇਸ਼ ਪ੍ਰਤੀ ਸਮਰਪਣ ਨੂੰ ਯਾਦ ਕਰਨ ਦਾ ਮੌਕਾ ਹੈ। ਉਨ੍ਹਾਂ ਕਿਹਾ ਕਿ ਖਟਕੜ ਕਲਾਂ ਵਰਗੀ ਇਤਿਹਾਸਕ ਧਰਤੀ ਤੋਂ ਸ਼ਹੀਦ-ਏ-ਆਜ਼ਮ ਦੀ ਵਿਰਾਸਤ ਦੇਸ਼ ਵਾਸੀਆਂ, ਖਾਸ ਕਰਕੇ ਨੌਜਵਾਨਾਂ ਨੂੰ ਰਾਸ਼ਟਰ ਹਿੱਤ ਵਿੱਚ ਕੰਮ ਕਰਨ ਦੀ ਪ੍ਰੇਰਨਾ ਦਿੰਦੀ ਹੈ।

ਉਨ੍ਹਾਂ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਉਹ ਸ਼ਹੀਦ ਭਗਤ ਸਿੰਘ ਦੇ ਜੀਵਨ ਅਤੇ ਵਿਚਾਰਾਂ ਤੋਂ ਪ੍ਰੇਰਨਾ ਲੈਂਦਿਆਂ ਸਿੱਖਿਆ, ਸਮਾਜ ਸੇਵਾ ਅਤੇ ਦੇਸ਼ ਦੀ ਤਰੱਕੀ ਵਿੱਚ ਸਕਾਰਾਤਮਕ ਯੋਗਦਾਨ ਪਾਉਣ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਵਨੀਤ ਕੌਰ, ਐਸ.ਡੀ.ਐਮ. ਨਵਾਂਸ਼ਹਿਰ ਅਨਮਜੋਤ ਕੌਰ, ਐਸ.ਡੀ.ਐਮ. ਬੰਗਾ ਵਿਪਿਨ ਭੰਡਾਰੀ, ਸਹਾਇਕ ਕਮਿਸ਼ਨਰ ਰਮਨਜੀਤ ਕੌਰ, ਪੰਜਾਬ ਜਲ ਸਰੋਤ ਪ੍ਰਬੰਧਨ ਤੇ ਵਿਕਾਸ ਨਿਗਮ ਦੇ ਵਾਈਸ ਚੇਅਰਮੈਨ ਕੁਲਜੀਤ ਸਰਹਾਲ, ਚੇਅਰਮੈਨ ਮਾਰਕਿਟ ਕਮੇਟੀ ਗਗਨ ਅਗਨੀਹੋਤਰੀ, ਸਤਨਾਮ ਜਲਾਲਪੁਰ, ਲਲਿਤ ਮੋਹਨ ਪਾਠਕ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸੋਹਣ ਲਾਲ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।
ਹੋਰ ਖ਼ਬਰਾਂ ਪੜ੍ਹੋ
LATEST
ਖ਼ਬਰਾਂ ਲੋਡ ਹੋ ਰਹੀਆਂ ਹਨ...

Post a Comment

Previous Post Next Post

hw

Video Gallery
CRIME NEWS
ਖ਼ਬਰਾਂ ਲੋਡ ਹੋ ਰਹੀਆਂ ਹਨ...

Global Samachar Web TV

ਪੰਜਾਬ ਅਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ, ਬ੍ਰੇਕਿੰਗ ਨਿਊਜ਼ ਅਤੇ ਮਹੱਤਵਪੂਰਨ ਅਪਡੇਟਸ ਨਾਲ ਹਮੇਸ਼ਾ ਜੁੜੇ ਰਹੋ।

ਤਾਜ਼ਾ ਖ਼ਬਰਾਂ ਸਿੱਧੀਆਂ ਆਪਣੀ Email 'ਤੇ ਪਾਓ

ਆਪਣੀ Email ਦਰਜ ਕਰੋ ਅਤੇ Global Samachar Web TV ਦੀਆਂ ਮਹੱਤਵਪੂਰਨ ਖ਼ਬਰਾਂ ਤੇ ਅਪਡੇਟਸ ਨਾਲ ਜੁੜੇ ਰਹੋ।

ਧੰਨਵਾਦ! ਤੁਹਾਡੀ Email ਸਫਲਤਾਪੂਰਵਕ ਦਰਜ ਹੋ ਗਈ ਹੈ।
ਤੁਹਾਡੀ Email ਜਾਣਕਾਰੀ ਸੁਰੱਖਿਅਤ ਰਹੇਗੀ।