LIVE
◷
00:00:00
Loading...
IST
ADVERTISEMENT
ਤੁਹਾਡਾ Advertisement ਇੱਥੇ

‘ਮਾਨ ਦੇ ਮੁਨਾਫ਼ੇ’ ਮੁਹਿੰਮ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰਨ ਲਈ ਸ਼ੈਰੀ ਕਲਸੀ ਨੇ ਉਲੀਕੀ ਰਣਨੀਤੀ

ਟ੍ਰੇਨਿੰਗ ਸੈਸ਼ਨ ਦੌਰਾਨ ਪਾਰਟੀ ਆਗੂਆਂ ਤੇ ਵਰਕਰਾਂ ਨੂੰ ਮੁਹਿੰਮ ਦੇ ਵੱਖ-ਵੱਖ ਪਹਿਲੂਆਂ ਬਾਰੇ ਦਿੱਤੀ ਜਾਣਕਾਰੀ

ਬਟਾਲਾ, 22 ਸਤੰਬਰ -  ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਵੱਲੋਂ ‘ਮਾਨ ਦੇ ਮੁਨਾਫ਼ੇ’ ਮੁਹਿੰਮ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰਨ ਲਈ ਰਣਨੀਤੀ ਉਲੀਕੀ ਗਈ। ਸਥਾਨਕ ਸ਼ਿਵ ਕੁਮਾਰ ਬਟਾਲਵੀ ਆਡੀਟੋਰੀਅਮ ਵਿਖੇ ਕਰਵਾਏ ਗਏ ਟ੍ਰੇਨਿੰਗ ਸੈਸ਼ਨ ਦੌਰਾਨ ਉਨ੍ਹਾਂ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨੂੰ ਮੁਹਿੰਮ ਦੇ ਵੱਖ-ਵੱਖ ਪਹਿਲੂਆਂ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਮਨਦੀਪ ਸਿੰਘ ਗਿੱਲ, ਜ਼ਿਲ੍ਹਾ ਪ੍ਰਧਾਨ ਅਤੇ ਵਾਈਸ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਗੁਰਦਾਸਪੁਰ ਸਮੇਤ ਪਾਰਟੀ ਦੇ ਆਗੂ ਤੇ ਵਰਕਰ ਮੌਜੂਦ ਸਨ। ਗੱਲਬਾਤ ਦੌਰਾਨ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਕੰਮਾਂ ਅਤੇ ਪੂਰੀਆਂ ਕੀਤੀਆਂ ਗਈਆਂ ਗਰੰਟੀਆਂ ਬਾਰੇ ਲੋਕਾਂ ਨੂੰ ਜਾਣੂ ਕਰਵਾਉਣ ਲਈ ਘਰ-ਘਰ ਜਾ ਕੇ ਪੈਮਫ਼ਲੈਟ ਵੰਡੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਲੋਕ ਹਿੱਤ ਵਿੱਚ ਕਈ ਅਜਿਹੇ ਕੰਮ ਵੀ ਕੀਤੇ ਗਏ ਹਨ, ਜਿਨ੍ਹਾਂ ਦਾ ਗਰੰਟੀਆਂ ਵਿੱਚ ਜ਼ਿਕਰ ਨਹੀਂ ਕੀਤਾ ਗਿਆ ਸੀ ਉਨ੍ਹਾਂ ਕਿਹਾ ਕਿ ‘ਮਾਨ ਦੇ ਮੁਨਾਫ਼ੇ’ ਮੁਹਿੰਮ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਪਣੇ ਕਾਰਜਕਾਲ ਦੌਰਾਨ ਕੀਤੇ ਗਏ ਵਿਕਾਸ ਕਾਰਜਾਂ ਅਤੇ ਲੋਕ ਪੱਖੀ ਪਹਿਲਕਦਮੀਆਂ ਬਾਰੇ ਲੋਕਾਂ ਨੂੰ ਜਾਣੂ ਕਰਵਾਉਣ ਲਈ ਵਿਸ਼ੇਸ਼ ਲੋਕ ਸੰਪਰਕ ਮੁਹਿੰਮ ਚਲਾਈ ਜਾ ਰਹੀ ਹੈ।

ਸ਼ੈਰੀ ਕਲਸੀ ਨੇ ਕਿਹਾ ਕਿ ਇਸ ਮੁਹਿੰਮ ਰਾਹੀਂ ਸਰਕਾਰ ਦੇ ਕੰਮਾਂ ਦੀ ਜਾਣਕਾਰੀ ਸਿੱਧੇ ਲੋਕਾਂ ਤੱਕ ਪਹੁੰਚਾਈ ਜਾਵੇਗੀ ਅਤੇ ਪੰਜਾਬ ਦੇ ਵਿਕਾਸ ਤੇ ਲੋਕ ਭਲਾਈ ਲਈ ਕੀਤੇ ਗਏ ਉਪਰਾਲਿਆਂ ਬਾਰੇ ਲੋਕਾਂ ਨੂੰ ਜਾਣੂ ਕਰਵਾਇਆ ਜਾਵੇਗਾ। ਉਨ੍ਹਾਂ ਪਾਰਟੀ ਦੇ ਸਮੂਹ ਆਗੂਆਂ ਅਤੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਹਰ ਘਰ ਤੱਕ ਪਹੁੰਚ ਕਰਕੇ ਲੋਕਾਂ ਨੂੰ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਅਤੇ ਲੋਕ ਭਲਾਈ ਦੇ ਕੰਮਾਂ ਬਾਰੇ ਵੱਧ ਤੋਂ ਵੱਧ ਜਾਣਕਾਰੀ ਦੇਣ।

Post a Comment

Previous Post Next Post

hw

Facebook Videos
CRIME NEWS
ਖ਼ਬਰਾਂ ਲੋਡ ਹੋ ਰਹੀਆਂ ਹਨ...

Global Samachar Web TV

ਪੰਜਾਬ ਅਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ, ਬ੍ਰੇਕਿੰਗ ਨਿਊਜ਼ ਅਤੇ ਮਹੱਤਵਪੂਰਨ ਅਪਡੇਟਸ ਨਾਲ ਹਮੇਸ਼ਾ ਜੁੜੇ ਰਹੋ।

ਤਾਜ਼ਾ ਖ਼ਬਰਾਂ ਸਿੱਧੀਆਂ ਆਪਣੀ Email 'ਤੇ ਪਾਓ

ਆਪਣੀ Email ਦਰਜ ਕਰੋ ਅਤੇ Global Samachar Web TV ਦੀਆਂ ਮਹੱਤਵਪੂਰਨ ਖ਼ਬਰਾਂ ਤੇ ਅਪਡੇਟਸ ਨਾਲ ਜੁੜੇ ਰਹੋ।

ਧੰਨਵਾਦ! ਤੁਹਾਡੀ Email ਸਫਲਤਾਪੂਰਵਕ ਦਰਜ ਹੋ ਗਈ ਹੈ।
ਤੁਹਾਡੀ Email ਜਾਣਕਾਰੀ ਸੁਰੱਖਿਅਤ ਰਹੇਗੀ।