ਲੁਧਿਆਣਾ, 30 ਸਤੰਬਰ (ਪੱਤਰ ਪ੍ਰੇਰਕ): ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ ਵੱਲੋਂ ਤਰਸ ਦੇ ਆਧਾਰ ’ਤੇ ਭਰਤੀ ਕੀਤੇ ਗਰੁੱਪ-ਸੀ (ਕਲਰਕ) ਕਰਮਚਾਰੀਆਂ ਅਤੇ ਮ੍ਰਿਤਕ ਮੁਲਾਜ਼ਮਾਂ ਦੀਆਂ ਵਿਧਵਾਵਾਂ ਸਬੰਧੀ ਜਾਰੀ ਨਵੀਆਂ ਹਦਾਇਤਾਂ ਦਾ ਸਿੱਖਿਆ ਵਿਭਾਗ ਮਨਿਸਟਰੀਅਲ ਸਟਾਫ਼ ਯੂਨੀਅਨ ਪੰਜਾਬ ਨੇ ਸਵਾਗਤ ਕੀਤਾ ਹੈ।
ਯੂਨੀਅਨ ਦੇ ਸੂਬਾ ਪ੍ਰਧਾਨ ਗੁਰਪ੍ਰੀਤ ਸਿੰਘ ਖੱਟੜਾ ਨੇ ਕਿਹਾ ਕਿ 30 ਜਨਵਰੀ 2024 ਤੋਂ ਪਹਿਲਾਂ ਤਰਸ ਦੇ ਆਧਾਰ ’ਤੇ ਨਿਯੁਕਤ ਮ੍ਰਿਤਕ ਕਰਮਚਾਰੀਆਂ ਦੀਆਂ ਵਿਧਵਾਵਾਂ ਨੂੰ ਟਾਈਪ ਟੈਸਟ ਤੋਂ ਛੋਟ ਦੇਣ ਦਾ ਫ਼ੈਸਲਾ ਮੁਲਾਜ਼ਮਾਂ ਲਈ ਵੱਡੀ ਰਾਹਤ ਹੈ। ਇਸ ਤੋਂ ਇਲਾਵਾ ਇੱਕ ਸਾਲ ਦੇ ਅੰਦਰ ਟਾਈਪ ਟੈਸਟ ਪਾਸ ਨਾ ਕਰਨ ਵਾਲੇ ਕਰਮਚਾਰੀਆਂ ਨੂੰ ਦਰਜਾ-ਚਾਰ ਦੀ ਅਸਾਮੀ ’ਤੇ ਭੇਜਣ ਵਾਲੀ ਸ਼ਰਤ ਹਟਾਉਣ ਨੂੰ ਵੀ ਉਨ੍ਹਾਂ ਕਰਮਚਾਰੀ ਹਿਤੈਸ਼ੀ ਕਦਮ ਕਰਾਰ ਦਿੱਤਾ।ਇਨ੍ਹਾਂ ਮੰਗਾਂ ਲਈ ਯਤਨ ਕਰਨ ਵਾਲੇ ਮਨਿਸਟਰੀਅਲ ਸਟਾਫ਼ ਪੰਜਾਬ ਦੇ ਸੂਬਾ ਪ੍ਰਧਾਨ ਗੁਰਨਾਮ ਸਿੰਘ ਵਿਰਕ, ਜਨਰਲ ਸਕੱਤਰ ਤਰਸੇਮ ਸਿੰਘ ਭੱਠਲ, ਚੇਅਰਮੈਨ ਰਘਬੀਰ ਸਿੰਘ ਬਡਵਾਲ, ਤਜਿੰਦਰ ਸਿੰਘ ਨੰਗਲ ਸਮੇਤ ਹੋਰ ਅਹੁਦੇਦਾਰਾਂ ਦਾ ਧੰਨਵਾਦ ਕੀਤਾ।
ਹੋਰ ਖ਼ਬਰਾਂ ਪੜ੍ਹੋ
LATEST
ਖ਼ਬਰਾਂ ਲੋਡ ਹੋ ਰਹੀਆਂ ਹਨ...
Tags:
Top Story