LIVE
◷
00:00:00
Loading...
IST
ADVERTISEMENT
ਤੁਹਾਡਾ Advertisement ਇੱਥੇ

ਸਿੱਧ ਬਾਬਾ ਸੋਢਲ ਮੇਲੇ ਮੌਕੇ ਮੰਤਰੀ ਮੋਹਿੰਦਰ ਭਗਤ ਨੇ ਮੰਦਿਰ ਵਿਖੇ ਮੱਥਾ ਟੇਕਿਆ

ਜਲੰਧਰ 26 ਸਤੰਬਰ (ਪਤਰਪ੍ਰੇਰਕ) - ਸ੍ਰੀ ਸਿੱਧ ਬਾਬਾ ਸੋਢਲ ਮੇਲੇ ਦੇ ਪਵਿੱਤਰ ਮੌਕੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸ੍ਰੀ ਸਿੱਧ ਬਾਬਾ ਸੋਢਲ ਮੰਦਿਰ ਵਿਖੇ ਮੱਥਾ ਟੇਕ ਕੇ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਦੌਰਾਨ ਉਨ੍ਹਾਂ ਸੂਬੇ ਦੀ ਸੁੱਖ-ਸਮ੍ਰਿੱਧੀ ਅਤੇ ਪੰਜਾਬ ਵਾਸੀਆਂ ਦੀ ਖੁਸ਼ਹਾਲੀ ਲਈ ਅਰਦਾਸ ਕੀਤੀ ਮੰਤਰੀ  ਮੋਹਿੰਦਰ ਭਗਤ ਨੇ ਸੰਗਤ ਨੂੰ ਸ੍ਰੀ ਸਿੱਧ ਬਾਬਾ ਸੋਢਲ ਜੀ ਦੇ ਪਵਿੱਤਰ ਮੇਲੇ ਦੀਆਂ ਵਧਾਈਆਂ ਦਿੰਦਿਆਂ ਸਾਰਿਆਂ ਦੀ ਚੜ੍ਹਦੀ ਕਲਾ, ਸੁੱਖ-ਸ਼ਾਂਤੀ ਅਤੇ ਖੁਸ਼ਹਾਲੀ ਦੀ ਕਾਮਨਾ ਕੀਤੀ। ਉਨ੍ਹਾਂ ਕਿਹਾ ਕਿ ਸਿੱਧ ਬਾਬਾ ਸੋਢਲ ਦੀ ਪਵਿੱਤਰ ਧਰਤੀ ’ਤੇ ਹਰ ਸਾਲ ਵੱਡੀ ਗਿਣਤੀ ਵਿੱਚ ਸ਼ਰਧਾਲੂ ਨਤਮਸਤਕ ਹੋ ਕੇ ਪਰਿਵਾਰ ਅਤੇ ਸਮਾਜ ਦੀ ਖੁਸ਼ਹਾਲੀ ਲਈ ਅਰਦਾਸ ਕਰਦੇ ਹਨ ਇਸ ਮੌਕੇ ਜਲੰਧਰ ਦੇ ਮੇਅਰ ਵਿਨੀਤ ਧੀਰ, ‘ਆਪ’ ਆਗੂ ਮੈਡਮ ਰਾਜਵਿੰਦਰ ਕੌਰ ਥਿਆੜਾ, ਨਿਤਿਨ ਕੋਹਲੀ, ਚੇਅਰਮੈਨ  ਅਸ਼ਵਨੀ ਅਗਰਵਾਲ, ਮੁਕੇਸ਼ ਸੇਠੀ, ਹਰਸਿਮਰਨ ਸਿੰਘ ਬੰਟੀ ਅਤੇ ਨਰਿੰਦਰ ਸੱਗੂ ਸਮੇਤ ਹੋਰ ਸ਼ਖਸੀਅਤਾਂ ਵੀ ਮੌਜੂਦ ਰਹੀਆਂ।

Post a Comment

Previous Post Next Post

hw

Facebook Videos
CRIME NEWS
ਖ਼ਬਰਾਂ ਲੋਡ ਹੋ ਰਹੀਆਂ ਹਨ...

Global Samachar Web TV

ਪੰਜਾਬ ਅਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ, ਬ੍ਰੇਕਿੰਗ ਨਿਊਜ਼ ਅਤੇ ਮਹੱਤਵਪੂਰਨ ਅਪਡੇਟਸ ਨਾਲ ਹਮੇਸ਼ਾ ਜੁੜੇ ਰਹੋ।

ਤਾਜ਼ਾ ਖ਼ਬਰਾਂ ਸਿੱਧੀਆਂ ਆਪਣੀ Email 'ਤੇ ਪਾਓ

ਆਪਣੀ Email ਦਰਜ ਕਰੋ ਅਤੇ Global Samachar Web TV ਦੀਆਂ ਮਹੱਤਵਪੂਰਨ ਖ਼ਬਰਾਂ ਤੇ ਅਪਡੇਟਸ ਨਾਲ ਜੁੜੇ ਰਹੋ।

ਧੰਨਵਾਦ! ਤੁਹਾਡੀ Email ਸਫਲਤਾਪੂਰਵਕ ਦਰਜ ਹੋ ਗਈ ਹੈ।
ਤੁਹਾਡੀ Email ਜਾਣਕਾਰੀ ਸੁਰੱਖਿਅਤ ਰਹੇਗੀ।