LIVE
◷
00:00:00
Loading...
IST
ADVERTISEMENT
ਤੁਹਾਡਾ Advertisement ਇੱਥੇ

ਮਾਨ ਸਰਕਾਰ ਨੇ ਹਰ ਵਰਗ ਦੀ ਭਲਾਈ ਲਈ ਸਕੀਮਾਂ ਲਾਗੂ ਕੀਤੀਆਂ - ਵਿਧਾਇਕ ਉੱਗੋਕੇ


ਬਰਨਾਲਾ,24 ਸਤੰਬਰ (ਬਿਓਰੋ)  - ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਪਿਛਲੇ ਸਾਢੇ ਚਾਰ ਸਾਲ ਦੌਰਾਨ ਰਿਕਾਰਡ ਕੰਮ ਕਰਦਿਆਂ ਹਰ ਵਰਗ ਦੇ ਲੋਕਾਂ ਨੂੰ ਸਹੂਲਤਾਂ ਦਿੱਤੀਆਂ ਗਈਆਂ ਹਨ। ਇਹ ਪ੍ਰਗਟਾਵਾਂ ਵਿਧਾਇਕ ਭਦੌੜ ਸ. ਲਾਭ ਸਿੰਘ ਓਗੋਕੇ ਨੇ ਪਿੰਡ ਪੱਖੋਂ ਕਲਾਂ ਵਿਖੇ ਡੋਰ-ਟੂ-ਡੋਰ ਜਨ ਸੰਪਰਕ ਮੁਹਿੰਮ ਤਹਿਤ ਘਰ-ਘਰ ਪਹੁੰਚ ਕੇ ਇਲਾਕਾ ਵਾਸੀਆਂ ਨਾਲ ਮੁਲਾਕਾਤ ਕਰਨ ਮੌਕੇ ਕੀਤਾ। ਸੂਬਾ ਸਰਕਾਰ ਵੱਲੋਂ ਵਿਕਾਸ ਕਾਰਜਾਂ ਵਿੱਚ ਤੇਜ਼ੀ, ਲੋਕ ਭਲਾਈ ਸਕੀਮਾਂ ਦਾ ਲਾਭ ਘਰ-ਘਰ ਪਹੁੰਚਾਉਣ ਲਈ ਵਿੱਢੀ ਗਈ ਵਿਸ਼ੇਸ਼ ਮੁਹਿੰਮ ਤਹਿਤ ਵਿਧਾਇਕ ਲਾਭ ਸਿੰਘ ਉਗੋਕੇ ਨੇ ਕਿਹਾ ਕਿ ਪਿਛਲੇ ਸਾਢੇ 4 ਸਾਲਾਂ ਦੌਰਾਨ ਮਾਨ ਸਰਕਾਰ ਵੱਲੋਂ, ਲੋਕ ਹਿੱਤ ਵਿੱਚ ਕੀਤੇ ਕੰਮਾਂ ਅਤੇ ਸੂਬੇ ਦਾ ਹਰ ਪੱਖੋਂ ਵਿਕਾਸ, ਮੁਫ਼ਤ ਬਿਜਲੀ, ਸਿਹਤ, ਸਿੱਖਿਆ ਵਰਗੇ ਖੇਤਰਾਂ 'ਚ ਕੰਮ ਕੀਤੇ ਗਏ ਹਨ। ਉਨ੍ਹਾਂ ਵੱਲੋਂ ਲੋਕਾਂ ਦੇ ਘਰਾਂ ਲਈ 600 ਯੂਨਿਟ ਮੁਫ਼ਤ ਬਿਜਲੀ ਦਿੱਤੀ ਜਾ ਰਹੀ ਹੈ ਜਿਸ ਕਰਕੇ ਲੋਕਾਂ ਦੇ ਘਰਾਂ ਦੇ 90 ਪ੍ਰਤੀਸ਼ਤ ਬਿੱਲ ਜ਼ੀਰੋ ਆ ਰਹੇ ਹਨ। ਇਸ ਤੋਂ ਇਲਾਵਾ ਮਾਵਾਂ ਧੀਆਂ ਸਤਿਕਾਰ ਯੋਜਨਾ, ਮੁੱਖ ਮੰਤਰੀ ਤੀਰਥ ਯਾਤਰਾ, ਸਿਹਤ ਸਹੂਲਤਾਂ ਲਈ ਮੁਹੱਲਾ ਕਲੀਨਿਕ, ਹਰ ਪਰਿਵਾਰ ਨੂੰ 10 ਲੱਖ ਰੁਪਏ ਦੇ ਮੁਫ਼ਤ ਇਲਾਜ ਸਬੰਧੀ ਬੀਮੇ, ਵਧੀਆ ਸਿੱਖਿਆ ਮੁਹੱਈਆ ਕਰਵਾਉਣ ਲਈ ਸਕੂਲ ਆਫ ਐਮੀਨੈਂਸ ਅਤੇ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ, ਸੜਕਾਂ, ਮੰਡੀਆਂ ਵਿੱਚ ਸੁਧਾਰ, ਨੌਜਵਾਨਾਂ ਲਈ ਰੁਜ਼ਗਾਰ, ਨਹਿਰੀ ਪਾਣੀ ਦੇ ਕੇ ਆਮ ਲੋਕਾਂ ਨੂੰ ਉਨ੍ਹਾਂ ਦੇ ਘਰ ਬੈਠੇ ਸਹੂਲਤਾਂ ਦੇਣਾ ਆਦਿ ਬਾਰੇ ਵਿਸਥਾਰ ਪੂਰਵਕ ਲੋਕਾਂ ਨੂੰ ਜਾਣੂ ਕਰਵਾਇਆ ਗਿਆ। ਓਹਨਾਂ ਕਿਹਾ ਕਿ ਹਲਕਾ ਭਦੌੜ ਵਿਚ ਵੀ ਕਰੋੜਾਂ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜ ਕਰਾਏ ਜਾ ਰਹੇ ਹਨ ਤਾਂ ਜੋ 
ਇਲਾਕੇ ਦਾ ਚਹੁੰ ਪੱਖੀ ਵਿਕਾਸ ਹੋ ਸਕੇ।

Post a Comment

Previous Post Next Post

hw

Facebook Videos
CRIME NEWS
ਖ਼ਬਰਾਂ ਲੋਡ ਹੋ ਰਹੀਆਂ ਹਨ...

Global Samachar Web TV

ਪੰਜਾਬ ਅਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ, ਬ੍ਰੇਕਿੰਗ ਨਿਊਜ਼ ਅਤੇ ਮਹੱਤਵਪੂਰਨ ਅਪਡੇਟਸ ਨਾਲ ਹਮੇਸ਼ਾ ਜੁੜੇ ਰਹੋ।

ਤਾਜ਼ਾ ਖ਼ਬਰਾਂ ਸਿੱਧੀਆਂ ਆਪਣੀ Email 'ਤੇ ਪਾਓ

ਆਪਣੀ Email ਦਰਜ ਕਰੋ ਅਤੇ Global Samachar Web TV ਦੀਆਂ ਮਹੱਤਵਪੂਰਨ ਖ਼ਬਰਾਂ ਤੇ ਅਪਡੇਟਸ ਨਾਲ ਜੁੜੇ ਰਹੋ।

ਧੰਨਵਾਦ! ਤੁਹਾਡੀ Email ਸਫਲਤਾਪੂਰਵਕ ਦਰਜ ਹੋ ਗਈ ਹੈ।
ਤੁਹਾਡੀ Email ਜਾਣਕਾਰੀ ਸੁਰੱਖਿਅਤ ਰਹੇਗੀ।