🌐 LANGUAGES
LATEST NEWS
ਤਾਜ਼ਾ ਖ਼ਬਰਾਂ ਲੋਡ ਹੋ ਰਹੀਆਂ ਹਨ...
ਨੈਸ਼ਨਲ NEWS
ਨੈਸ਼ਨਲ ਖ਼ਬਰਾਂ ਲੋਡ ਹੋ ਰਹੀਆਂ ਹਨ...

ਖੇਡਾਂ ਵਤਨ ਪੰਜਾਬ ਦੀਆਂ-2026: ਜ਼ਿਲ੍ਹਾ ਪੱਧਰੀ ਖੇਡਾਂ ਦੇ ਸੱਤਵੇਂ ਦਿਨ ਵੱਖ-ਵੱਖ ਮੁਕਾਬਲਿਆਂ ’ਚ ਖਿਡਾਰੀਆਂ ਨੇ ਦਿਖਾਇਆ ਹੁਨਰ


ਅੰਮ੍ਰਿਤਸਰ, 5 ਅਕਤੂਬਰ - ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਅੰਮ੍ਰਿਤਸਰ ਜ਼ਿਲ੍ਹੇ ਵਿੱਚ 28 ਸਤੰਬਰ ਤੋਂ 5 ਅਕਤੂਬਰ ਤੱਕ ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ ਕਰਵਾਏ ਜਾ ਰਹੇ ਹਨ। ਸੱਤਵੇਂ ਦਿਨ ਅੱਜ ਖੋ-ਖੋ, ਕਬੱਡੀ ਨੈਸ਼ਨਲ ਸਟਾਈਲ, ਬੈਡਮਿੰਟਨ, ਹਾਕੀ, ਨੈਟਬਾਲ, ਕੁਸ਼ਤੀ, ਤੈਰਾਕੀ, ਬਾਕਸਿੰਗ, ਸ਼ੂਟਿੰਗ, ਬਾਸਕਿਟਬਾਲ, ਵਾਲੀਬਾਲ, ਪਾਵਰਲਿਫਟਿੰਗ, ਫੈਨਸਿੰਗ, ਟੈਨਿਸ ਬਾਲ ਕ੍ਰਿਕਟ ਅਤੇ ਗਤਕਾ ਸਮੇਤ ਵੱਖ-ਵੱਖ ਖੇਡਾਂ ਦੇ ਮੁਕਾਬਲੇ ਕਰਵਾਏ ਗਏ।

ਜ਼ਿਲ੍ਹਾ ਖੇਡ ਅਫ਼ਸਰ ਅੰਮ੍ਰਿਤਸਰ ਸ੍ਰੀ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਵਿੱਚ ਲੜਕਿਆਂ ਅਤੇ ਲੜਕੀਆਂ ਨੇ ਉਤਸ਼ਾਹ ਨਾਲ ਭਾਗ ਲਿਆ।

ਕਬੱਡੀ ਨੈਸ਼ਨਲ ਸਟਾਈਲ: ਬਾਬਾ ਦਰਸ਼ਨ ਸਿੰਘ ਜੀ ਕੁਲੇ ਵਾਲੇ, ਘਣੂਪੁਰ ਕਾਲੇ ਵਿਖੇ ਕਰਵਾਏ ਗਏ ਅੰਡਰ-17 ਲੜਕਿਆਂ ਦੇ ਮੁਕਾਬਲੇ ਵਿੱਚ ਸੰਤ ਕਰਤਾਰ ਸਿੰਘ ਸਪੋਰਟਸ ਕਲੱਬ ਹਰਸ਼ਾ ਛੀਨਾ ਨੇ ਪਹਿਲਾ, ਡੀ.ਏ.ਵੀ. ਪਬਲਿਕ ਸਕੂਲ ਨੇ ਦੂਜਾ ਅਤੇ ਐਸ.ਏ. ਜ਼ੋਨ ਪਬਲਿਕ ਸਕੂਲ ਜੰਡਿਆਲਾ ਗੁਰੂ ਅਤੇ ਧੌਲ ਕਲਾਂ ਦੀ ਟੀਮ ਨੇ ਤੀਜਾ ਸਥਾਨ ਹਾਸਲ ਕੀਤਾ।

ਖੋ-ਖੋ: ਮੈਰੀਟੋਰੀਅਸ ਸਕੂਲ ਅੰਮ੍ਰਿਤਸਰ ਵਿਖੇ ਹੋਏ ਅੰਡਰ-17 ਲੜਕਿਆਂ ਦੇ ਮੁਕਾਬਲੇ ਵਿੱਚ ਵੇਰਕਾ ਬਲਾਕ ਪਹਿਲੇ, ਖਿਲਚੀਆਂ ਬਲਾਕ ਦੂਜੇ ਅਤੇ ਹਰਸ਼ਾ ਛੀਨਾ ਬਲਾਕ ਤੀਜੇ ਸਥਾਨ ’ਤੇ ਰਿਹਾ।

ਨੈਟਬਾਲ: ਸਕੂਲ ਆਫ਼ ਐਮੀਨੈਂਸ, ਮਾਲ ਰੋਡ ਵਿਖੇ ਅੰਡਰ-17 ਲੜਕਿਆਂ ਵਿੱਚ ਦਾਤਾ ਬੰਦੀ ਛੋੜ ਸਕੂਲ ਨੇ ਪਹਿਲਾ, ਸਟਾਰ ਵਰਲਡ ਸਕੂਲ ਨੇ ਦੂਜਾ ਅਤੇ ਸ਼ਹੀਦ ਦਰਸ਼ਨ ਸਿੰਘ ਫੇਰੂਮਾਨ ਪਬਲਿਕ ਸਕੂਲ ਰਈਆ ਨੇ ਤੀਜਾ ਸਥਾਨ ਹਾਸਲ ਕੀਤਾ। ਲੜਕੀਆਂ ਵਿੱਚ ਸਕੂਲ ਆਫ਼ ਐਮੀਨੈਂਸ ਮਾਲ ਰੋਡ ਪਹਿਲੇ, ਦਾਤਾ ਬੰਦੀ ਛੋੜ ਸਕੂਲ ਦੂਜੇ ਅਤੇ ਸ਼ਹੀਦ ਦਰਸ਼ਨ ਸਿੰਘ ਫੇਰੂਮਾਨ ਪਬਲਿਕ ਸਕੂਲ ਰਈਆ ਤੀਜੇ ਸਥਾਨ ’ਤੇ ਰਿਹਾ।

ਹਾਕੀ: ਖਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਹੋਏ ਅੰਡਰ-14 ਲੜਕਿਆਂ ਦੇ ਮੁਕਾਬਲੇ ਵਿੱਚ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਨੇ ਪਹਿਲਾ, ਰਈਆ ਸਕੂਲ ਨੇ ਦੂਜਾ ਅਤੇ ਬੁਤਾਲਾ ਸਕੂਲ ਨੇ ਤੀਜਾ ਸਥਾਨ ਪ੍ਰਾਪਤ ਕੀਤਾ।

ਤੈਰਾਕੀ: ਅੰਡਰ-17 ਲੜਕਿਆਂ ਦੇ 100 ਮੀਟਰ ਫ੍ਰੀਸਟਾਈਲ ਵਿੱਚ ਸੁਰਤੇਜ ਸਿੰਘ ਨੇ ਪਹਿਲਾ, ਨਿਰਭੈ ਨੇ ਦੂਜਾ ਅਤੇ ਮਹਾਂਵੀਰ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ। ਅੰਡਰ-21 ਦੇ 50 ਮੀਟਰ ਬ੍ਰੈਸਟਸਟ੍ਰੋਕ ਵਿੱਚ ਅਰਸ਼ਪ੍ਰੀਤ ਸਿੰਘ ਪਹਿਲੇ, ਅਰਮਾਨਦੀਪ ਸਿੰਘ ਦੂਜੇ ਅਤੇ ਰਕਸ਼ਮ ਮਰਵਾਹਾ ਤੀਜੇ ਸਥਾਨ ’ਤੇ ਰਹੇ। 21-30 ਉਮਰ ਵਰਗ ਦੇ 100 ਮੀਟਰ ਫ੍ਰੀਸਟਾਈਲ ਵਿੱਚ ਰੋਹਨ ਨੇ ਪਹਿਲਾ, ਰਾਹੁਲ ਬੰਬਾਨੀ ਨੇ ਦੂਜਾ ਅਤੇ ਬ੍ਰਹਮਜੀਤ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ।

ਫੈਨਸਿੰਗ: ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਅੰਡਰ-14 ਲੜਕੀਆਂ ਦੇ ਮੁਕਾਬਲੇ ਵਿੱਚ ਅਨੀਸ਼ਾ ਨੇ ਪਹਿਲਾ, ਪ੍ਰਿਯਾਲ ਨੇ ਦੂਜਾ, ਐਸਲੀਨ ਨੇ ਤੀਜਾ ਅਤੇ ਅਮਰੀਤ ਕੌਰ ਨੇ ਚੌਥਾ ਸਥਾਨ ਪ੍ਰਾਪਤ ਕੀਤਾ।

ਬਾਸਕਿਟਬਾਲ: ਸਕੂਲ ਆਫ਼ ਐਮੀਨੈਂਸ ਮਾਲ ਰੋਡ ਵਿਖੇ ਅੰਡਰ-14 ਲੜਕੀਆਂ ਦੇ ਮੁਕਾਬਲੇ ਵਿੱਚ ਸਕੂਲ ਆਫ਼ ਐਮੀਨੈਂਸ ਮਾਲ ਰੋਡ ਪਹਿਲੇ, ਸੈਕਰਡ ਹਾਰਟ ਸਕੂਲ ਦੂਜੇ ਅਤੇ ਸਪਰਿੰਗ ਡੇਲ ਸਕੂਲ ਤੀਜੇ ਸਥਾਨ ’ਤੇ ਰਿਹਾ।

ਵਾਲੀਬਾਲ: ਖਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਅੰਡਰ-14 ਲੜਕਿਆਂ ਦੇ ਮੁਕਾਬਲੇ ਵਿੱਚ ਗੁਰੂ ਕਲਗੀਧਰ ਸਕੂਲ, ਹਰਸ਼ਾ ਛੀਨਾ ਨੇ ਪਹਿਲਾ, ਬਾਬਾ ਈਸ਼ਰ ਸਿੰਘ ਪਬਲਿਕ ਸਕੂਲ, ਵੇਰਕਾ ਨੇ ਦੂਜਾ ਅਤੇ ਸ.ਹ.ਸ. ਮੱਲੂ ਨੰਗਲ, ਹਰਸ਼ਾ ਛੀਨਾ ਨੇ ਤੀਜਾ ਸਥਾਨ ਹਾਸਲ ਕੀਤਾ।

ਜ਼ਿਲ੍ਹਾ ਖੇਡ ਅਫ਼ਸਰ ਸ੍ਰੀ ਗੁਰਪ੍ਰੀਤ ਸਿੰਘ ਨੇ ਕਿਹਾ ਕਿ ਇਨ੍ਹਾਂ ਖੇਡ ਮੁਕਾਬਲਿਆਂ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ, ਉਨ੍ਹਾਂ ਦੀ ਪ੍ਰਤਿਭਾ ਨੂੰ ਮੰਚ ਪ੍ਰਦਾਨ ਕਰਨਾ ਅਤੇ ਪੰਜਾਬ ਵਿੱਚ ਖੇਡ ਸੱਭਿਆਚਾਰ ਨੂੰ ਹੋਰ ਮਜ਼ਬੂਤ ਕਰਨਾ ਹੈ। ਉਨ੍ਹਾਂ ਖਿਡਾਰੀਆਂ ਨੂੰ ਭਵਿੱਖ ਦੇ ਮੁਕਾਬਲਿਆਂ ਲਈ ਪੂਰੀ ਮਿਹਨਤ ਅਤੇ ਖੇਡ ਭਾਵਨਾ ਨਾਲ ਤਿਆਰੀ ਕਰਨ ਲਈ ਪ੍ਰੇਰਿਤ ਕੀਤਾ।

ਹੋਰ ਖ਼ਬਰਾਂ ਪੜ੍ਹੋ
LATEST
ਖ਼ਬਰਾਂ ਲੋਡ ਹੋ ਰਹੀਆਂ ਹਨ...

Post a Comment

Previous Post Next Post

hw

Video Gallery
CRIME NEWS
ਖ਼ਬਰਾਂ ਲੋਡ ਹੋ ਰਹੀਆਂ ਹਨ...

Global Samachar Web TV

ਪੰਜਾਬ ਅਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ, ਬ੍ਰੇਕਿੰਗ ਨਿਊਜ਼ ਅਤੇ ਮਹੱਤਵਪੂਰਨ ਅਪਡੇਟਸ ਨਾਲ ਹਮੇਸ਼ਾ ਜੁੜੇ ਰਹੋ।

ਤਾਜ਼ਾ ਖ਼ਬਰਾਂ ਸਿੱਧੀਆਂ ਆਪਣੀ Email 'ਤੇ ਪਾਓ

ਆਪਣੀ Email ਦਰਜ ਕਰੋ ਅਤੇ Global Samachar Web TV ਦੀਆਂ ਮਹੱਤਵਪੂਰਨ ਖ਼ਬਰਾਂ ਤੇ ਅਪਡੇਟਸ ਨਾਲ ਜੁੜੇ ਰਹੋ।

ਧੰਨਵਾਦ! ਤੁਹਾਡੀ Email ਸਫਲਤਾਪੂਰਵਕ ਦਰਜ ਹੋ ਗਈ ਹੈ।
ਤੁਹਾਡੀ Email ਜਾਣਕਾਰੀ ਸੁਰੱਖਿਅਤ ਰਹੇਗੀ।