LIVE
◷
00:00:00
Loading...
IST
ADVERTISEMENT
ਤੁਹਾਡਾ Advertisement ਇੱਥੇ

ਸੁਰਜੀਤ ਸਿੰਘ ਰੱਖੜਾ ਨੇ ਖੁਸਰੋਪੁਰ 'ਚ 'ਮੇਰੀ ਰਸੋਈ ਯੋਜਨਾ' ਤਹਿਤ ਵੰਡੀਆਂ ਰਾਸ਼ਨ ਕਿੱਟਾਂ


ਸਮਾਣਾ (ਪਟਿਆਲਾ) 27 ਸੰਤਬਰ - ਸਾਬਕਾ ਕੈਬਨਿਟ ਮੰਤਰੀ ਅਤੇ 'ਆਪ' ਦੇ ਹਲਕਾ ਇੰਚਾਰਜ ਸੁਰਜੀਤ ਸਿੰਘ ਰੱਖੜਾ ਵੱਲੋਂ ਮਾਨ ਸਰਕਾਰ ਦੁਆਰਾ ਸ਼ੁਰੂ ਕੀਤੀ ‘ਮੇਰੀ ਰਸੋਈ ਯੋਜਨਾ' ਤਹਿਤ ਹਲਕਾ ਸਮਾਣਾ ਦੇ ਪਿੰਡ ਖੁਸਰੋਪੁਰ ਵਿਖੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਗਈਆਂ।  ਇਸ ਮੌਕੇ ਸੰਬੋਧਨ ਕਰਦਿਆਂ ਸੁਰਜੀਤ ਸਿੰਘ ਰੱਖੜਾ ਨੇ ਕਿਹਾ ਕਿ ਮਾਨ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ। ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਜਨ-ਕਲਿਆਣਕਾਰੀ ਯੋਜਨਾਵਾਂ ਦਾ ਲਾਭ ਹਰ ਯੋਗ ਵਿਅਕਤੀ ਤੱਕ ਪਹੁੰਚਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ‘ਮੇਰੀ ਰਸੋਈ ਯੋਜਨਾ' ਦਾ ਉਦੇਸ਼ ਆਰਥਿਕ ਤੌਰ ’ਤੇ ਕਮਜ਼ੋਰ ਅਤੇ ਲੋੜਵੰਦ ਪਰਿਵਾਰਾਂ ਤੱਕ ਰਸੋਈ ਦੀਆਂ ਜ਼ਰੂਰੀ ਵਸਤਾਂ ਪਹੁੰਚਾ ਕੇ ਉਨ੍ਹਾਂ ਨੂੰ ਮਹਿੰਗਾਈ ਦੇ ਦੌਰ ਵਿੱਚ ਰਾਹਤ ਪ੍ਰਦਾਨ ਕਰਨਾ ਹੈ। 
ਸ. ਰੱਖੜਾ ਨੇ ਕਿਹਾ ਕਿ ਮਾਨਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਜੀ ਦੀ ਅਗਵਾਈ 'ਚ ਹਲਕਾ ਸਮਾਣਾ ਦੇ ਸਰਬਪੱਖੀ ਵਿਕਾਸ ਹਿੱਤ ਵੱਡੇ ਪੱਧਰ 'ਤੇ ਵਿਕਾਸ ਕਾਰਜ ਕੀਤੇ ਜਾ ਰਹੇ ਹਨ। ਜੋ ਆਉਣ ਵਾਲੇ ਸਮੇਂ ਦੌਰਾਨ ਵੀ ਜਾਰੀ ਰਹਿਣਗੇ। ਉਨ੍ਹਾਂ ਆਪਣੇ ਸੰਬੋਧਨ ਦੌਰਾਨ ਸਥਾਨਕ ਵਾਸੀਆਂ ਨੂੰ ਆਪਸੀ ਲੜਾਈ-ਝਗੜੇ ਛੱਡ ਕੇ ਭਾਈਚਾਰਕ ਸਾਂਝ ਨੂੰ ਬਣਾਈ ਰੱਖਣ ਦੀ ਅਪੀਲ ਕੀਤੀ ਤਾਂ ਜੋ ਪਿੰਡ ਦਾ ਸਰਬਪੱਖੀ ਵਿਕਾਸ ਹੋ ਸਕੇ ਅਤੇ ਨੌਜਵਾਨ ਚੰਗੀ ਪੜ੍ਹਾਈ ਕਰ ਕੇ ਚੰਗੇ ਰੁਜ਼ਗਾਰ ਦੇ ਮੌਕੇ ਪ੍ਰਾਪਤ ਕਰ ਸਕਣ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਪਿੰਡ ਪੱਧਰ ਦੀਆਂ ਲੋੜਾਂ ਮੁਤਾਬਿਕ ਜੋ ਵੀ ਵਿਕਾਸ ਕਾਰਜ ਹੋਣ ਵਾਲੇ ਹਨ ਉਨ੍ਹਾਂ ਦੀ ਸ਼ੁਰੂਆਤ ਵੀ ਬੜੀ ਜਲਦੀ ਕਰਵਾ ਦਿੱਤੀ ਜਾਵੇਗੀ। ਇਸ ਸਮੇਂ ਲਾਭਪਾਤਰੀ ਪਰਿਵਾਰਾਂ ਨੇ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਧੰਨਵਾਦ ਪ੍ਰਗਟ ਕੀਤਾ।
ਇਸ ਮੌਕੇ ਚੇਅਰਮੈਨ ਮਨਿੰਦਰ ਸਿੰਘ, ਸਾਬਕਾ ਚੇਅਰਮੈਨ ਮਲਕੀਤ ਸਿੰਘ ਡਕਾਲਾ, ਸਾਬਕਾ ਚੇਅਰਮੈਨ ਭੁਪਿੰਦਰ ਡਕਾਲਾ, ਸਰਪੰਚ ਹਰਕਿੰਦਰ ਸਿੰਘ ਡਕਾਲਾ, ਸਰਪੰਚ ਸੰਦੀਪ ਸਿੰਘ ਝੰਡੀ, ਸਰਪੰਚ ਜਰਨੈਲ ਸਿੰਘ ਖੁਸਰੋਪੁਰ, ਸਾਬਕਾ ਸਰਪੰਚ ਸਤਬੀਰ ਇੰਦਰ ਸਿੰਘ ਪੌਂਪੀ ਅਤੇ 'ਆਪ' ਵਰਕਰ ਤੇ ਪਿੰਡ ਵਾਸੀ ਮੌਜੂਦ ਸਨ।

Post a Comment

Previous Post Next Post

hw

Facebook Videos
CRIME NEWS
ਖ਼ਬਰਾਂ ਲੋਡ ਹੋ ਰਹੀਆਂ ਹਨ...

Global Samachar Web TV

ਪੰਜਾਬ ਅਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ, ਬ੍ਰੇਕਿੰਗ ਨਿਊਜ਼ ਅਤੇ ਮਹੱਤਵਪੂਰਨ ਅਪਡੇਟਸ ਨਾਲ ਹਮੇਸ਼ਾ ਜੁੜੇ ਰਹੋ।

ਤਾਜ਼ਾ ਖ਼ਬਰਾਂ ਸਿੱਧੀਆਂ ਆਪਣੀ Email 'ਤੇ ਪਾਓ

ਆਪਣੀ Email ਦਰਜ ਕਰੋ ਅਤੇ Global Samachar Web TV ਦੀਆਂ ਮਹੱਤਵਪੂਰਨ ਖ਼ਬਰਾਂ ਤੇ ਅਪਡੇਟਸ ਨਾਲ ਜੁੜੇ ਰਹੋ।

ਧੰਨਵਾਦ! ਤੁਹਾਡੀ Email ਸਫਲਤਾਪੂਰਵਕ ਦਰਜ ਹੋ ਗਈ ਹੈ।
ਤੁਹਾਡੀ Email ਜਾਣਕਾਰੀ ਸੁਰੱਖਿਅਤ ਰਹੇਗੀ।