🌐 LANGUAGES
LATEST NEWS
ਤਾਜ਼ਾ ਖ਼ਬਰਾਂ ਲੋਡ ਹੋ ਰਹੀਆਂ ਹਨ...
ਨੈਸ਼ਨਲ NEWS
ਨੈਸ਼ਨਲ ਖ਼ਬਰਾਂ ਲੋਡ ਹੋ ਰਹੀਆਂ ਹਨ...

ਸਵੱਛਤਾ ਕੈਂਪ ਦੌਰਾਨ ਲੋਕਾਂ ਨੂੰ ਸਾਫ਼-ਸਫ਼ਾਈ ਤੇ ਪਲਾਸਟਿਕ-ਮੁਕਤ ਵਾਤਾਵਰਣ ਲਈ ਕੀਤਾ ਜਾਗਰੂਕ


ਬਠਿੰਡਾ, 1 ਅਕਤੂਬਰ - ਕਮਿਸ਼ਨਰ ਨਗਰ ਨਿਗਮ ਬਠਿੰਡਾ ਮੈਡਮ ਲਵਜੀਤ ਕਲਸੀ ਦੇ ਨਿਰਦੇਸ਼ਾਂ ਅਨੁਸਾਰ ਅੱਜ ਦਫ਼ਤਰ ਨਗਰ ਨਿਗਮ ਵਿਖੇ ਪ੍ਰਧਾਨ ਮੰਤਰੀ ਆਵਾਸ ਯੋਜਨਾ, ਪ੍ਰਧਾਨ ਮੰਤਰੀ ਸਵਨਿਧੀ ਯੋਜਨਾ ਅਤੇ ਸਵੱਛ ਭਾਰਤ ਮਿਸ਼ਨ ਦੀ ਟੀਮ ਵੱਲੋਂ ਸਾਂਝੇ ਤੌਰ ’ਤੇ ਸਵੱਛਤਾ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਲੋਕਾਂ ਨੂੰ ਸਵੱਛਤਾ, ਸਾਫ਼-ਸਫ਼ਾਈ ਅਤੇ ਸਿਹਤਮੰਦ ਵਾਤਾਵਰਣ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ ਗਿਆ। ਕੈਂਪ ਦੌਰਾਨ ਲੋਕਾਂ ਨੂੰ ਪਲਾਸਟਿਕ ਦੀ ਵਰਤੋਂ ਨਾਲ ਹੋਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ ਗਈ। ਲੋਕਾਂ ਨੂੰ ਇਕਹਿਰੀ ਵਰਤੋਂ ਵਾਲੇ ਪਲਾਸਟਿਕ (ਸਿੰਗਲ ਯੂਜ਼ ਪਲਾਸਟਿਕ) ਦੀ ਵਰਤੋਂ ਤੋਂ ਗੁਰੇਜ਼ ਕਰਨ ਅਤੇ ਆਪਣੇ ਆਲੇ-ਦੁਆਲੇ ਨੂੰ ਪਲਾਸਟਿਕ-ਮੁਕਤ ਬਣਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਵਾਤਾਵਰਣ ਦੀ ਸੰਭਾਲ ਦਾ ਸੰਦੇਸ਼ ਦਿੰਦਿਆਂ ਕੱਪੜੇ ਦੇ ਥੈਲੇ ਵੀ ਵੰਡੇ ਗਏ। ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਆਵਾਸ ਯੋਜਨਾ ਅਤੇ ਪ੍ਰਧਾਨ ਮੰਤਰੀ ਸਵਨਿਧੀ ਯੋਜਨਾ ਸਬੰਧੀ ਲੋਕਾਂ ਨੂੰ ਲੋੜੀਂਦੀ ਜਾਣਕਾਰੀ ਮੁਹੱਈਆ ਕਰਵਾਈ ਗਈ। ਲੋਕਾਂ ਨੂੰ ਇਨ੍ਹਾਂ ਯੋਜਨਾਵਾਂ ਦਾ ਲਾਭ ਲੈਣ ਲਈ ਲੋੜੀਂਦੀ ਪ੍ਰਕਿਰਿਆ ਅਤੇ ਸਹੂਲਤਾਂ ਬਾਰੇ ਵੀ ਜਾਣੂ ਕਰਵਾਇਆ ਗਿਆ। ਕੈਂਪ ਦਾ ਮੁੱਖ ਉਦੇਸ਼ ਲੋਕਾਂ ਵਿੱਚ ਸਵੱਛਤਾ ਪ੍ਰਤੀ ਜਾਗਰੂਕਤਾ ਪੈਦਾ ਕਰਨ ਦੇ ਨਾਲ-ਨਾਲ ਸਾਫ਼-ਸੁਥਰਾ ਅਤੇ ਪਲਾਸਟਿਕ-ਮੁਕਤ ਵਾਤਾਵਰਣ ਬਣਾਉਣ ਲਈ ਉਨ੍ਹਾਂ ਦੀ ਭਾਗੀਦਾਰੀ ਯਕੀਨੀ ਬਣਾਉਣਾ ਸੀ। ਇਸ ਮੌਕੇ ਲੋਕਾਂ ਨੂੰ ਆਪਣੇ ਘਰਾਂ ਅਤੇ ਆਲੇ-ਦੁਆਲੇ ਦੀ ਸਫ਼ਾਈ ਰੱਖਣ ਅਤੇ ਸਵੱਛਤਾ ਮੁਹਿੰਮ ਵਿੱਚ ਸਰਗਰਮ ਸਹਿਯੋਗ ਦੇਣ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਸੀ.ਐਲ.ਟੀ.ਸੀ. ਨਿਖਿਲ, ਸੀ.ਓ. ਦਰਗੇਸ਼, ਸੀ.ਓ. ਸ਼ਾਕਸ਼ੀ, ਐਕਸਪਰਟ ਇੰਦਰਜੀਤ ਕੌਰ, ਸੀ.ਐੱਫ. ਦਲਜੀਤ ਸੰਧੂ, ਐੱਸ.ਬੀ.ਐੱਮ. ਦੀ ਸਮੁੱਚੀ ਟੀਮ ਵੀ ਮੌਜੂਦ ਰਹੀ ਅਤੇ ਸਵੱਛ ਭਾਰਤ ਮਿਸ਼ਨ ਦੀ ਟੀਮ ਵੱਲੋਂ ਸ਼ਮੂਲੀਅਤ ਕੀਤੀ ਗਈ।
ਹੋਰ ਖ਼ਬਰਾਂ ਪੜ੍ਹੋ
LATEST
ਖ਼ਬਰਾਂ ਲੋਡ ਹੋ ਰਹੀਆਂ ਹਨ...

Post a Comment

Previous Post Next Post

hw

Video Gallery
CRIME NEWS
ਖ਼ਬਰਾਂ ਲੋਡ ਹੋ ਰਹੀਆਂ ਹਨ...

Global Samachar Web TV

ਪੰਜਾਬ ਅਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ, ਬ੍ਰੇਕਿੰਗ ਨਿਊਜ਼ ਅਤੇ ਮਹੱਤਵਪੂਰਨ ਅਪਡੇਟਸ ਨਾਲ ਹਮੇਸ਼ਾ ਜੁੜੇ ਰਹੋ।

ਤਾਜ਼ਾ ਖ਼ਬਰਾਂ ਸਿੱਧੀਆਂ ਆਪਣੀ Email 'ਤੇ ਪਾਓ

ਆਪਣੀ Email ਦਰਜ ਕਰੋ ਅਤੇ Global Samachar Web TV ਦੀਆਂ ਮਹੱਤਵਪੂਰਨ ਖ਼ਬਰਾਂ ਤੇ ਅਪਡੇਟਸ ਨਾਲ ਜੁੜੇ ਰਹੋ।

ਧੰਨਵਾਦ! ਤੁਹਾਡੀ Email ਸਫਲਤਾਪੂਰਵਕ ਦਰਜ ਹੋ ਗਈ ਹੈ।
ਤੁਹਾਡੀ Email ਜਾਣਕਾਰੀ ਸੁਰੱਖਿਅਤ ਰਹੇਗੀ।