LIVE
◷
00:00:00
Loading...
IST
ADVERTISEMENT
ਤੁਹਾਡਾ Advertisement ਇੱਥੇ

ਹਰਚੰਦ ਸਿੰਘ ਬਰਸਟ ਵੱਲੋਂ ਜੌੜਾਮਾਜਰਾ ਜਾਂਦੀ ਰੋਡ ਤੇ ਭਾਖੜਾ ਨਹਿਰ 'ਤੇ ਨਵੇਂ ਪੁੱਲ ਦੇ ਨਿਰਮਾਣ ਕਾਰਜ ਦਾ ਉਦਘਾਟਨ


ਸਮਾਣਾ (ਪਟਿਆਲਾ) , 27 ਸਤੰਬਰ - ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਸ. ਹਰਚੰਦ ਸਿੰਘ ਬਰਸਟ ਵੱਲੋਂ ਅੱਜ ਹਲਕਾ ਸਮਾਣਾ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਅਤੇ ਖੇਤਰ ਦੇ ਵਿਕਾਸ ਨੂੰ ਨਵੀਂ ਗਤੀ ਦੇਣ ਦੇ ਉਦੇਸ਼ ਨਾਲ ਇੱਕ ਅਹਿਮ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ ਗਈ। ਉਨ੍ਹਾਂ ਨੇ ਸਮਾਣਾ-ਪਾਤੜਾਂ ਰੋਡ ਤੋਂ ਜੌੜਾਮਾਜਰਾ ਨੂੰ ਜਾਂਦੀ ਲਿੰਕ ਰੋਡ 'ਤੇ ਭਾਖੜਾ ਮੇਨ ਲਾਈਨ ਨਹਿਰ 'ਤੇ ਬਣਨ ਵਾਲੇ ਨਵੇਂ ਪੁੱਲ ਦੇ ਨਿਰਮਾਣ ਕਾਰਜ ਦਾ ਰਿਬਨ ਕੱਟ ਕੇ ਰਸਮੀ ਤੌਰ 'ਤੇ ਉਦਘਾਟਨ ਕੀਤਾ। ਇਸ ਉਦਘਾਟਨੀ ਸਮਾਰੋਹ ਦੌਰਾਨ ਹਲਕਾ ਸਮਾਣਾ ਦੇ ਵਿਧਾਇਕ ਸ. ਚੇਤਨ ਸਿੰਘ ਜੌੜਾਮਾਜਰਾ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਰਹੇ। ਸਮਾਰੋਹ ਦੌਰਾਨ ਇਲਾਕਾ ਨਿਵਾਸੀਆਂ, ਪੰਚਾਂ-ਸਰਪੰਚਾਂ ਅਤੇ ਮੋਹਤਬਰ ਵਿਅਕਤੀਆਂ ਵੱਲੋਂ ਸ. ਹਰਚੰਦ ਸਿੰਘ ਬਰਸਟ ਅਤੇ ਸ. ਚੇਤਨ ਸਿੰਘ ਜੌੜਾਮਾਜਰਾ ਦਾ ਗਰਮਜੋਸ਼ੀ ਨਾਲ ਭਰਵਾਂ ਸਵਾਗਤ ਕੀਤਾ ਗਿਆ।  ਭਾਖੜਾ ਨਹਿਰ 'ਤੇ ਇਸ ਨਵੇਂ ਪੁੱਲ ਦਾ ਨਿਰਮਾਣ ਕਾਰਜ ਸ਼ੁਰੂ ਹੋਣ ਨਾਲ ਆਸ-ਪਾਸ ਦੇ ਪੂਰੇ ਖੇਤਰ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਹੈ।ਪ੍ਰੋਜੈਕਟ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਦੱਸਿਆ ਕਿ ਇਹ ਪੁੱਲ ਸਮਾਣਾ-ਪਾਤੜਾਂ ਰੋਡ (ਮੱਵੀ-ਕਲਾਂ) ਤੋਂ ਜੌੜਾਮਾਜਰਾ ਨੂੰ ਜਾਂਦੀ ਲਿੰਕ ਰੋਡ ਤੋਂ ਗੁਜ਼ਰਦੀ ਭਾਖੜਾ ਮੇਨ ਲਾਈਨ ਉੱਤੇ ਬਣਾਇਆ ਜਾਵੇਗਾ। ਇਹ 44 ਮੀਟਰ ਲੰਬਾ ਸਿੰਗਲ ਸਪੈਨ ਸਟੀਲ ਟਰੱਸ ਪੁੱਲ ਹੋਵੇਗਾ, ਜੋ ਆਧੁਨਿਕ ਨਿਰਮਾਣ ਤਕਨੀਕਾਂ ਨਾਲ ਤਿਆਰ ਕੀਤਾ ਜਾਵੇਗਾ ਤਾਂ ਜੋ ਇਹ ਲੰਬੇ ਸਮੇਂ ਤੱਕ ਮਜ਼ਬੂਤ ਅਤੇ ਸੁਰੱਖਿਅਤ ਰਹੇ। ਇਸ ਪੁੱਲ ਦੇ ਨਿਰਮਾਣ ਉੱਤੇ ਕਰੀਬ 6.18 ਕਰੋੜ ਰੁਪਏ ਦੀ ਲਾਗਤ ਆਵੇਗੀ। ਸ. ਬਰਸਟ ਨੇ ਸਬੰਧਤ ਅਧਿਕਾਰੀਆਂ ਨੂੰ ਨਿਰਮਾਣ ਕਾਰਜ ਸਮੇਂ ਸਿਰ ਅਤੇ ਪੂਰੀ ਗੁਣਵੱਤਾ ਨਾਲ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਇਹ ਪੁੱਲ ਇਲਾਕੇ ਦੇ ਲੋਕਾਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਬਹੁਤ ਹੀ ਅਹਿਮ ਮੰਗ ਸੀ। ਇਸ ਨਵੇਂ ਪੁੱਲ ਦੇ ਬਣਨ ਨਾਲ ਜਿੱਥੇ ਆਮ ਲੋਕਾਂ, ਸਕੂਲੀ ਬੱਚਿਆਂ ਅਤੇ ਰਾਹਗੀਰਾਂ ਦੀ ਰੋਜ਼ਾਨਾ ਦੀ ਆਵਾਜਾਈ ਸੁਰੱਖਿਅਤ ਅਤੇ ਸੁਖਾਲੀ ਹੋਵੇਗੀ, ਉੱਥੇ ਹੀ ਕਿਸਾਨਾਂ ਨੂੰ ਆਪਣੀ ਫ਼ਸਲ ਮੰਡੀਆਂ ਤੱਕ ਪਹੁੰਚਾਉਣ ਵਿੱਚ ਅਸਾਨੀ ਹੋਵੇਗੀ ਅਤੇ ਸਮੇਂ ਦੀ ਵੀ ਬੱਚਤ ਹੋਵੇਗੀ।

ਪੰਜਾਬ ਸਰਕਾਰ ਦੀਆਂ ਨੀਤੀਆਂ ਦਾ ਜ਼ਿਕਰ ਕਰਦਿਆਂ ਚੇਅਰਮੈਨ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਵੱਲੋਂ ਪੂਰੇ ਸੂਬੇ ਵਿੱਚ ਵਿਕਾਸ ਕਾਰਜਾਂ ਦੀ ਹਨੇਰੀ ਚੱਲ ਰਹੀ ਹੈ। ਆਪ ਸਰਕਾਰ ਦਾ ਮੁੱਖ ਮਕਸਦ ਸ਼ਹਿਰੀ ਖੇਤਰਾਂ ਦੇ ਨਾਲ-ਨਾਲ ਗ੍ਰਾਮੀਣ ਖੇਤਰਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਮੰਡੀ ਬੋਰਡ ਵੱਲੋਂ ਸੂਬੇ ਭਰ ਵਿੱਚ ਪੇਂਡੂ ਲਿੰਕ ਸੜਕਾਂ ਦੇ ਨਿਰਮਾਣ, ਮੁਰੰਮਤ ਅਤੇ ਨਵੀਨੀਕਰਨ ਦੇ ਕਾਰਜ ਪੂਰੀ ਤਨਦੇਹੀ ਨਾਲ ਕੀਤੇ ਜਾ ਰਹੇ ਹਨ। ਇਸਦੇ ਨਾਲ ਹੀ ਮੰਡੀਆਂ ਵਿੱਚ ਵੀ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਨੇਪਰੇ ਚਾੜ੍ਹਿਆ ਜਾ ਰਿਹਾ ਹੈ। ਇਸੇ ਲੜੀ ਤਹਿਤ ਹਲਕਾ ਸਮਾਣਾ ਵਿਖੇ ਲਿੰਕ ਸੜਕਾਂ ਅਤੇ ਮੰਡੀਆਂ ਦੇ ਵਿਕਾਸ ਨੂੰ ਪਹਿਲ ਦੇ ਆਧਾਰ ਉੱਤੇ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਹਲਕਾ ਸਮਾਣਾ ਦੇ ਵਿਕਾਸ ਵਿੱਚ ਕਿਸੇ ਕਿਸਮ ਦੀ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ।  ਇਸ ਮੌਕੇ ਇਲਾਕਾ ਨਿਵਾਸੀਆਂ ਵੱਲੋਂ ਪੰਜਾਬ ਸਰਕਾਰ ਅਤੇ ਸ. ਹਰਚੰਦ ਸਿੰਘ ਬਰਸਟ ਦਾ ਧੰਨਵਾਦ ਕੀਤਾ ਗਿਆ। ਪ੍ਰੋਗਰਾਮ ਵਿੱਚ ਜਸਬੀਰ ਸਿੰਘ (ਪੀ.ਏ.) ਬਲਾਕ ਸਮੰਤੀ ਮੈਂਬਰ, ਰਾਮ ਸਿੰਘ ਸਰਪੰਚ ਫਤਿਹਪੁਰ, ਨਰਿੰਦਰ ਸਿੰਘ ਸਰਪੰਚ ਬਰਸਟ, ਸੋਨੂੰ ਸਰਪੰਚ ਗੁਰੂ ਨਾਨਕ ਨਗਰ, ਜਗਸੀਰ ਸਿੰਘ ਸਰਪੰਚ ਗੁਰੂ ਤੇਗ ਬਹਾਦਰ ਨਗਰ, ਅਵਤਾਰ ਸਿੰਘ ਸਰਪੰਚ ਜੌੜਾਮਾਜਰਾ, ਲਾਡੀ ਗੱਜੂਮਾਜਰਾ, ਵਰਿੰਦਰ ਸਿੰਘ ਨੰਬਰਦਾਰ, ਪ੍ਰਿਤਪਾਲ ਸਿੰਘ ਜੌੜਾਮਾਜਰਾ ਸਾਬਕਾ ਸਰਪੰਚ, ਹਰਪਾਲ ਸਿੰਘ ਜੌੜੇਮਾਜਰਾ, ਗਿੰਨੀ ਖੰਗੂੜਾ ਹਲਕਾ ਵਾਇਸ ਕੁਆਰਡੀਨੇਟਰ ਯੁੱਧ ਨਸ਼ਿਆਂ ਵਿਰੁੱਧ, ਜੱਸੀ ਫਤਿਹਪੁਰ ਬਲਾਕ ਪ੍ਰਧਾਨ, ਕੇਵਲ ਸਿੰਘ ਜੌੜਾਮਾਜਰਾ, ਲਖਵਿੰਦਰ ਸਿੰਘ ਸਾਬਕਾ ਸਰਪੰਚ ਲਲੋਛੀ, ਸ਼ਾਮ ਲਾਲ ਦੱਤ, ਜਸਪਾਲ ਸਿੰਘ ਬੀਬੀਪੁਰ, ਬਿੰਦਰ ਨਾਗਰ, ਕੁਲਬੀਰ ਨਮਾਦਾ, ਡਾ. ਹਰਮੇਸ਼, ਅੰਗਰੇਜ ਸਿੰਘ ਭੁੱਲਰ, ਪਿੰਡ ਬੇਲੁਮਾਜਰਾ ਅਤੇ ਪਿੰਡ ਮੱਵੀ ਕਲਾਂ ਦੀ ਪੰਚਾਇਤ ਸਮੇਤ ਪ੍ਰਮੁੱਖ ਸ਼ਖਸੀਅਤਾਂ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ।

Post a Comment

Previous Post Next Post

hw

Facebook Videos
CRIME NEWS
ਖ਼ਬਰਾਂ ਲੋਡ ਹੋ ਰਹੀਆਂ ਹਨ...

Global Samachar Web TV

ਪੰਜਾਬ ਅਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ, ਬ੍ਰੇਕਿੰਗ ਨਿਊਜ਼ ਅਤੇ ਮਹੱਤਵਪੂਰਨ ਅਪਡੇਟਸ ਨਾਲ ਹਮੇਸ਼ਾ ਜੁੜੇ ਰਹੋ।

ਤਾਜ਼ਾ ਖ਼ਬਰਾਂ ਸਿੱਧੀਆਂ ਆਪਣੀ Email 'ਤੇ ਪਾਓ

ਆਪਣੀ Email ਦਰਜ ਕਰੋ ਅਤੇ Global Samachar Web TV ਦੀਆਂ ਮਹੱਤਵਪੂਰਨ ਖ਼ਬਰਾਂ ਤੇ ਅਪਡੇਟਸ ਨਾਲ ਜੁੜੇ ਰਹੋ।

ਧੰਨਵਾਦ! ਤੁਹਾਡੀ Email ਸਫਲਤਾਪੂਰਵਕ ਦਰਜ ਹੋ ਗਈ ਹੈ।
ਤੁਹਾਡੀ Email ਜਾਣਕਾਰੀ ਸੁਰੱਖਿਅਤ ਰਹੇਗੀ।