LIVE
◷
00:00:00
Loading...
IST
ADVERTISEMENT
ਤੁਹਾਡਾ Advertisement ਇੱਥੇ

ਹੁਣ ਫਗਵਾੜਾ ਅਤੇ ਹੁਸ਼ਿਆਰਪੁਰ ਦੀਆਂ ਸਾਰੀਆਂ ਪੇਂਡੂ ਲਿੰਕ ਸੜਕਾਂ ਦਾ ਨਵੀਨੀਕਰਨ ਕਰੇਗਾ ਪੰਜਾਬ ਮੰਡੀ ਬੋਰਡ


ਸੜਕੀ ਪ੍ਰੋਜੈਕਟਾਂ ਨੂੰ ਜਲਦੀ ਮਨਜ਼ੂਰੀ, ਟੈਂਡਰ ਅਤੇ ਨੇਪਰੇ ਚਾੜ੍ਹਨ ਲਈ ਲਿਆ ਗਿਆ ਅਹਿਮ ਫ਼ੈਸਲਾ

ਫਗਵਾੜਾ, 23 ਸਤੰਬਰ: ਫਗਵਾੜਾ ਅਤੇ ਹੁਸ਼ਿਆਰਪੁਰ ਮਾਰਕੀਟ ਕਮੇਟੀਆਂ ਅਧੀਨ ਆਉਂਦੇ ਪੇਂਡੂ ਸੜਕੀ ਢਾਂਚੇ ਨੂੰ ਮਜ਼ਬੂਤ ਅਤੇ ਬਿਹਤਰ ਬਣਾਉਣ ਦੀ ਦਿਸ਼ਾ ਵਿੱਚ ਵੱਡਾ ਕਦਮ ਚੁੱਕਦਿਆਂ, ਇਨ੍ਹਾਂ ਇਲਾਕਿਆਂ ਦੀਆਂ ਸਾਰੀਆਂ ਲਿੰਕ ਸੜਕਾਂ ਦੀ ਮੁਰੰਮਤ ਅਤੇ ਆਧੁਨਿਕੀਕਰਨ ਹੁਣ ਪੰਜਾਬ ਮੰਡੀ ਬੋਰਡ ਵੱਲੋਂ ਕੀਤਾ ਜਾਵੇਗਾ। ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ ਨੇ ਦੱਸਿਆ ਕਿ ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਗੱਲ ਕਰਕੇ ਖੇਤਰ ਵਿੱਚ ਸੜਕੀ ਵਿਕਾਸ ਦੇ ਕੰਮਾਂ ਨੂੰ ਤੇਜ਼ੀ ਨਾਲ ਕਰਵਾਉਣ ਦੀ ਮੰਗ ਕੀਤੀ ਸੀ। ਇਸ ਤੋਂ ਬਾਅਦ ਸਰਕਾਰ ਨੇ ਇਨ੍ਹਾਂ ਇਲਾਕਿਆਂ ਵਿੱਚ ਪੇਂਡੂ ਲਿੰਕ ਸੜਕਾਂ ਦੇ ਇੰਜੀਨੀਅਰਿੰਗ ਕੰਮ ਪੰਜਾਬ ਮੰਡੀ ਬੋਰਡ ਨੂੰ ਸੌਂਪਣ ਦੇ ਹੁਕਮ ਜਾਰੀ ਕਰ ਦਿੱਤੇ ਹਨ। ਉਨ੍ਹਾਂ ਦੱਸਿਆ ਕਿ ਪਹਿਲਾਂ ਇਹ ਸੜਕਾਂ ਲੋਕ ਨਿਰਮਾਣ ਵਿਭਾਗ ਵੱਲੋਂ ਦੇਖੀਆਂ ਜਾਂਦੀਆਂ ਸਨ। ਹੁਣ ਮੰਡੀ ਬੋਰਡ ਦੇ ਜ਼ਿੰਮੇ ਆਉਣ ਨਾਲ ਇਨ੍ਹਾਂ ਪ੍ਰੋਜੈਕਟਾਂ ਦੀ ਰੂਪ-ਰੇਖਾ ਤਿਆਰ ਕਰਨ, ਮਨਜ਼ੂਰੀ ਦੇਣ ਅਤੇ ਕੰਮ ਸ਼ੁਰੂ ਕਰਨ ਦੀ ਪ੍ਰਕਿਰਿਆ ਬਹੁਤ ਤੇਜ਼ ਅਤੇ ਆਸਾਨ ਹੋ ਜਾਵੇਗੀ।

ਡਾ. ਚੱਬੇਵਾਲ ਨੇ ਕਿਹਾ ਕਿ ਇਸ ਬਦਲਾਅ ਨਾਲ ਪ੍ਰਸਤਾਵ ਜਲਦ ਤਿਆਰ ਹੋਣਗੇ, ਸਮੇਂ ਸਿਰ ਮਨਜ਼ੂਰੀਆਂ ਮਿਲਣਗੀਆਂ, ਟੈਂਡਰਾਂ ਦੀ ਪ੍ਰਕਿਰਿਆ ਜਲਦੀ ਨੇਪਰੇ ਚੜ੍ਹੇਗੀ ਅਤੇ ਫੀਲਡ ਵਿੱਚ ਕੰਮ ਛੇਤੀ ਸ਼ੁਰੂ ਹੋ ਸਕੇਗਾ। ਇਸ ਨਾਲ ਪੇਂਡੂ ਇਲਾਕਿਆਂ ਵਿੱਚ ਸੜਕੀ ਨੈੱਟਵਰਕ ਦੇ ਵਿਕਾਸ ਨੂੰ ਵੱਡਾ ਹੁਲਾਰਾ ਮਿਲੇਗਾ।

ਸੰਸਦ ਮੈਂਬਰ ਨੇ ਅੱਗੇ ਕਿਹਾ ਕਿ ਵਧੀਆ ਸੜਕਾਂ ਜਿੱਥੇ ਆਉਣ ਵਾਲਿਆਂ ਲਈ ਸਫ਼ਰ ਸੌਖਾ ਬਣਾਉਂਦੀਆਂ ਹਨ, ਉੱਥੇ ਹੀ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨ ਵਿੱਚ ਵੀ ਅਹਿਮ ਰੋਲ ਅਦਾ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪੇਂਡੂ ਖੇਤਰਾਂ ਦੇ ਸਰਵਪੱਖੀ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਵਧੀਆ ਸੜਕਾਂ ਹੋਣ ਨਾਲ ਜਿੱਥੇ ਕਨੈਕਟੀਵਿਟੀ ਸੁਧਰੇਗੀ, ਉੱਥੇ ਹੀ ਪਿੰਡਾਂ ਵਿੱਚ ਆਰਥਿਕ ਗਤੀਵਿਧੀਆਂ ਵਧਣਗੀਆਂ ਅਤੇ ਲੋਕਾਂ ਦਾ ਜੀਵਨ ਪੱਧਰ ਵੀ ਉੱਚਾ ਉੱਠੇਗਾ। ਡਾ. ਚੱਬੇਵਾਲ ਨੇ ਭਰੋਸਾ ਪ੍ਰਗਟਾਇਆ ਕਿ ਇਸ ਨਵੇਂ ਕਦਮ ਨਾਲ ਸੜਕਾਂ ਦੀ ਹਾਲਤ ਵਿੱਚ ਜਲਦੀ ਹੀ ਵੱਡਾ ਸੁਧਾਰ ਦੇਖਣ ਨੂੰ ਮਿਲੇਗਾ ਅਤੇ ਇਲਾਕੇ ਦੇ ਲੋਕਾਂ ਨੂੰ ਆਉਣ-ਜਾਣ ਵਿੱਚ ਕਾਫ਼ੀ ਸੌਖ ਹੋਵੇਗੀ। ਉਨ੍ਹਾਂ ਦੁਹਰਾਇਆ ਕਿ ਪੰਜਾਬ ਸਰਕਾਰ ਮਜ਼ਬੂਤ ਬੁਨਿਆਦੀ ਢਾਂਚਾ ਤਿਆਰ ਕਰਨ ਲਈ ਦਿਨ-ਰਾਤ ਕੰਮ ਕਰ ਰਹੀ ਹੈ ਤਾਂ ਜੋ ਵਿਕਾਸ ਦਾ ਲاਭ ਹਰ ਤੱਕ ਪਹੁੰਚ ਸਕੇ।

Post a Comment

Previous Post Next Post

hw

Facebook Videos
CRIME NEWS
ਖ਼ਬਰਾਂ ਲੋਡ ਹੋ ਰਹੀਆਂ ਹਨ...

Global Samachar Web TV

ਪੰਜਾਬ ਅਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ, ਬ੍ਰੇਕਿੰਗ ਨਿਊਜ਼ ਅਤੇ ਮਹੱਤਵਪੂਰਨ ਅਪਡੇਟਸ ਨਾਲ ਹਮੇਸ਼ਾ ਜੁੜੇ ਰਹੋ।

ਤਾਜ਼ਾ ਖ਼ਬਰਾਂ ਸਿੱਧੀਆਂ ਆਪਣੀ Email 'ਤੇ ਪਾਓ

ਆਪਣੀ Email ਦਰਜ ਕਰੋ ਅਤੇ Global Samachar Web TV ਦੀਆਂ ਮਹੱਤਵਪੂਰਨ ਖ਼ਬਰਾਂ ਤੇ ਅਪਡੇਟਸ ਨਾਲ ਜੁੜੇ ਰਹੋ।

ਧੰਨਵਾਦ! ਤੁਹਾਡੀ Email ਸਫਲਤਾਪੂਰਵਕ ਦਰਜ ਹੋ ਗਈ ਹੈ।
ਤੁਹਾਡੀ Email ਜਾਣਕਾਰੀ ਸੁਰੱਖਿਅਤ ਰਹੇਗੀ।