LIVE
◷
00:00:00
Loading...
IST
ADVERTISEMENT
ਤੁਹਾਡਾ Advertisement ਇੱਥੇ

ਪਰਾਲੀ ਸਾੜਨ ਵਾਲੇ ਹੌਟ-ਸਪੌਟ ਪਿੰਡਾਂ ਵੱਲ ਵਿਸ਼ੇਸ਼ ਧਿਆਨ ਦੇਣ ਨੋਡਲ ਅਧਿਕਾਰੀ - ਡਾ. ਹਿਮਾਂਸ਼ੂ ਅਗਰਵਾਲ

ਡਿਪਟੀ ਕਮਿਸ਼ਨਰ ਵੱਲੋਂ ਪਰਾਲੀ ਸਾੜਨ ਦੀਆਂ ਘਟਨਾਵਾਂ ਦੀ ਰੋਕਥਾਮ ਸਬੰਧੀ ਤਿਆਰੀਆਂ ਦਾ ਜਾਇਜ਼ਾ
ਪਟਿਆਲਾ, 26 ਸਤੰਬਰ - ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਝੋਨੇ ਦੀ ਪਰਾਲੀ ਸਾੜਨ ਦੀਆਂ ਘਟਨਾਵਾਂ ਦੀ ਰੋਕਥਾਮ ਸਬੰਧੀ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਸਾਰੇ ਨੋਡਲ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪਿਛਲੇ ਸਾਲਾਂ ਦੌਰਾਨ ਪਰਾਲੀ ਸਾੜਨ ਵਾਲੇ ਹੌਟ-ਸਪੌਟ ਪਿੰਡਾਂ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਪਿਛਲੇ ਸਾਲਾਂ ਦੌਰਾਨ ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦਾ ਸਨਮਾਨ ਕੀਤਾ ਜਾਵੇਗਾ, ਜਦਕਿ ਪਰਾਲੀ ਸਾੜਨ ਵਾਲਿਆਂ ਵਿਰੁੱਧ ਨਿਯਮਾਂ ਅਨੁਸਾਰ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਸਮੂਹ ਐਸ.ਡੀ.ਐਮਜ਼, ਖੇਤੀਬਾੜੀ ਤੇ ਸਹਿਕਾਰਤਾ ਵਿਭਾਗ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਧਿਕਾਰੀਆਂ ਨੂੰ ਮਾਣਯੋਗ ਸੁਪਰੀਮ ਕੋਰਟ ਵੱਲੋਂ 3 ਅਪ੍ਰੈਲ 2025 ਨੂੰ ਜਾਰੀ ਹੁਕਮਾਂ ਦੀ ਪਾਲਣਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਪਟਿਆਲਾ ਜ਼ਿਲ੍ਹੇ ਵਿੱਚ ਕਿਸੇ ਵੀ ਖੇਤ ਵਿੱਚ ਪਰਾਲੀ ਸਾੜਨ ਦੀ ਘਟਨਾ ਨਾ ਵਾਪਰੇ। ਡਾ. ਹਿਮਾਂਸ਼ੂ ਅਗਰਵਾਲ ਨੇ ਸਬੰਧਤ ਵਿਭਾਗਾਂ ਨੂੰ ਸਾਲ 2026 ਦੌਰਾਨ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਆਪਸੀ ਤਾਲਮੇਲ ਨਾਲ ਪ੍ਰਭਾਵਸ਼ਾਲੀ ਕਾਰਵਾਈ ਕਰਨ ਅਤੇ ਸਾਰੇ ਲੋੜੀਂਦੇ ਪ੍ਰਬੰਧ ਪਹਿਲਾਂ ਤੋਂ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਖੇਤੀਬਾੜੀ ਵਿਭਾਗ ਨੂੰ ਪਿੰਡ ਪੱਧਰ ’ਤੇ ਵੱਧ ਤੋਂ ਵੱਧ ਜਾਗਰੂਕਤਾ ਗਤੀਵਿਧੀਆਂ ਕਰਵਾਉਣ ਅਤੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਪ੍ਰੇਰਿਤ ਕਰਨ ਦੇ ਨਾਲ-ਨਾਲ ਪਰਾਲੀ ਪ੍ਰਬੰਧਨ ਲਈ ਉਪਲਬਧ ਮਸ਼ੀਨਰੀ ਦੀ ਵੱਧ ਤੋਂ ਵੱਧ ਵਰਤੋਂ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਪਰਾਲੀ ਪ੍ਰਬੰਧਨ ਲਈ ਉਪਲਬਧ ਸੀਆਰਐਮ ਮਸ਼ੀਨਰੀ ਦੀ ਪਿੰਡ/ਕਲੱਸਟਰ ਪੱਧਰ ’ਤੇ ਉਪਲਬਧਤਾ ਯਕੀਨੀ ਬਣਾਈ ਜਾਵੇ ਅਤੇ ਕਿਸਾਨਾਂ ਨੂੰ ਮਸ਼ੀਨਰੀ ਦੀ ਵਰਤੋਂ ਲਈ ਲੋੜੀਂਦੀ ਸਹਾਇਤਾ ਪ੍ਰਦਾਨ ਕੀਤੀ ਜਾਵੇ। ਡਿਪਟੀ ਕਮਿਸ਼ਨਰ ਨੇ ਪੰਚਾਇਤ ਵਿਭਾਗ ਨੂੰ ਗ੍ਰਾਮ ਪੰਚਾਇਤਾਂ ਰਾਹੀਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਪ੍ਰੇਰਿਤ ਕਰਨ ਅਤੇ ਪਿੰਡ ਪੱਧਰ ’ਤੇ ਜਾਗਰੂਕਤਾ ਮੁਹਿੰਮ ਚਲਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੂੰ ਪਰਾਲੀ ਸਾੜਨ ਦੀਆਂ ਘਟਨਾਵਾਂ ਦੀ ਲਗਾਤਾਰ ਨਿਗਰਾਨੀ ਕਰਨ ਅਤੇ ਘਟਨਾ ਸਾਹਮਣੇ ਆਉਣ ’ਤੇ ਨਿਯਮਾਂ ਤੇ ਹਦਾਇਤਾਂ ਅਨੁਸਾਰ ਲੋੜੀਂਦੀ ਕਾਰਵਾਈ ਕਰਨ ਲਈ ਕਿਹਾ। ਡਾ. ਹਿਮਾਂਸ਼ੂ ਅਗਰਵਾਲ ਨੇ ਪੁਲਿਸ ਵਿਭਾਗ ਅਤੇ ਸਬੰਧਤ ਐਸ.ਡੀ.ਐਮਜ਼ ਨੂੰ ਆਪਣੇ-ਆਪਣੇ ਅਧਿਕਾਰ ਖੇਤਰਾਂ ਵਿੱਚ ਪ੍ਰਭਾਵਸ਼ਾਲੀ ਨਿਗਰਾਨੀ ਰੱਖਣ ਅਤੇ ਸਬੰਧਤ ਵਿਭਾਗਾਂ ਨਾਲ ਲੋੜੀਂਦਾ ਤਾਲਮੇਲ ਬਣਾਈ ਰੱਖਣ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਐਸ.ਡੀ.ਐਮਜ਼ ਅਤੇ ਨੋਡਲ ਅਧਿਕਾਰੀ ਆਪਣੇ-ਆਪਣੇ ਪਿੰਡਾਂ ਤੇ ਖੇਤਰਾਂ ਵਿੱਚ ਨਿਯਮਤ ਦੌਰੇ ਕਰਨ ਅਤੇ ਪਰਾਲੀ ਸਾੜਨ ਦੀਆਂ ਸੰਭਾਵਿਤ ਘਟਨਾਵਾਂ ਦੀ ਰੋਕਥਾਮ ਲਈ ਪਹਿਲਾਂ ਤੋਂ ਹੀ ਲੋੜੀਂਦੀ ਕਾਰਵਾਈ ਕਰਨ। ਉਨ੍ਹਾਂ ਸਬੰਧਤ ਵਿਭਾਗਾਂ ਨੂੰ ਆਪਣੇ-ਆਪਣੇ ਕੰਮਾਂ ਦੀ ਰੋਜ਼ਾਨਾ ਨਿਗਰਾਨੀ ਕਰਨ ਅਤੇ ਪ੍ਰਗਤੀ ਦੀ ਸਮੀਖਿਆ ਕਰਦੇ ਰਹਿਣ ਦੇ ਨਿਰਦੇਸ਼ ਦਿੱਤੇ ਤਾਂ ਜੋ ਲੋੜ ਪੈਣ ’ਤੇ ਤੁਰੰਤ ਸੁਧਾਰਾਤਮਕ ਕਦਮ ਚੁੱਕੇ ਜਾ ਸਕਣ। ਉਨ੍ਹਾਂ ਕਿਹਾ ਕਿ ਸਾਲ 2026 ਦੇ ਪਰਾਲੀ ਸਾੜਨ ਦੇ ਸੀਜ਼ਨ ਦੌਰਾਨ ਘਟਨਾਵਾਂ ਨੂੰ ਘੱਟ ਤੋਂ ਘੱਟ ਕਰਨ ਲਈ ਸਾਰੇ ਵਿਭਾਗ ਆਪਸੀ ਤਾਲਮੇਲ ਨਾਲ ਇੱਕਜੁੱਟ ਹੋ ਕੇ ਕੰਮ ਕਰਨ ਅਤੇ ਸਰਕਾਰ ਤੇ ਮਾਣਯੋਗ ਅਦਾਲਤ ਵੱਲੋਂ ਜਾਰੀ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ। ਬੈਠਕ ਦੌਰਾਨ ਏ.ਡੀ.ਸੀ. ਦਮਨਜੀਤ ਸਿੰਘ ਮਾਨ, ਐਸ ਪੀ ਰਜੇਸ਼ ਛਿੱਬੜ, ਸਮੂਹ ਐਸ.ਡੀ.ਐਮਜ਼, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਕਾਰਜਕਾਰੀ ਇੰਜੀਨੀਅਰ ਰਣਤੇਜ ਸ਼ਰਮਾ, ਮੁੱਖ ਖੇਤੀਬਾੜੀ ਅਫ਼ਸਰ ਡਾ. ਦਾਰਾ ਸਿੰਘ, ਸਹਿਕਾਰੀ ਸਭਾਵਾਂ ਦੇ ਡਿਪਟੀ ਰਜਿਸਟਰਾਰ ਸੰਗਰਾਮ ਸਿੰਘ ਸੰਧੂ, ਜੀ.ਐਮ. ਜ਼ਿਲ੍ਹਾ ਉਦਯੋਗ ਕੇਂਦਰ ਦੀਪ ਸਿੰਘ ਗਿੱਲ, ਡੀ.ਡੀ.ਪੀ.ਓ. ਮਹਿੰਦਰਜੀਤ ਸਿੰਘ, ਜੇ.ਈ. ਰਵੀ ਕੁਮਾਰ ਸਮੇਤ ਹੋਰ ਨੋਡਲ ਅਧਿਕਾਰੀ ਵੀ ਹਾਜ਼ਰ ਸਨ।

Post a Comment

Previous Post Next Post

hw

Facebook Videos
CRIME NEWS
ਖ਼ਬਰਾਂ ਲੋਡ ਹੋ ਰਹੀਆਂ ਹਨ...

Global Samachar Web TV

ਪੰਜਾਬ ਅਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ, ਬ੍ਰੇਕਿੰਗ ਨਿਊਜ਼ ਅਤੇ ਮਹੱਤਵਪੂਰਨ ਅਪਡੇਟਸ ਨਾਲ ਹਮੇਸ਼ਾ ਜੁੜੇ ਰਹੋ।

ਤਾਜ਼ਾ ਖ਼ਬਰਾਂ ਸਿੱਧੀਆਂ ਆਪਣੀ Email 'ਤੇ ਪਾਓ

ਆਪਣੀ Email ਦਰਜ ਕਰੋ ਅਤੇ Global Samachar Web TV ਦੀਆਂ ਮਹੱਤਵਪੂਰਨ ਖ਼ਬਰਾਂ ਤੇ ਅਪਡੇਟਸ ਨਾਲ ਜੁੜੇ ਰਹੋ।

ਧੰਨਵਾਦ! ਤੁਹਾਡੀ Email ਸਫਲਤਾਪੂਰਵਕ ਦਰਜ ਹੋ ਗਈ ਹੈ।
ਤੁਹਾਡੀ Email ਜਾਣਕਾਰੀ ਸੁਰੱਖਿਅਤ ਰਹੇਗੀ।