LIVE
◷
00:00:00
Loading...
IST
ADVERTISEMENT
ਤੁਹਾਡਾ Advertisement ਇੱਥੇ

ਡਿਪਟੀ ਕਮਿਸ਼ਨਰ ਵੱਲੋਂ ਸਿਆਸੀ ਪਾਰਟੀਆਂ ਨਾਲ ਐਸ.ਆਈ.ਆਰ. ਦੀ ਪ੍ਰਗਤੀ ਦਾ ਜਾਇਜ਼ਾ


ਕਪੂਰਥਲਾ, 23 ਸਤੰਬਰ: ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਨੇ ਅੱਜ ਸਾਰੀਆਂ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਕੇ ਜ਼ਿਲ੍ਹੇ ਵਿੱਚ ਚੱਲ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਦੀ ਪ੍ਰਗਤੀ ਦਾ ਜਾਇਜ਼ਾ ਲਿਆ।ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਐਸ.ਆਈ.ਆਰ. ਤਹਿਤ ਪ੍ਰਾਪਤ ਦਾਅਵਿਆਂ ਅਤੇ ਇਤਰਾਜ਼ਾਂ ਬਾਰੇ ਜਾਣਕਾਰੀ ਦਿੱਤੀ। ਇਸ ਦੇ ਨਾਲ ਹੀ 13 ਅਗਸਤ ਤੋਂ 8 ਅਕਤੂਬਰ 2026 ਤੱਕ ਚੱਲ ਰਹੇ ਨੋਟਿਸ ਪੜਾਅ ਦੌਰਾਨ ਅਨਮੈਪਡ ਵੋਟਰਾਂ ਅਤੇ ਤਰਕਸੰਗਤ ਖਾਮੀਆਂ ਵਾਲੇ ਵੋਟਰਾਂ ਨਾਲ ਸਬੰਧਤ ਕਾਰਵਾਈ ਦੀ ਸਮੀਖਿਆ ਕੀਤੀ ਗਈ।

ਉਨ੍ਹਾਂ ਨੋਟਿਸ ਸੁਣਵਾਈ ਲਈ ਹਾਜ਼ਰ ਨਾ ਹੋਣ ਵਾਲੇ ਵੋਟਰਾਂ ਦੀਆਂ ਸੂਚੀਆਂ ਵੀ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਸੌਂਪੀਆਂ। ਇਹ ਸੂਚੀਆਂ ਆਮ ਲੋਕਾਂ ਦੀ ਜਾਣਕਾਰੀ ਲਈ ਜ਼ਿਲ੍ਹਾ ਪ੍ਰਸ਼ਾਸਨ ਦੀ ਅਧਿਕਾਰਤ ਵੈੱਬਸਾਈਟ kapurthala.gov.in ’ਤੇ ਵੀ ਅਪਲੋਡ ਕਰ ਦਿੱਤੀਆਂ ਗਈਆਂ ਹਨ।

ਡਿਪਟੀ ਕਮਿਸ਼ਨਰ ਨੇ ਪਾਰਟੀਆਂ ਨੂੰ ਆਪਣੇ ਵਰਕਰਾਂ ਅਤੇ ਬੂਥ ਲੈਵਲ ਏਜੰਟਾਂ ਰਾਹੀਂ ਅਜਿਹੇ ਵੋਟਰਾਂ ਦੀ ਸਹਾਇਤਾ ਕਰਨ ਦੀ ਅਪੀਲ ਕੀਤੀ, ਜਿਨ੍ਹਾਂ ਨੇ ਹਾਲੇ ਤੱਕ ਲੋੜੀਂਦੇ ਦਸਤਾਵੇਜ਼ ਜਮ੍ਹਾਂ ਨਹੀਂ ਕਰਵਾਏ। ਉਨ੍ਹਾਂ ਕਿਹਾ ਕਿ ਦਸਤਾਵੇਜ਼ 30 ਸਤੰਬਰ 2026 ਤੱਕ ਸਬੰਧਤ ਬੀ.ਐਲ.ਓਜ਼ ਕੋਲ ਜਮ੍ਹਾਂ ਕਰਵਾਏ ਜਾਣ ਤਾਂ ਜੋ ਦਾਅਵਿਆਂ ਤੇ ਇਤਰਾਜ਼ਾਂ ਦਾ ਸਮੇਂ ਸਿਰ ਨਿਪਟਾਰਾ ਹੋ ਸਕੇ।ਐਸ.ਆਈ.ਆਰ. ਸਬੰਧੀ ਜਾਣਕਾਰੀ ਲਈ ਵੋਟਰ 1950 ਟੋਲ-ਫ੍ਰੀ ਵੋਟਰ ਹੈਲਪਲਾਈਨ ’ਤੇ ਸੰਪਰਕ ਕਰ ਸਕਦੇ ਹਨ।

Post a Comment

Previous Post Next Post

hw

Facebook Videos
CRIME NEWS
ਖ਼ਬਰਾਂ ਲੋਡ ਹੋ ਰਹੀਆਂ ਹਨ...

Global Samachar Web TV

ਪੰਜਾਬ ਅਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ, ਬ੍ਰੇਕਿੰਗ ਨਿਊਜ਼ ਅਤੇ ਮਹੱਤਵਪੂਰਨ ਅਪਡੇਟਸ ਨਾਲ ਹਮੇਸ਼ਾ ਜੁੜੇ ਰਹੋ।

ਤਾਜ਼ਾ ਖ਼ਬਰਾਂ ਸਿੱਧੀਆਂ ਆਪਣੀ Email 'ਤੇ ਪਾਓ

ਆਪਣੀ Email ਦਰਜ ਕਰੋ ਅਤੇ Global Samachar Web TV ਦੀਆਂ ਮਹੱਤਵਪੂਰਨ ਖ਼ਬਰਾਂ ਤੇ ਅਪਡੇਟਸ ਨਾਲ ਜੁੜੇ ਰਹੋ।

ਧੰਨਵਾਦ! ਤੁਹਾਡੀ Email ਸਫਲਤਾਪੂਰਵਕ ਦਰਜ ਹੋ ਗਈ ਹੈ।
ਤੁਹਾਡੀ Email ਜਾਣਕਾਰੀ ਸੁਰੱਖਿਅਤ ਰਹੇਗੀ।