ਅੰਮ੍ਰਿਤਸਰ, 8 ਅਕਤੂਬਰ(ਪੱਤਰ ਪ੍ਰੇਰਕ)-ਸੋਸ਼ਲ ਮੀਡੀਆ ਇਨਫਲੂਐਂਸਰ ਮੈਡ ਸੰਧੂ ਦੇ ਕਤਲ ਮਾਮਲੇ ਵਿੱਚ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਸੂਤਰਾਂ ਦੇ ਹਵਾਲੇ ਨਾਲ ਮਿਲੀ ਜਾਣਕਾਰੀ ਮੁਤਾਬਕ ਪੁਲਿਸ ਨੇ ਮਾਮਲੇ ਦੇ ਮੁੱਖ ਸ਼ੂਟਰ ਨੂੰ ਅਹਿਮਦਾਬਾਦ ਤੋਂ ਗ੍ਰਿਫ਼ਤਾਰ ਕਰ ਲਿਆ ਹੈ।
ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਪਰਮਿੰਦਰ ਸਿੰਘ ਕਾਕਾ ਵਜੋਂ ਹੋਈ ਹੈ। ਸੂਤਰਾਂ ਮੁਤਾਬਕ ਪਰਮਿੰਦਰ ਸਿੰਘ ਕਾਕਾ ਨੂੰ ਗੋਲਡੀ ਢਿੱਲੋਂ ਦਾ ਕਰੀਬੀ ਸਾਥੀ ਦੱਸਿਆ ਜਾ ਰਿਹਾ ਹੈ।
ਇਸ ਮਾਮਲੇ ਵਿੱਚ ਪੁਲਿਸ ਪਹਿਲਾਂ ਹੀ ਦੋ ਹੋਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਚੁੱਕੀ ਹੈ। ਹੁਣ ਮੁੱਖ ਸ਼ੂਟਰ ਦੀ ਗ੍ਰਿਫ਼ਤਾਰੀ ਤੋਂ ਬਾਅਦ ਪੁਲਿਸ ਵੱਲੋਂ ਕਤਲ ਦੀ ਸਾਜ਼ਿਸ਼ ਅਤੇ ਇਸ ਨਾਲ ਜੁੜੇ ਹੋਰ ਲੋਕਾਂ ਬਾਰੇ ਪੁੱਛਗਿੱਛ ਕੀਤੀ ਜਾ ਰਹੀ ਹੈ।
ਦੱਸਣਯੋਗ ਹੈ ਕਿ ਪਿਛਲੇ ਹਫ਼ਤੇ ਮੈਡ ਸੰਧੂ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਇਸ ਵਾਰਦਾਤ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਸੀ ਅਤੇ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਗਈ ਸੀ।
ਹੋਰ ਖ਼ਬਰਾਂ ਪੜ੍ਹੋ
LATEST
ਖ਼ਬਰਾਂ ਲੋਡ ਹੋ ਰਹੀਆਂ ਹਨ...
Tags:
Top Story