🌐 LANGUAGES
LATEST NEWS
ਤਾਜ਼ਾ ਖ਼ਬਰਾਂ ਲੋਡ ਹੋ ਰਹੀਆਂ ਹਨ...
ਨੈਸ਼ਨਲ NEWS
ਨੈਸ਼ਨਲ ਖ਼ਬਰਾਂ ਲੋਡ ਹੋ ਰਹੀਆਂ ਹਨ...

ਸੜਕ ਸੁਰੱਖਿਆ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ’ਤੇ ਹੋਵੇਗੀ ਸਖ਼ਤ ਕਾਰਵਾਈ - ਏ.ਡੀ.ਸੀ.


ਫ਼ਰੀਦਕੋਟ, 30 ਸਤੰਬਰ (ਵਿਸ਼ੇਸ਼ ਪ੍ਰਤੀਨਿਧੀ) - ਜ਼ਿਲ੍ਹੇ ਵਿੱਚ ਸੜਕ ਸੁਰੱਖਿਆ ਸਬੰਧੀ ਨਿਯਮਾਂ ਨੂੰ ਸਖ਼ਤੀ ਨਾਲ ਲਾਗੂ ਕਰਨ ਅਤੇ ਸੇਫ ਸਕੂਲ ਵਾਹਨ ਸਕੀਮ ਤਹਿਤ ਕੀਤੇ ਜਾ ਰਹੇ ਉਪਰਾਲਿਆਂ ਦਾ ਜਾਇਜ਼ਾ ਲੈਣ ਸਬੰਧੀ ਸ਼੍ਰੀ ਕੇਸ਼ਵ ਗੋਇਲ ਵਧੀਕ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਗਈ। ਇਸ ਮੌਕੇ ਜਿਸ ਵਿੱਚ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੇ ਭਾਗ ਲਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਆਮ ਲੋਕਾਂ ਵੱਲੋਂ ਟਰੈਫਿਕ ਨਿਯਮਾਂ ਦੀ ਪੂਰੀ ਤਰ੍ਹਾਂ ਪਾਲਣਾ ਯਕੀਨੀ ਬਣਾਈ ਜਾਵੇ। ਉਨ੍ਹਾਂ ਅਣਅਧਿਕਾਰਤ ਪਾਰਕਿੰਗ, ਓਵਰ ਸਪੀਡ, ਓਵਰਲੋਡ ਵਾਹਨਾਂ ਦੇ ਚਲਾਨ, ਔਰਤਾਂ ਦੀ ਬੱਸਾਂ ਵਿੱਚ ਸੁਰੱਖਿਆ ਅਤੇ ਹਿੱਟ ਐਂਡ ਰਨ ਮਾਮਲਿਆਂ ਸਬੰਧੀ ਵਿਸਥਾਰ ਨਾਲ ਜਾਣਕਾਰੀ ਹਾਸਲ ਕੀਤੀ।
 
            ਮੀਟਿੰਗ ਦੌਰਾਨ ਉਨ੍ਹਾਂ ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸੇਫ ਸਕੂਲ ਵਾਹਨ ਪਾਲਿਸੀ ਨੂੰ ਪੂਰੀ ਤਰ੍ਹਾਂ ਲਾਗੂ ਕਰਨ ਦੇ ਨਿਰਦੇਸ਼ ਦਿੱਤੇ। ਇਸ ਤੋਂ ਇਲਾਵਾ ਸਕੂਲੀ ਵਾਹਨਾਂ ਦੇ ਡਰਾਈਵਰਾਂ ਦੀ ਸਮੇਂ-ਸਮੇਂ ’ਤੇ ਸਿਹਤ ਜਾਂਚ ਕਰਵਾਉਣ ਸਬੰਧੀ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸੜਕ ਹਾਦਸਿਆਂ ਨੂੰ ਰੋਕਣ ਲਈ ਸੜਕ ਸੁਰੱਖਿਆ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਵਾਈ ਜਾਵੇ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਦੋਪਹੀਆ ਵਾਹਨ ਚਾਲਕਾਂ ਲਈ ਹੈਲਮਟ ਅਤੇ ਚਾਰ ਪਹੀਆ ਵਾਹਨ ਚਾਲਕਾਂ ਤੇ ਸਵਾਰੀਆਂ ਲਈ ਸੀਟ ਬੈਲਟ ਦੀ ਵਰਤੋਂ ਯਕੀਨੀ ਬਣਾਈ ਜਾਵੇ। ਉਨ੍ਹਾਂ ਈ-ਦਾਰ, ਆਈ-ਦਾਰ ਪੋਰਟਲ ਅਤੇ ਕੈਸ਼ਲੈੱਸ ਟਰੀਟਮੈਂਟ ਸਕੀਮ ਸਬੰਧੀ ਵੀ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਸ. ਰਾਜਿੰਦਰ ਸਿੰਘ ਐੱਸ.ਡੀ.ਐੱਮ. ਕੋਟਕਪੂਰਾ ਕਮ-ਆਰ.ਟੀ.ਏ ਫਰੀਦਕੋਟ ਅਤੇ ਸ. ਗੁਰਪਾਲ ਸਿੰਘ ਬਰਾੜ ਅਡੀਸ਼ਨਲ ਆਰ.ਟੀ.ਓ ਨੇ ਵਧੀਕ ਡਿਪਟੀ ਕਮਿਸ਼ਨਰ ਨੂੰ ਵਿਸ਼ਵਾਸ ਦਿਵਾਇਆ ਕਿ ਜ਼ਿਲ੍ਹੇ ਵਿੱਚ ਸੜਕ ਸੁਰੱਖਿਆ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਵਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਮੇਂ-ਸਮੇਂ ’ਤੇ ਸਕੂਲੀ ਬੱਸਾਂ ਅਤੇ ਵੈਨਾਂ ਦੀ ਜਾਂਚ ਵੀ ਕੀਤੀ ਜਾਵੇਗੀ। ਇਸ ਮੌਕੇ ਸ. ਇਕਬਾਲ ਸਿੰਘ ਡੀ.ਐੱਸ.ਪੀ, ਸੁਖਪਿੰਦਰ ਸਿੰਘ, ਅਰਸ਼ਦੀਪ ਸਿੰਘ ਈ.ਓ ਫਰੀਦਕੋਟ,  ਪ੍ਰਿੰਸ ਸ਼ਰਮਾ, ਤੋਂ ਇਲਾਵਾ ਹੋਰ ਸੰਬੰਧਤ ਵਿਭਾਗਾਂ ਦੇ ਅਧਿਕਾਰੀ ਵੀ ਹਾਜਰ ਸਨ।
ਹੋਰ ਖ਼ਬਰਾਂ ਪੜ੍ਹੋ
LATEST
ਖ਼ਬਰਾਂ ਲੋਡ ਹੋ ਰਹੀਆਂ ਹਨ...

Post a Comment

Previous Post Next Post

hw

Video Gallery
CRIME NEWS
ਖ਼ਬਰਾਂ ਲੋਡ ਹੋ ਰਹੀਆਂ ਹਨ...

Global Samachar Web TV

ਪੰਜਾਬ ਅਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ, ਬ੍ਰੇਕਿੰਗ ਨਿਊਜ਼ ਅਤੇ ਮਹੱਤਵਪੂਰਨ ਅਪਡੇਟਸ ਨਾਲ ਹਮੇਸ਼ਾ ਜੁੜੇ ਰਹੋ।

ਤਾਜ਼ਾ ਖ਼ਬਰਾਂ ਸਿੱਧੀਆਂ ਆਪਣੀ Email 'ਤੇ ਪਾਓ

ਆਪਣੀ Email ਦਰਜ ਕਰੋ ਅਤੇ Global Samachar Web TV ਦੀਆਂ ਮਹੱਤਵਪੂਰਨ ਖ਼ਬਰਾਂ ਤੇ ਅਪਡੇਟਸ ਨਾਲ ਜੁੜੇ ਰਹੋ।

ਧੰਨਵਾਦ! ਤੁਹਾਡੀ Email ਸਫਲਤਾਪੂਰਵਕ ਦਰਜ ਹੋ ਗਈ ਹੈ।
ਤੁਹਾਡੀ Email ਜਾਣਕਾਰੀ ਸੁਰੱਖਿਅਤ ਰਹੇਗੀ।