🌐 LANGUAGES
LATEST NEWS
ਤਾਜ਼ਾ ਖ਼ਬਰਾਂ ਲੋਡ ਹੋ ਰਹੀਆਂ ਹਨ...
ਨੈਸ਼ਨਲ NEWS
ਨੈਸ਼ਨਲ ਖ਼ਬਰਾਂ ਲੋਡ ਹੋ ਰਹੀਆਂ ਹਨ...

ਪਵਿੱਤਰ ਮੰਦਿਰ 'ਚ ਸ਼ਰਧਾਲੂਆਂ ਨੂੰ ਮਿਲੇਗਾ ਵਿਸ਼ੇਸ਼ ਅਧਿਆਤਮਿਕ ਮਾਹੌਲ-ਸੰਜੇ ਸਿੰਗਲਾ


ਪਟਿਆਲਾ ਦੇ ਸ੍ਰੀ ਕਾਲੀ ਦੇਵੀ ਮੰਦਿਰ ਦੀ ਦੇਸ਼ ਵਿਦੇਸ਼ 'ਚ ਧਾਰਮਿਕ ਮਹਾਨਤਾ-ਡਾ. ਰਾਜ ਕੁਮਾਰ ਗੁਪਤਾ
ਪਟਿਆਲਾ, 24 ਸਤੰਬਰ - ਪਟਿਆਲਾ ਦੇ ਮਾਤਾ ਸ੍ਰੀ ਕਾਲੀ ਦੇਵੀ ਮੰਦਿਰ ਵਿਖੇ 11 ਅਕਤੂਬਰ ਤੋਂ 19 ਅਕਤੂਬਰ ਤੱਕ ਅੱਸੂ ਦੇ ਨਵਰਾਤਰਿਆਂ ਅਤੇ ਦੁਰਗਾ ਅਸ਼ਟਮੀ ਦੌਰਾਨ ਵੱਡੀ ਗਿਣਤੀ ਸ਼ਰਧਾਲੂਆਂ ਦੀ ਆਮਦ ਨੂੰ ਲੈਕੇ ਤਿਆਰੀਆਂ ਸਮੇਤ ਹੋਰ ਸਾਰੇ ਪ੍ਰਬੰਧ ਜੰਗੀ ਪੱਧਰ 'ਤੇ ਜਾਰੀ ਹਨ। ਇਨ੍ਹਾਂ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਏ.ਡੀ.ਸੀ. ਅਨੁਪ੍ਰਿਤਾ ਜੌਹਲ ਸਮੇਤ ਐਡਵਾਈਜਰੀ ਕਮੇਟੀ ਦੇ ਮੈਂਬਰਾਂ ਸੀ.ਏ ਅਜੇ ਅਲੀਪੁਰੀਆ, ਸੰਜੇ ਸਿੰਗਲਾ ਤੇ ਡਾ. ਰਾਜ ਕੁਮਾਰ ਗੁਪਤਾ ਨਾਲ ਇੱਕ ਉਚ ਪੱਧਰੀ ਬੈਠਕ ਕੀਤੀ। ਡਿਪਟੀ ਕਮਿਸ਼ਨਰ ਨੇ ਇਸ ਤਿਉਹਾਰ ਦੌਰਾਨ ਦੂਰੋਂ-ਦੂਰੋਂ ਸ਼ਰਧਾਲੂ ਇੱਥੇ ਨਤਮਸਤਕ ਹੋਣ ਲਈ ਮੰਦਿਰ 'ਚ ਪੁੱਜਣ ਵਾਲੇ ਆਮ ਸ਼ਰਧਾਲੂਆਂ ਸਮੇਤ ਦਿਵਿਆਂਗ ਸ਼ਰਧਾਲੂਆਂ ਦੀ ਸਹੂਲਤ ਲਈ ਵੀਲ੍ਹ ਚੇਅਰ ਦਾ ਪ੍ਰਬੰਧ ਕਰਨ ਸਮੇਤ ਸ਼ਰਧਾਲੂਆਂ ਲਈ ਲੰਗਰ ਤੇ ਭੰਡਾਰੇ, ਪੀਣ ਵਾਲੇ ਪਾਣੀ, ਬਾਥਰੂਮ, ਸਾਫ਼ ਸਫ਼ਾਈ, ਸਜਾਵਟ ਆਦਿ ਦੇ ਪ੍ਰਬੰਧਾਂ ਦੀ ਸਮੀਖਿਆ ਕੀਤੀ। ਉਨ੍ਹਾਂ ਕਿਹਾ ਕਿ ਸ਼ਰਧਾਲੂਆਂ ਦੀ ਸਹੂਲਤ ਲਈ ਹਰ ਤਰ੍ਹਾਂ ਦੇ ਪੁਖ਼ਤਾ ਇੰਤਜਾਮ ਕੀਤੇ ਜਾਣਗੇ। ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਸ਼ਰਧਾਲੂਆਂ ਦੀ ਵੱਡੀ ਗਿਣਤੀ ਵਿੱਚ ਆਮਦ ਨੂੰ ਲੈਕੇ ਜ਼ਿਲ੍ਹਾ ਪੁਲਿਸ ਵੱਲੋਂ ਸੁਰੱਖਿਆ ਦੇ ਪੁੱਖ਼ਤਾ ਪ੍ਰਬੰਧ ਕੀਤੇ ਜਾ ਰਹੇ ਹਨ ਤੇ ਵਾਹਨਾਂ ਦੀ ਪਾਰਕਿੰਗ ਸਮੇਤ ਆਵਾਜਾਈ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਟਰੈਫ਼ਿਕ ਪਲਾਨ ਵੀ ਬਣਾਇਆ ਜਾ ਰਿਹਾ ਹੈ।

ਮੰਦਿਰ ਦੀ ਉੱਚ ਪੱਧਰੀ ਐਡਵਾਈਜ਼ਰੀ ਕਮੇਟੀ ਦੇ ਮੈਂਬਰ ਡਾ. ਰਾਜ ਕੁਮਾਰ ਗੁਪਤਾ ਨੇ ਦੱਸਿਆ ਕਿ ਸ਼ਾਰਦੀਆ ਨਵਰਾਤਰੀ ਅੱਸੂ ਦੇ ਮਹੀਨੇ ਦੇ ਸ਼ੁਕਲ ਪੱਖ ਦੀ ਪ੍ਰਤੀਪਦਾ ਤਿਥੀ ਦੀ ਸ਼ੁਰੂਆਤ 11 ਅਕਤੂਬਰ ਤੋਂ ਹੋ ਰਹੀ ਹੈ ਅਤੇ ਇਸ ਦੌਰਾਨ ਦੁਰਗਾ ਮਾਂ ਦੇ ਨੌ ਰੂਪਾਂ ਦੀ ਵਿਧੀ ਵਿਧਾਨ ਨਾਲ ਅਰਾਧਨਾ ਕੀਤੀ ਜਾਂਦੀ ਹੈ, ਜਿਸ ਲਈ ਪ੍ਰਬੰਧ ਵੱਡੀ ਪੱਧਰ 'ਤੇ ਕੀਤੇ ਜਾ ਰਹੇ ਹਨ। ਮੈਂਬਰ ਸੀ.ਏ. ਅਜੇ ਅਲੀਪੁਰੀਆ ਨੇ ਦੱਸਿਆ ਕਿ ਇਸ ਪਵਿੱਤਰ, ਪੁਰਾਤਨ ਤੇ ਇਤਿਹਾਸਕ ਮਾਤਾ ਸ੍ਰੀ ਕਾਲੀ ਦੇਵੀ ਮੰਦਿਰ ਦੀ ਪੂਰੀ ਦੁਨੀਆ ਵਿੱਚ ਮਹਾਨਤਾ ਅਤੇ ਮਾਨਤਾ ਹੈ, ਇਸ ਲਈ ਨਵਰਾਤਿਰਆਂ ਦੇ ਤਿਉਹਾਰ ਮੌਕੇ ਵੱਡੀ ਗਿਣਤੀ ਪੁੱਜਣ ਵਾਲੇ ਸ਼ਰਧਾਲੂਆਂ ਦੀ ਸੇਵਾ ਵਿੱਚ ਕੋਈ ਕਮੀ ਨਹੀਂ ਛੱਡੀ ਜਾਵੇਗੀ।

ਸ੍ਰੀ ਅਲੀਪੁਰੀਆ ਨੇ ਮੀਟਿੰਗ ਦੌਰਾਨ ਸੁਰੱਖਿਆ ਦੀ ਜਿੰਮੇਵਾਰੀ ਨਿਭਾਉਣ ਵਾਲੇ ਮੁਲਾਜਮਾਂ ਨੂੰ ਹਦਾਇਤ ਕੀਤੀ ਕਿ ਉਹ ਬਹੁਤ ਹੀ ਨਿਮਰ ਰਹਿਕੇ ਸੇਵਾਵਾਂ ਨਿਭਾਉਣ ਤੇ ਹਰ ਸ਼ਰਧਾਲੂ ਨੂੰ ਬਹੁਤ ਹੀ ਪਿਆਰ ਨਾਲ ਮੰਦਿਰ ਦੇ ਅੰਦਰ ਤੇ ਬਾਹਰ ਅਤੇ ਮਾਤਾ ਦੇ ਭਵਨ ਵਿੱਚ ਪਿਆਰ ਦੇ ਨਾਲ ਅੱਗੇ ਵਧਾਈ ਜਾਣ ਤਾਂ ਕਿ ਭੀੜ ਨੂੰ ਸਹੀ ਢੰਗ ਨਾਲ ਨਿਯੰਤਰਤ ਕੀਤਾ ਜਾ ਸਕੇ।

ਮੈਂਬਰ ਸੰਜੇ ਸਿੰਗਲਾ ਨੇ ਦੱਸਿਆ ਕਿ ਨਵਰਾਤਰਿਆਂ ਦੌਰਾਨ ਰੋਜ਼ ਸਵੇਰੇ ਸਾਢੇ 8.30 ਵਜੇ ਹਵਨ ਸ਼ੁਰੂ ਹੋਵੇਗਾ, ਜਿਸ ਲਈ ਆਮ ਸ਼ਰਧਾਲੂ ਬੁਕਿੰਗ ਕਰਵਾ ਸਕਦੇ ਹਨ। ਇਸ ਦੌਰਾਨ ਮੰਦਿਰ ਦੇ ਮਾਹੌਲ ਨੂੰ ਹੋਰ ਅਧਿਆਤਮਿਕ ਬਣਾਉਣ ਲਈ ਮੰਤਰਾਂ ਦਾ ਉਚਾਰਨ ਚੱਲਦਾ ਰਹੇਗਾ, ਜਿਸ ਨਾਲ ਸ਼ਰਧਾਲੂਆਂ ਨੂੰ ਬਹੁਤ ਹੀ ਪਵਿੱਤਰ ਤੇ ਅਧਿਆਤਮਿਕ ਮਾਹੌਲ ਮਿਲੇਗਾ। ਇਸੇ ਤਰ੍ਹਾਂ ਲੰਗਰ ਦੀ ਬੁਕਿੰਗ ਵੀ ਕਰਵਾਈ ਜਾ ਸਕਦੀ ਹੈ। ਬੈਠਕ ਦੌਰਾਨ ਡੀ.ਐਸ.ਪੀ. ਸੰਜੀਵ ਸਿੰਗਲਾ, ਵਧੀਕ ਮੰਡਲ ਫਾਇਰ ਬ੍ਰਿਗੇਡ ਅਫ਼ਸਰ ਹਰਿੰਦਰਪਾਲ ਸਿੰਘ, ਮੰਦਿਰ ਸਹਾਇਕ ਸੁਪਰਵਾਈਜ਼ਰ ਨਵਨੀਤ ਟੰਡਨ ਸਮੇਤ ਨਗਰ ਨਿਗਮ, ਲੋਕ ਨਿਰਮਾਣ ਵਿਭਾਗ ਸਮੇਤ ਹੋਰ ਵਿਭਾਗਾਂ ਦੇ ਵੱਡੀ ਗਿਣਤੀ ਅਧਿਕਰੀ ਮੌਜੂਦ ਸਨ।
ਹੋਰ ਖ਼ਬਰਾਂ ਪੜ੍ਹੋ
LATEST
ਖ਼ਬਰਾਂ ਲੋਡ ਹੋ ਰਹੀਆਂ ਹਨ...

Post a Comment

Previous Post Next Post

hw

Video Gallery
CRIME NEWS
ਖ਼ਬਰਾਂ ਲੋਡ ਹੋ ਰਹੀਆਂ ਹਨ...

Global Samachar Web TV

ਪੰਜਾਬ ਅਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ, ਬ੍ਰੇਕਿੰਗ ਨਿਊਜ਼ ਅਤੇ ਮਹੱਤਵਪੂਰਨ ਅਪਡੇਟਸ ਨਾਲ ਹਮੇਸ਼ਾ ਜੁੜੇ ਰਹੋ।

ਤਾਜ਼ਾ ਖ਼ਬਰਾਂ ਸਿੱਧੀਆਂ ਆਪਣੀ Email 'ਤੇ ਪਾਓ

ਆਪਣੀ Email ਦਰਜ ਕਰੋ ਅਤੇ Global Samachar Web TV ਦੀਆਂ ਮਹੱਤਵਪੂਰਨ ਖ਼ਬਰਾਂ ਤੇ ਅਪਡੇਟਸ ਨਾਲ ਜੁੜੇ ਰਹੋ।

ਧੰਨਵਾਦ! ਤੁਹਾਡੀ Email ਸਫਲਤਾਪੂਰਵਕ ਦਰਜ ਹੋ ਗਈ ਹੈ।
ਤੁਹਾਡੀ Email ਜਾਣਕਾਰੀ ਸੁਰੱਖਿਅਤ ਰਹੇਗੀ।