LIVE
◷
00:00:00
Loading...
IST
ADVERTISEMENT
ਤੁਹਾਡਾ Advertisement ਇੱਥੇ

ਕਮਿਊਨਿਟੀ ਹੈਲਥ ਸੈਂਟਰ ਹਰਿਆਣਾ ਜਲਦ ਹੋਵੇਗਾ ਤਿਆਰ - ਡਾ. ਰਵਜੋਤ ਸਿੰਘ

 

9.18 ਕਰੋੜ ਰੁਪਏ ਦੀ ਲਾਗਤ ਨਾਲ 30 ਬੈੱਡਾਂ ਵਾਲੇ ਸੀ.ਐਚ.ਸੀ. ਦਾ ਕੰਮ ਜੰਗੀ ਪੱਧਰ ’ਤੇ ਜਾਰੀ ਕੈਬਨਿਟ ਮੰਤਰੀ ਨੇ ਪ੍ਰੋਜੈਕਟ ਦੀ ਪ੍ਰਗਤੀ ਦਾ ਲਿਆ ਜਾਇਜ਼ਾ




ਹੁਸ਼ਿਆਰਪੁਰ, 22 ਸਤੰਬਰ - ਪੰਜਾਬ ਦੇ ਜੇਲ੍ਹਾਂ ਅਤੇ ਪ੍ਰਵਾਸੀ ਭਾਰਤੀ ਮਾਮਲੇ ਮੰਤਰੀ ਡਾ. ਰਵਜੋਤ ਸਿੰਘ ਨੇ ਕਸਬਾ ਹਰਿਆਣਾ ਵਿਖੇ ਪੰਜਾਬ ਸਰਕਾਰ ਵਲੋਂ ਬਣਾਏ ਜਾ ਰਹੇ ਕਮਿਊਨਿਟੀ ਹੈਲਥ ਸੈਂਟਰ ਦੇ ਕੰਮ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਇਹ ਹਸਪਤਾਲ ਜਲਦ ਬਣ ਕੇ ਤਿਆਰ ਹੋਵੇਗਾ ਜਿਥੇ ਇਲਾਕੇ ਦੇ 40 ਤੋਂ ਵੱਧ ਪਿੰਡਾਂ ਦੇ ਵਸਨੀਕਾਂ ਨੂੰ ਆਧੁਨਿਕ ਸਿਹਤ ਸਹੂਲਤਾਂ ਮਿਲਣਗੀਆਂ।
ਕੈਬਨਿਟ ਮੰਤਰੀ ਨੇ ਸਿਹਤ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਸਮੇਤ ਪ੍ਰੋਜੈਕਟ ਦੇ ਚੱਲ ਰਹੇ ਕੰਮ ਦੀ ਸਮੀਖਿਆ ਕਰਦਿਆਂ ਕਿਹਾ ਕਿ 9.18 ਕਰੋੜ ਰੁਪਏ ਦੀ ਲਾਗਤ ਨਾਲ ਬਣ ਰਹੇ ਇਸ ਕਮਿਊਨਿਟੀ ਹੈਲਥ ਸੈਂਟਰ ਵਿਚ 30 ਬੈੱਡਾਂ ਦੀ ਸਹੂਲਤ ਤੋਂ ਇਲਾਵਾ ਨੇੜਲੇ ਇਲਾਕਿਆਂ ਦੇ ਵਸਨੀਕਾਂ ਨੂੰ ਆਧੁਨਿਕ ਆਪ੍ਰੇਸ਼ਨ ਥੀਏਟਰ, ਲੈਬਾਰਟਰੀ, ਐਕਸ-ਰੇਅ, ਟੀਕਾਕਰਨ ਅਤੇ ਜੱਚਾ –ਬੱਚਾ ਆਦਿ ਸਿਹਤ ਸਹੂਲਤਾਂ ਮੁਹੱਈਆ ਕੀਤੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਸੈਂਟਰ ਦਾ ਕੰਮ ਪੂਰੀ ਰਫ਼ਤਾਰ ’ਤੇ ਜਾਰੀ ਹੈ ਅਤੇ ਆਉਂਦੇ ਦੋ ਮਹੀਨਿਆਂ ਵਿਚ ਇਹ ਹਸਪਤਾਲ ਬਣ ਕੇ ਤਿਆਰ ਹੋ ਜਾਵੇਗਾ। ਉਨ੍ਹਾਂ ਦੱਸਿਆ ਕਿ ਹਸਪਤਾਲ ਵਿਚ ਪਹਿਲੀ ਅਤੇ ਦੂਜੀ ਮੰਜ਼ਿਲ ਤੱਕ ਦਾ ਢਾਂਚਾ ਅਤੇ ਰੈਂਪ ਆਦਿ ਪੂਰੀ ਤਰ੍ਹਾਂ ਬਣ ਚੁੱਕੇ ਹਨ ਅਤੇ ਅੰਦਰੂਨੀ ਕਾਰਜ ਸ਼ੁਰੂ ਹੋ ਚੁੱਕਾ ਹੈ ਜੋ ਆਉਂਦੇ ਕੁਝ ਹਫ਼ਤਿਆਂ ਵਿਚ ਮੁਕੰਮਲ ਕਰ ਲਿਆ ਜਾਵੇਗਾ।
ਪੰਜਾਬ ਸਰਕਾਰ ਵਲੋਂ ਸਿਹਤ ਖੇਤਰ ਵਿਚ ਕੀਤੇ ਗਏ ਉਪਰਾਲਿਆਂ ਦਾ ਜ਼ਿਕਰ ਕਰਦਿਆਂ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਸੂਬੇ ਦੇ ਹਰ ਇਲਾਕੇ ਵਿਚ ਆਮ ਆਦਮੀ ਕਲੀਨਿਕ ਖੋਲ੍ਹੇ ਗਏ ਹਨ ਜਿਨ੍ਹਾਂ ਰਾਹੀਂ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਹੀ ਮੁੱਢਲੀਆਂ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਲੰਘੇ ਸਾਲਾਂ ਦੌਰਾਨ ਪੰਜਾਬ ਸਰਕਾਰ ਵਲੋਂ 1600 ਦੇ ਕਰੀਬ ਡਾਕਟਰਾਂ ਦੀ ਭਰਤੀ ਕੀਤੀ ਗਈ ਜਿਸ ਨਾਲ ਸਰਕਾਰੀ ਹਸਪਤਾਲਾਂ ਵਿਚ ਸਿਹਤ ਸੇਵਾਵਾਂ ਨੂੰ ਹੋਰ ਸੁਚੱਜੇ ਢੰਗ ਨਾਲ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਿੱਖਿਆ ਅਤੇ ਸਿਹਤ ਖੇਤਰ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਵਿਸ਼ੇਸ਼ ਤਵੱਜੋਂ ਦਿੰਦਿਆਂ ਲਾਮਿਸਾਲ ਕਦਮ ਚੁੱਕੇ ਹਨ ਜਿਸ ਦਾ ਆਮ ਲੋਕਾਂ ਨੂੰ ਵੱਡੇ ਪੱਧਰ ’ਤੇ ਫਾਇਦਾ ਹੋਇਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਲੋਕਾਂ ਨੂੰ ਨਿੱਜੀ ਹਸਪਤਾਲਾਂ ਵਿਚ 10 ਲੱਖ ਰੁਪਏ ਤੱਕ ਦੀ ਕੈਸ਼ਲੈਸ ਇਲਾਜ ਦੀ ਸਹੂਲਤ ਪੰਜਾਬ ਦੇ ਪਰਿਵਾਰਾਂ ਲਈ ਬੇਹੱਦ ਲਾਹੇਵੰਦ ਸਾਬਤ ਹੋ ਰਹੀ ਹੈ। ਇਸ ਮੌਕੇ ਭੂੰਗਾ ਐਸ.ਐਮ.ਓ ਡਾ. ਸੁਦੇਸ਼ ਰਾਜਨ ਅਤੇ ਹੋਰ ਸ਼ਖਸੀਅਤਾਂ ਵੀ ਮੌਜੂਦ ਸਨ।

Post a Comment

Previous Post Next Post

hw

Facebook Videos
CRIME NEWS
ਖ਼ਬਰਾਂ ਲੋਡ ਹੋ ਰਹੀਆਂ ਹਨ...

Global Samachar Web TV

ਪੰਜਾਬ ਅਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ, ਬ੍ਰੇਕਿੰਗ ਨਿਊਜ਼ ਅਤੇ ਮਹੱਤਵਪੂਰਨ ਅਪਡੇਟਸ ਨਾਲ ਹਮੇਸ਼ਾ ਜੁੜੇ ਰਹੋ।

ਤਾਜ਼ਾ ਖ਼ਬਰਾਂ ਸਿੱਧੀਆਂ ਆਪਣੀ Email 'ਤੇ ਪਾਓ

ਆਪਣੀ Email ਦਰਜ ਕਰੋ ਅਤੇ Global Samachar Web TV ਦੀਆਂ ਮਹੱਤਵਪੂਰਨ ਖ਼ਬਰਾਂ ਤੇ ਅਪਡੇਟਸ ਨਾਲ ਜੁੜੇ ਰਹੋ।

ਧੰਨਵਾਦ! ਤੁਹਾਡੀ Email ਸਫਲਤਾਪੂਰਵਕ ਦਰਜ ਹੋ ਗਈ ਹੈ।
ਤੁਹਾਡੀ Email ਜਾਣਕਾਰੀ ਸੁਰੱਖਿਅਤ ਰਹੇਗੀ।