ਅਮਰੀਕਾ 10 ਅਕਤੂਬਰ - ਐਲਨ ਮਸਕ ਨੇ ਸ਼ੁੱਕਰਵਾਰ ਨੂੰ ਭਾਰਤ ਵਿੱਚ ਆਪਣੀ ਸੈਟੇਲਾਈਟ ਇੰਟਰਨੈੱਟ ਸੇਵਾ ਸਟਾਰਲਿੰਕ ਦੇ ਦਾਖਲੇ ਨੂੰ ਲੈ ਕੇ ਚੱਲ ਰਹੀ ਬਹਿਸ ਨੂੰ ਹੋਰ ਤੇਜ਼ ਕਰ ਦਿੱਤਾ। ਉਨ੍ਹਾਂ ਨੇ ਉਦਯੋਗਪਤੀ ਮੁਕੇਸ਼ ਅੰਬਾਨੀ ’ਤੇ ਤਨਜ਼ ਕੱਸਦਿਆਂ ਉਨ੍ਹਾਂ ਨੂੰ ‘ਪ੍ਰਧਾਨ ਮੰਤਰੀ ਅੰਬਾਨੀ’ ਕਹਿ ਕੇ ਸੰਬੋਧਨ ਕੀਤਾ ਅਤੇ ਦੋਸ਼ ਲਾਇਆ ਕਿ ਭਾਰਤ ਵਿੱਚ ਏਕਾਧਿਕਾਰ ਕਾਇਮ ਰੱਖਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ’ਤੇ ਆਪਣੀ ਪੋਸਟ ਰਾਹੀਂ ਮਸਕ ਨੇ ਸਵਾਲ ਉਠਾਇਆ ਕਿ ਕੀ ਸਟਾਰਲਿੰਕ ਨੂੰ ਭਾਰਤੀ ਬਾਜ਼ਾਰ ਵਿੱਚ ਮੁਕਾਬਲਾ ਕਰਨ ਦਾ ਮੌਕਾ ਦਿੱਤਾ ਜਾਵੇਗਾ। ਮਸਕ ਦੀ ਇਹ ਟਿੱਪਣੀ ਕੇਂਦਰੀ ਸੰਚਾਰ ਮੰਤਰੀ ਜਯੋਤਿਰਾਦਿੱਤਿਆ ਸਿੰਧੀਆ ਦੇ ਉਸ ਬਿਆਨ ਤੋਂ ਕੁਝ ਘੰਟਿਆਂ ਬਾਅਦ ਆਈ, ਜਿਸ ਵਿੱਚ ਉਨ੍ਹਾਂ ਕਿਹਾ ਸੀ ਕਿ ਭਾਰਤ ਕਿਸੇ ਵੀ ਖੇਤਰ ਵਿੱਚ ਏਕਾਧਿਕਾਰ ਦੀ ਇਜਾਜ਼ਤ ਨਹੀਂ ਦਿੰਦਾ। ਮੰਤਰੀ ਨੇ ਦੱਸਿਆ ਕਿ ਸੈਟੇਲਾਈਟ ਸੰਚਾਰ ਸੇਵਾਵਾਂ ਲਈ ਤਿੰਨ ਕੰਪਨੀਆਂ ਨੂੰ ਲਾਇਸੈਂਸ ਦਿੱਤੇ ਜਾ ਚੁੱਕੇ ਹਨ। ਹਾਲਾਂਕਿ, ਇਨ੍ਹਾਂ ਕੰਪਨੀਆਂ ਨੂੰ ਸੁਰੱਖਿਆ ਸਬੰਧੀ ਸ਼ਰਤਾਂ ਅਤੇ ਹੋਰ ਲੋੜੀਂਦੀਆਂ ਪ੍ਰਕਿਰਿਆਵਾਂ ਪੂਰੀਆਂ ਕਰਨ ਤੋਂ ਬਾਅਦ ਹੀ ਸੇਵਾਵਾਂ ਸ਼ੁਰੂ ਕਰਨ ਦੀ ਇਜਾਜ਼ਤ ਮਿਲੇਗੀ। ਇਸ ਮਾਮਲੇ ਨੇ ਭਾਰਤ ਦੇ ਸੈਟੇਲਾਈਟ ਇੰਟਰਨੈੱਟ ਬਾਜ਼ਾਰ ਵਿੱਚ ਮੁਕਾਬਲੇ, ਨਿਯਮਾਂ ਅਤੇ ਵੱਡੀਆਂ ਕੰਪਨੀਆਂ ਦੇ ਹਿੱਤਾਂ ਨੂੰ ਲੈ ਕੇ ਨਵੀਂ ਚਰਚਾ ਛੇੜ ਦਿੱਤੀ ਹੈ।
ਹੋਰ ਖ਼ਬਰਾਂ ਪੜ੍ਹੋ
LATEST
ਖ਼ਬਰਾਂ ਲੋਡ ਹੋ ਰਹੀਆਂ ਹਨ...
