🌐 LANGUAGES
LATEST NEWS
ਤਾਜ਼ਾ ਖ਼ਬਰਾਂ ਲੋਡ ਹੋ ਰਹੀਆਂ ਹਨ...
ਨੈਸ਼ਨਲ NEWS
ਨੈਸ਼ਨਲ ਖ਼ਬਰਾਂ ਲੋਡ ਹੋ ਰਹੀਆਂ ਹਨ...

ਤੀਰਥ ਯਾਤਰਾ ਚਲਾ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੇ ਸ਼ਰਵਣ ਪੁੱਤਰ ਦਾ ਫਰਜ਼ ਨਿਭਾਇਆ – ਹਰਭਜਨ ਸਿੰਘ ਈ.ਟੀ.ਓ.


ਅੰਮ੍ਰਿਤਸਰ, 29 ਸਤੰਬਰ (ਪਤਰਪ੍ਰੇਰਕ) - ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਵੱਲੋਂ ਅੱਜ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਗਹਿਰੀ ਮੰਡੀ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ਼ਰਧਾਲੂਆਂ ਦੀ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ। ਇਸ ਯਾਤਰਾ ਰਾਹੀਂ ਸੰਗਤ ਸ੍ਰੀ ਅਨੰਦਪੁਰ ਸਾਹਿਬ, ਸ੍ਰੀ ਕੀਰਤਪੁਰ ਸਾਹਿਬ ਅਤੇ ਮਾਤਾ ਸ੍ਰੀ ਨੈਣਾ ਦੇਵੀ ਮੰਦਰ ਦੇ ਦਰਸ਼ਨ ਕਰੇਗੀ। ਇਸ ਮੌਕੇ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਸੂਬੇ ਦੇ ਲੋਕਾਂ ਲਈ ਬਹੁਤ ਲਾਹੇਵੰਦ ਸਾਬਤ ਹੋ ਰਹੀ ਹੈ। ਇਸ ਯੋਜਨਾ ਰਾਹੀਂ ਸ਼ਰਧਾਲੂਆਂ ਨੂੰ ਪਵਿੱਤਰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਤੀਰਥ ਯਾਤਰਾ ਯੋਜਨਾ ਸ਼ੁਰੂ ਕਰਕੇ ਪੰਜਾਬ ਦੇ ਸ਼ਰਵਣ ਪੁੱਤਰ ਦਾ ਫਰਜ਼ ਨਿਭਾਇਆ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਨਾਲ ਬਜ਼ੁਰਗਾਂ ਅਤੇ ਹੋਰ ਸ਼ਰਧਾਲੂਆਂ ਨੂੰ ਆਪਣੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦੀ ਸਹੂਲਤ ਮਿਲ ਰਹੀ ਹੈ ਅਤੇ ਲੋਕ ਇਸ ਉਪਰਾਲੇ ਲਈ ਪੰਜਾਬ ਸਰਕਾਰ ਨੂੰ ਅਸੀਸਾਂ ਦੇ ਰਹੇ ਹਨ। ਕੈਬਨਿਟ ਮੰਤਰੀ ਨੇ ਦੱਸਿਆ ਕਿ ਹੁਣ ਤੱਕ 5 ਲੱਖ ਤੋਂ ਵੱਧ ਸ਼ਰਧਾਲੂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦਾ ਲਾਭ ਲੈ ਚੁੱਕੇ ਹਨ। ਉਨ੍ਹਾਂ ਕਿਹਾ ਕਿ ਯਾਤਰਾ ਦੌਰਾਨ ਸ਼ਰਧਾਲੂਆਂ ਦੀ ਸਿਹਤ ਅਤੇ ਸੁਰੱਖਿਆ ਨੂੰ ਪਹਿਲ ਦਿੱਤੀ ਜਾਂਦੀ ਹੈ। ਇਸ ਲਈ ਮੈਡੀਕਲ ਟੀਮਾਂ ਦਾ ਪ੍ਰਬੰਧ ਵੀ ਕੀਤਾ ਜਾਂਦਾ ਹੈ, ਤਾਂ ਜੋ ਕਿਸੇ ਵੀ ਸਿਹਤ ਸਬੰਧੀ ਐਮਰਜੈਂਸੀ ਦੀ ਸਥਿਤੀ ਵਿੱਚ ਤੁਰੰਤ ਡਾਕਟਰੀ ਸਹਾਇਤਾ ਮੁਹੱਈਆ ਕਰਵਾਈ ਜਾ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਯਾਤਰਾ ਦੌਰਾਨ ਸ਼ਰਧਾਲੂਆਂ ਦੇ ਰਹਿਣ-ਸਹਿਣ, ਖਾਣ-ਪੀਣ ਅਤੇ ਹੋਰ ਲੋੜੀਂਦੀਆਂ ਸਹੂਲਤਾਂ ਦਾ ਪ੍ਰਬੰਧ ਕੀਤਾ ਜਾਂਦਾ ਹੈ, ਤਾਂ ਜੋ ਸੰਗਤ ਬਿਨਾਂ ਕਿਸੇ ਮੁਸ਼ਕਲ ਦੇ ਪਾਵਨ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰ ਸਕੇ। ਇਸ ਮੌਕੇ ਪਿੰਡ ਗਹਿਰੀ ਮੰਡੀ ਦੀ ਸੰਗਤ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਰਾਹੀਂ ਉਨ੍ਹਾਂ ਨੂੰ ਪਵਿੱਤਰ ਗੁਰਧਾਮਾਂ ਅਤੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦਾ ਸੁਨਹਿਰੀ ਮੌਕਾ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਯਾਤਰਾ ਲਈ ਕੀਤੇ ਗਏ ਪ੍ਰਬੰਧਾਂ ਨਾਲ ਸ਼ਰਧਾਲੂਆਂ ਨੂੰ ਕਾਫ਼ੀ ਸਹੂਲਤ ਮਿਲ ਰਹੀ ਹੈ। 
ਹੋਰ ਖ਼ਬਰਾਂ ਪੜ੍ਹੋ
LATEST
ਖ਼ਬਰਾਂ ਲੋਡ ਹੋ ਰਹੀਆਂ ਹਨ...

Post a Comment

Previous Post Next Post

hw

Video Gallery
CRIME NEWS
ਖ਼ਬਰਾਂ ਲੋਡ ਹੋ ਰਹੀਆਂ ਹਨ...

Global Samachar Web TV

ਪੰਜਾਬ ਅਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ, ਬ੍ਰੇਕਿੰਗ ਨਿਊਜ਼ ਅਤੇ ਮਹੱਤਵਪੂਰਨ ਅਪਡੇਟਸ ਨਾਲ ਹਮੇਸ਼ਾ ਜੁੜੇ ਰਹੋ।

ਤਾਜ਼ਾ ਖ਼ਬਰਾਂ ਸਿੱਧੀਆਂ ਆਪਣੀ Email 'ਤੇ ਪਾਓ

ਆਪਣੀ Email ਦਰਜ ਕਰੋ ਅਤੇ Global Samachar Web TV ਦੀਆਂ ਮਹੱਤਵਪੂਰਨ ਖ਼ਬਰਾਂ ਤੇ ਅਪਡੇਟਸ ਨਾਲ ਜੁੜੇ ਰਹੋ।

ਧੰਨਵਾਦ! ਤੁਹਾਡੀ Email ਸਫਲਤਾਪੂਰਵਕ ਦਰਜ ਹੋ ਗਈ ਹੈ।
ਤੁਹਾਡੀ Email ਜਾਣਕਾਰੀ ਸੁਰੱਖਿਅਤ ਰਹੇਗੀ।