ਵਾਸ਼ਿੰਗਟਨ (ਅਮਰੀਕਾ), 17 ਅਕਤੂਬਰ - ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਅਮਰੀਕਾ ਦੇ ‘ਕੌਮੀ ਹਿੱਤਾਂ’ ਦਾ ਹਵਾਲਾ ਦਿੰਦੇ ਹੋਏ ‘ਸੈਂਕਸ਼ਨਿੰਗ ਰੂਸ ਅਤੇ ਈਰਾਨ ਐਕਟ’ (ਗ੍ਰਾਹਮ ਐਕਟ) ਤਹਿਤ ਰੂਸੀ ਤੇਲ ਅਤੇ ਗੈਸ ਦੀ ਖਰੀਦ ’ਤੇ ਲਗਾਈਆਂ ਜਾਣ ਵਾਲੀਆਂ ਪਾਬੰਦੀਆਂ, ਬੰਦਿਸ਼ਾਂ ਅਤੇ ਟੈਰਿਫਾਂ ਤੋਂ ਛੋਟ ਦੇਣ ਦਾ ਵੱਡਾ ਐਲਾਨ ਕੀਤਾ ਹੈ। ਸ਼ੁੱਕਰਵਾਰ ਰਾਤ ਜਾਰੀ ਕੀਤੇ ਗਏ ਇੱਕ ਕਾਰਜਕਾਰੀ ਹੁਕਮ (Executive Order) ਵਿੱਚ ਰਾਸ਼ਟਰਪਤੀ ਟਰੰਪ ਨੇ ਸਪੱਸ਼ਟ ਕੀਤਾ ਕਿ ਅਜਿਹੀਆਂ ਪਾਬੰਦੀਆਂ ਨੂੰ ਰੋਕਣਾ ਅਮਰੀਕਾ ਦੇ ਆਪਣੇ ਹਿੱਤ ਵਿੱਚ ਹੈ। ਟਰੰਪ ਨੇ ਦੱਸਿਆ ਕਿ ਉਨ੍ਹਾਂ ਨੇ ਇਸ ਸਬੰਧੀ ਅਮਰੀਕੀ ਕਾਂਗਰਸ ਨੂੰ ਇੱਕ ਅਧਿਕਾਰਤ ਸਰਟੀਫਿਕੇਟ ਵੀ ਸੌਂਪ ਦਿੱਤਾ ਹੈ। ਜ਼ਿਕਰਯੋਗ ਹੈ ਕਿ ‘ਲਿੰਡਸੇ ਓ. ਗ੍ਰਾਹਮ ਐਕਟ’ ਅਮਰੀਕੀ ਕਾਂਗਰਸ ਵੱਲੋਂ 16 ਸਤੰਬਰ ਨੂੰ ਪਾਸ ਕੀਤਾ ਗਿਆ ਸੀ ਅਤੇ ਰਾਸ਼ਟਰਪਤੀ ਟਰੰਪ ਨੇ 18 ਸਤੰਬਰ ਨੂੰ ਇਸ ’ਤੇ ਦਸਤਖ਼ਤ ਕੀਤੇ ਸਨ। ਇਸ ਕਾਨੂੰਨ ਵਿੱਚ ਇਹ ਵਿਵਸਥਾ ਸੀ ਕਿ ਲਾਗੂ ਹੋਣ ਦੇ 30 ਦਿਨਾਂ ਦੇ ਅੰਦਰ ਰੂਸ ਤੋਂ ਕੱਚਾ ਤੇਲ ਜਾਂ ਗੈਸ ਖਰੀਦਣ ਵਾਲੇ ਭਾਰਤ ਅਤੇ ਚੀਨ ਸਮੇਤ ਦੁਨੀਆ ਦੇ ਪੰਜ ਸਭ ਤੋਂ ਵੱਡੇ ਦਰਾਮਦਕਾਰ (ਅਯਾਤਕ) ਮੁਲਕਾਂ ਤੋਂ ਅਮਰੀਕਾ ਆਉਣ ਵਾਲੀਆਂ ਵਸਤੂਆਂ ’ਤੇ 100 ਫੀਸਦੀ ਤੱਕ ਭਾਰੀ ਟੈਰਿਫ ਲਗਾਇਆ ਜਾ ਸਕਦਾ ਸੀ। ਹੁਣ ਟਰੰਪ ਦੇ ਇਸ ਕਾਰਜਕਾਰੀ ਹੁਕਮ ਨਾਲ ਭਾਰਤ ਸਮੇਤ ਹੋਰਨਾਂ ਮੁਲਕਾਂ ਨੂੰ ਵੱਡੀ ਰਾਹਤ ਮਿਲਣ ਦੀ ਉਮੀਦ ਹੈ।
ਹੋਰ ਖ਼ਬਰਾਂ ਪੜ੍ਹੋ
LATEST
ਖ਼ਬਰਾਂ ਲੋਡ ਹੋ ਰਹੀਆਂ ਹਨ...
