🌐 LANGUAGES
LATEST NEWS
ਤਾਜ਼ਾ ਖ਼ਬਰਾਂ ਲੋਡ ਹੋ ਰਹੀਆਂ ਹਨ...
ਨੈਸ਼ਨਲ NEWS
ਨੈਸ਼ਨਲ ਖ਼ਬਰਾਂ ਲੋਡ ਹੋ ਰਹੀਆਂ ਹਨ...

ਮੁਲਾਜ਼ਮਾਂ ਦੇ ਕੰਮ ਬੰਦ ਕਾਰਨ ਭਿੱਖੀਵਿੰਡ ਦਾ ਸੇਵਾ ਕੇਂਦਰ ਬੰਦ, ਸਰਕਾਰੀ ਕੰਮ ਕਰਵਾਉਣ ਆਏ ਲੋਕ ਖੱਜਲ-ਖੁਆਰ


ਚੰਡੀਗੜ੍ਹ,10 ਅਕਤੂਬਰ - ਸੇਵਾ ਕੇਂਦਰ ਮੁਲਾਜ਼ਮ ਯੂਨੀਅਨ ਪੰਜਾਬ ਵੱਲੋਂ ਆਪਣੀਆਂ ਮੰਗਾਂ ਦੇ ਹੱਕ ਵਿੱਚ ਕੰਮ ਬੰਦ ਰੱਖਣ ਕਾਰਨ ਭਿੱਖੀਵਿੰਡ ਦਾ ਸੇਵਾ ਕੇਂਦਰ ਵੀ ਬੰਦ ਰਿਹਾ। ਇਸ ਕਾਰਨ ਵੱਖ-ਵੱਖ ਸਰਕਾਰੀ ਸੇਵਾਵਾਂ ਲੈਣ ਲਈ ਸੇਵਾ ਕੇਂਦਰ ਪਹੁੰਚੇ ਲੋਕਾਂ ਨੂੰ ਭਾਰੀ ਖੱਜਲ-ਖੁਆਰੀ ਦਾ ਸਾਹਮਣਾ ਕਰਨਾ ਪਿਆ ਅਤੇ ਉਨ੍ਹਾਂ ਨੂੰ ਬਿਨਾਂ ਕੰਮ ਕਰਵਾਏ ਵਾਪਸ ਪਰਤਣਾ ਪਿਆ।ਸੇਵਾ ਕੇਂਦਰ ਪਹੁੰਚੇ ਹਰਿੰਦਰ ਸਿੰਘ, ਰਘਬੀਰ ਸਿੰਘ ਅਤੇ ਹਰਭਾਲ ਸਿੰਘ ਨੇ ਦੱਸਿਆ ਕਿ ਉਹ ਆਪਣੇ ਜ਼ਰੂਰੀ ਕੰਮ ਕਰਵਾਉਣ ਲਈ ਕੇਂਦਰ ਆਏ ਸਨ, ਪਰ ਮੁਲਾਜ਼ਮਾਂ ਵੱਲੋਂ ਕੰਮ ਬੰਦ ਰੱਖਣ ਕਾਰਨ ਉਨ੍ਹਾਂ ਦੇ ਕੰਮ ਨਹੀਂ ਹੋ ਸਕੇ। ਉਨ੍ਹਾਂ ਕਿਹਾ ਕਿ ਸੇਵਾ ਕੇਂਦਰ ਬੰਦ ਹੋਣ ਨਾਲ ਲੋਕਾਂ ਦਾ ਕੀਮਤੀ ਸਮਾਂ ਬਰਬਾਦ ਹੁੰਦਾ ਹੈ ਅਤੇ ਆਉਣ-ਜਾਣ ’ਤੇ ਹੋਣ ਵਾਲਾ ਖ਼ਰਚਾ ਵੀ ਵਿਅਰਥ ਜਾਂਦਾ ਹੈ।ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਸੇਵਾ ਕੇਂਦਰ ਮੁਲਾਜ਼ਮਾਂ ਦੀਆਂ ਮੰਗਾਂ ਦਾ ਜਲਦੀ ਹੱਲ ਕੀਤਾ ਜਾਵੇ, ਤਾਂ ਜੋ ਸੇਵਾ ਕੇਂਦਰਾਂ ਵਿੱਚ ਆਉਣ ਵਾਲੇ ਆਮ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਸਰਕਾਰੀ ਸੇਵਾਵਾਂ ਦਾ ਕੰਮ ਸੁਚਾਰੂ ਢੰਗ ਨਾਲ ਚੱਲ ਸਕੇ।

ਹੋਰ ਖ਼ਬਰਾਂ ਪੜ੍ਹੋ
LATEST
ਖ਼ਬਰਾਂ ਲੋਡ ਹੋ ਰਹੀਆਂ ਹਨ...

Post a Comment

Previous Post Next Post

hw

Video Gallery
CRIME NEWS
ਖ਼ਬਰਾਂ ਲੋਡ ਹੋ ਰਹੀਆਂ ਹਨ...

Global Samachar Web TV

ਪੰਜਾਬ ਅਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ, ਬ੍ਰੇਕਿੰਗ ਨਿਊਜ਼ ਅਤੇ ਮਹੱਤਵਪੂਰਨ ਅਪਡੇਟਸ ਨਾਲ ਹਮੇਸ਼ਾ ਜੁੜੇ ਰਹੋ।

ਤਾਜ਼ਾ ਖ਼ਬਰਾਂ ਸਿੱਧੀਆਂ ਆਪਣੀ Email 'ਤੇ ਪਾਓ

ਆਪਣੀ Email ਦਰਜ ਕਰੋ ਅਤੇ Global Samachar Web TV ਦੀਆਂ ਮਹੱਤਵਪੂਰਨ ਖ਼ਬਰਾਂ ਤੇ ਅਪਡੇਟਸ ਨਾਲ ਜੁੜੇ ਰਹੋ।

ਧੰਨਵਾਦ! ਤੁਹਾਡੀ Email ਸਫਲਤਾਪੂਰਵਕ ਦਰਜ ਹੋ ਗਈ ਹੈ।
ਤੁਹਾਡੀ Email ਜਾਣਕਾਰੀ ਸੁਰੱਖਿਅਤ ਰਹੇਗੀ।