🌐 LANGUAGES
LATEST NEWS
ਤਾਜ਼ਾ ਖ਼ਬਰਾਂ ਲੋਡ ਹੋ ਰਹੀਆਂ ਹਨ...
ਨੈਸ਼ਨਲ NEWS
ਨੈਸ਼ਨਲ ਖ਼ਬਰਾਂ ਲੋਡ ਹੋ ਰਹੀਆਂ ਹਨ...

ਝੋਨੇ ਦੀ ਖਰੀਦ ਨੂੰ ਲੈ ਕੇ ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਅਹਿਮ ਮੀਟਿੰਗ, ਮੰਡੀਆਂ ’ਚ ਸਾਰੇ ਪ੍ਰਬੰਧ ਮੁਕੰਮਲ ਕਰਨ ਦੇ ਨਿਰਦੇਸ਼


ਅੰਮ੍ਰਿਤਸਰ, 1 ਅਕਤੂਬਰ (ਵਿਸ਼ੇਸ਼ ਪ੍ਰਤੀਨਿਧੀ) - ਜ਼ਿਲ੍ਹਾ ਅੰਮ੍ਰਿਤਸਰ ਵਿੱਚ ਆਉਣ ਵਾਲੇ ਝੋਨੇ ਦੇ ਖਰੀਦ ਸੀਜ਼ਨ ਨੂੰ ਸੁਚਾਰੂ, ਪਾਰਦਰਸ਼ੀ ਅਤੇ ਨਿਰਵਿਘਨ ਢੰਗ ਨਾਲ ਨੇਪਰੇ ਚਾੜ੍ਹਨ ਸਬੰਧੀ ਮਾਣਯੋਗ ਡਿਪਟੀ ਕਮਿਸ਼ਨਰ, ਅੰਮ੍ਰਿਤਸਰ ਦੀ ਪ੍ਰਧਾਨਗੀ ਹੇਠ ਇੱਕ ਅਹਿਮ ਮੀਟਿੰਗ ਆਯੋਜਿਤ ਕੀਤੀ ਗਈ। ਇਸ ਮੀਟਿੰਗ ਵਿੱਚ ਆੜ੍ਹਤੀਆਂ ਐਸੋਸੀਏਸ਼ਨ, ਸੈਲਰ ਐਸੋਸੀਏਸ਼ਨ, ਜ਼ਿਲ੍ਹਾ ਕੰਟਰੋਲਰ, ਅੰਮ੍ਰਿਤਸਰ, ਜ਼ਿਲ੍ਹਾ ਮੰਡੀ ਅਫਸਰ, ਅੰਮ੍ਰਿਤਸਰ ਅਤੇ ਸਮੂਹ ਖਰੀਦ ਏਜੰਸੀਆਂ ਦੇ ਜ਼ਿਲ੍ਹਾ ਮੈਨੇਜਰ, ਅੰਮ੍ਰਿਤਸਰ ਵੱਲੋਂ ਭਾਗ ਲਿਆ ਗਿਆ। ਮੀਟਿੰਗ ਦੌਰਾਨ ਝੋਨੇ ਦੀ ਖਰੀਦ, ਮੰਡੀਆਂ ਵਿੱਚ ਲੋੜੀਂਦੇ ਪ੍ਰਬੰਧ, ਫਸਲ ਦੀ ਸਮੇਂ ਸਿਰ ਖਰੀਦ ਅਤੇ ਲਿਫਟਿੰਗ, ਮੰਡੀਆਂ ਵਿੱਚ ਬੁਨਿਆਦੀ ਸਹੂਲਤਾਂ, ਬਾਰਦਾਨੇ ਦੀ ਉਪਲਬਧਤਾ, ਸਟੋਰੇਜ ਅਤੇ ਹੋਰ ਸਬੰਧਤ ਪ੍ਰਬੰਧਾਂ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਵੱਲੋਂ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਉਹ ਮੰਡੀਆਂ ਵਿੱਚ ਸੁੱਕਾ ਅਤੇ ਨਿਰਧਾਰਤ ਨਮੀ ਵਾਲਾ ਝੋਨਾ ਹੀ ਲੈ ਕੇ ਆਉਣ, ਤਾਂ ਜੋ ਉਨ੍ਹਾਂ ਦੀ ਫਸਲ ਦੀ ਖਰੀਦ ਵਿੱਚ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਵੇ ਅਤੇ ਖਰੀਦ ਪ੍ਰਕਿਰਿਆ ਨੂੰ ਤੇਜ਼ੀ ਨਾਲ ਨੇਪਰੇ ਚਾੜ੍ਹਿਆ ਜਾ ਸਕੇ। ਮਾਣਯੋਗ ਡਿਪਟੀ ਕਮਿਸ਼ਨਰ ਵੱਲੋਂ ਸਬੰਧਤ ਅਧਿਕਾਰੀਆਂ ਅਤੇ ਖਰੀਦ ਏਜੰਸੀਆਂ ਦੇ ਨੁਮਾਇੰਦਿਆਂ ਨੂੰ ਹਦਾਇਤ ਕੀਤੀ ਗਈ ਕਿ ਖਰੀਦ ਸੀਜ਼ਨ ਦੌਰਾਨ ਕਿਸਾਨਾਂ ਨੂੰ ਕਿਸੇ ਵੀ ਕਿਸਮ ਦੀ ਮੁਸ਼ਕਲ ਪੇਸ਼ ਨਾ ਆਉਣ ਦਿੱਤੀ ਜਾਵੇ ਅਤੇ ਮੰਡੀਆਂ ਵਿੱਚ ਸਾਰੇ ਲੋੜੀਂਦੇ ਪ੍ਰਬੰਧ ਪਹਿਲਾਂ ਹੀ ਮੁਕੰਮਲ ਕੀਤੇ ਜਾਣ। ਉਨ੍ਹਾਂ ਵੱਲੋਂ ਖਰੀਦ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ਲਈ ਸਾਰੇ ਵਿਭਾਗਾਂ ਅਤੇ ਸਬੰਧਤ ਧਿਰਾਂ ਵਿਚਕਾਰ ਆਪਸੀ ਤਾਲਮੇਲ ਅਤੇ ਨਿਰੰਤਰ ਸਮਨਵਯ ਬਣਾਈ ਰੱਖਣ ’ਤੇ ਵੀ ਜ਼ੋਰ ਦਿੱਤਾ ਗਿਆ। ਉਨ੍ਹਾਂ ਵੱਲੋਂ ਇਹ ਵੀ ਹਦਾਇਤ ਕੀਤੀ ਗਈ ਕਿ ਮੰਡੀਆਂ ਵਿੱਚ ਕਿਸਾਨਾਂ ਲਈ ਪੀਣ ਵਾਲੇ ਪਾਣੀ, ਸਫਾਈ, ਬਿਜਲੀ, ਛਾਂ ਅਤੇ ਹੋਰ ਜ਼ਰੂਰੀ ਸਹੂਲਤਾਂ ਨੂੰ ਯਕੀਨੀ ਬਣਾਇਆ ਜਾਵੇ ਅਤੇ ਖਰੀਦ ਕੀਤੇ ਗਏ ਝੋਨੇ ਦੀ ਲਿਫਟਿੰਗ ਵਿੱਚ ਕਿਸੇ ਕਿਸਮ ਦੀ ਦੇਰੀ ਨਾ ਹੋਣ ਦਿੱਤੀ ਜਾਵੇ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਿਸਾਨਾਂ ਨੂੰ ਭਰੋਸਾ ਦਿਵਾਇਆ ਗਿਆ ਕਿ ਝੋਨੇ ਦੀ ਖਰੀਦ ਲਈ ਮੰਡੀਆਂ ਵਿੱਚ ਲੋੜੀਂਦੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਸਰਕਾਰ ਵੱਲੋਂ ਜਾਰੀ ਹਦਾਇਤਾਂ ਅਤੇ ਨਿਰਧਾਰਤ ਮਾਪਦੰਡਾਂ ਅਨੁਸਾਰ ਖਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇਗਾ। ਕਿਸਾਨਾਂ ਦੀ ਸਹੂਲਤ ਅਤੇ ਫਸਲ ਦੀ ਸਮੇਂ ਸਿਰ ਖਰੀਦ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾਵੇਗੀ।
ਹੋਰ ਖ਼ਬਰਾਂ ਪੜ੍ਹੋ
LATEST
ਖ਼ਬਰਾਂ ਲੋਡ ਹੋ ਰਹੀਆਂ ਹਨ...

Post a Comment

Previous Post Next Post

hw

Video Gallery
CRIME NEWS
ਖ਼ਬਰਾਂ ਲੋਡ ਹੋ ਰਹੀਆਂ ਹਨ...

Global Samachar Web TV

ਪੰਜਾਬ ਅਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ, ਬ੍ਰੇਕਿੰਗ ਨਿਊਜ਼ ਅਤੇ ਮਹੱਤਵਪੂਰਨ ਅਪਡੇਟਸ ਨਾਲ ਹਮੇਸ਼ਾ ਜੁੜੇ ਰਹੋ।

ਤਾਜ਼ਾ ਖ਼ਬਰਾਂ ਸਿੱਧੀਆਂ ਆਪਣੀ Email 'ਤੇ ਪਾਓ

ਆਪਣੀ Email ਦਰਜ ਕਰੋ ਅਤੇ Global Samachar Web TV ਦੀਆਂ ਮਹੱਤਵਪੂਰਨ ਖ਼ਬਰਾਂ ਤੇ ਅਪਡੇਟਸ ਨਾਲ ਜੁੜੇ ਰਹੋ।

ਧੰਨਵਾਦ! ਤੁਹਾਡੀ Email ਸਫਲਤਾਪੂਰਵਕ ਦਰਜ ਹੋ ਗਈ ਹੈ।
ਤੁਹਾਡੀ Email ਜਾਣਕਾਰੀ ਸੁਰੱਖਿਅਤ ਰਹੇਗੀ।