ਚੰਡੀਗੜ੍ਹ- ਪੰਜਾਬ ਵਿੱਚ ED ਦੀ ਕਾਰਵਾਈ ਨੂੰ ਲੈ ਕੇ ਦੇਰ ਰਾਤ ਵੱਡਾ ਕਾਨੂੰਨੀ ਘਟਨਾਕ੍ਰਮ ਸਾਹਮਣੇ ਆਇਆ ਹੈ। ਪੰਜਾਬ ਸਰਕਾਰ ਨੇ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਕੀਤੀ ਜਾ ਰਹੀ ਜਾਂਚ ਨੂੰ ਚੁਣੌਤੀ ਦਿੰਦਿਆਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਰੁਖ ਕੀਤਾ ਹੈ।
ਮਾਮਲੇ ਦੀ ਸੁਣਵਾਈ ਦੌਰਾਨ ਹਾਈ ਕੋਰਟ ਨੇ GMADA ਦਫ਼ਤਰ ਲਈ ਇੱਕ ਵਾਰੰਟ ਅਫਸਰ ਨਿਯੁਕਤ ਕੀਤਾ ਹੈ। ਅਦਾਲਤੀ ਹੁਕਮਾਂ ਅਨੁਸਾਰ ਵਾਰੰਟ ਅਫਸਰ ਮੌਕੇ ’ਤੇ ਜਾ ਕੇ ED ਦੀ ਚੱਲ ਰਹੀ ਕਾਰਵਾਈ ਅਤੇ ਜਾਂਚ ਨਾਲ ਸਬੰਧਤ ਤੱਥਾਂ ਦੀ ਪੜਤਾਲ ਕਰੇਗਾ।
ਵਾਰੰਟ ਅਫਸਰ ਵੱਲੋਂ ਆਪਣੀ ਵਿਸਤ੍ਰਿਤ ਰਿਪੋਰਟ ਅੱਜ 24 ਸਤੰਬਰ ਨੂੰ ਦੁਪਹਿਰ 2 ਵਜੇ ਤੱਕ ਹਾਈ ਕੋਰਟ ਵਿੱਚ ਪੇਸ਼ ਕੀਤੀ ਜਾਣੀ ਹੈ।
ਇਸ ਮਾਮਲੇ ਨੂੰ ਲੈ ਕੇ ਪੰਜਾਬ ਦੇ ਪ੍ਰਸ਼ਾਸਨਿਕ ਅਤੇ ਸਿਆਸੀ ਹਲਕਿਆਂ ਵਿੱਚ ਚਰਚਾ ਤੇਜ਼ ਹੋ ਗਈ ਹੈ।
Tags:
ਚੰਡੀਗੜ੍ਹ