🌐 LANGUAGES
LATEST NEWS
ਤਾਜ਼ਾ ਖ਼ਬਰਾਂ ਲੋਡ ਹੋ ਰਹੀਆਂ ਹਨ...
ਨੈਸ਼ਨਲ NEWS
ਨੈਸ਼ਨਲ ਖ਼ਬਰਾਂ ਲੋਡ ਹੋ ਰਹੀਆਂ ਹਨ...

ਇਜ਼ਰਾਈਲੀ PM ਨੇਤਨਯਾਹੂ ਨੇ ਭਾਰਤੀ ਪਾਇਲਟ ਕੈਪਟਨ ਸਮਿਤ ਮੱਛਾਰ ਨੂੰ ਦੱਸਿਆ ‘ਸੱਚਾ ਹੀਰੋ’, ਫੋਨ ’ਤੇ ਕੀਤੀ ਬਹਾਦਰੀ ਦੀ ਸ਼ਲਾਘਾ


ਨਵੀਂ ਦਿੱਲੀ 4 ਅਕਤੂਬਰ (ਨੈਸ਼ਨਲ ਬਿਓਰੋ) -  ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੇ ਫਲਾਈਦੁਬਈ ਦੇ ਭਾਰਤੀ ਪਾਇਲਟ ਕੈਪਟਨ ਸਮਿਤ ਮੱਛਾਰ ਨਾਲ ਫੋਨ ’ਤੇ ਗੱਲਬਾਤ ਕਰਕੇ ਉਨ੍ਹਾਂ ਦੀ ਬਹਾਦਰੀ ਦੀ ਭਰਵੀਂ ਸ਼ਲਾਘਾ ਕੀਤੀ। ਕੌਕਪਿਟ ਵਿੱਚ ਹੋਏ ਹਮਲੇ ਦੌਰਾਨ ਗੰਭੀਰ ਜ਼ਖ਼ਮੀ ਹੋਣ ਦੇ ਬਾਵਜੂਦ ਯਾਤਰੀਆਂ ਦੀ ਜਾਨ ਬਚਾਉਣ ਲਈ ਕੈਪਟਨ ਮੱਛਾਰ ਵੱਲੋਂ ਕੀਤੇ ਗਏ ਯਤਨਾਂ ਦੀ ਇਜ਼ਰਾਈਲ ਵਿੱਚ ਵੀ ਪ੍ਰਸ਼ੰਸਾ ਹੋ ਰਹੀ ਹੈ। ਨੇਤਨਯਾਹੂ ਨੇ ਗੱਲਬਾਤ ਦੌਰਾਨ ਕੈਪਟਨ ਸਮਿਤ ਮੱਛਾਰ ਨੂੰ ‘ਸੱਚਾ ਹੀਰੋ’ ਦੱਸਿਆ ਅਤੇ ਉਨ੍ਹਾਂ ਦੀ ਹਿੰਮਤ ਦੀ ਤਾਰੀਫ਼ ਕੀਤੀ। ਉਨ੍ਹਾਂ ਦੀ ਬਹਾਦਰੀ ਨੂੰ ਲੈ ਕੇ ਇਜ਼ਰਾਈਲ ਵੱਲੋਂ ਵੀ ਵਿਸ਼ੇਸ਼ ਸਨਮਾਨ ਪ੍ਰਗਟਾਇਆ ਗਿਆ ਹੈ।

ਇਜ਼ਰਾਈਲ ਸਰਕਾਰ ਵੱਲੋਂ ਕੈਪਟਨ ਮੱਛਾਰ ਨੂੰ ਆਪਣੇ ਦੇਸ਼ ਆਉਣ ਦਾ ਸੱਦਾ ਦਿੱਤਾ ਗਿਆ ਹੈ। ਮੁੰਬਈ ਸਥਿਤ ਇਜ਼ਰਾਈਲੀ ਦੂਤਾਵਾਸ ਨੇ ਵੀ ਉਨ੍ਹਾਂ ਨੂੰ ‘ਨਵਾਂ ਹੀਰੋ’ ਕਰਾਰ ਦਿੰਦਿਆਂ ਕਿਹਾ ਕਿ ਇਜ਼ਰਾਈਲ ਉਨ੍ਹਾਂ ਦਾ ਸਵਾਗਤ ਕਰਨ ਲਈ ਉਡੀਕ ਕਰ ਰਿਹਾ ਹੈ।ਇਸ ਦੇ ਨਾਲ ਹੀ ਇਜ਼ਰਾਈਲ ਸਰਕਾਰ ਵੱਲੋਂ ਕੈਪਟਨ ਸਮਿਤ ਮੱਛਾਰ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਉਨ੍ਹਾਂ ਦੀ ਹਿੰਮਤ ਅਤੇ ਯਾਤਰੀਆਂ ਦੀ ਸੁਰੱਖਿਆ ਲਈ ਕੀਤੇ ਯਤਨਾਂ ਨੂੰ ਵਿਆਪਕ ਪੱਧਰ ’ਤੇ ਸਰਾਹਿਆ ਜਾ ਰਿਹਾ ਹੈ।

ਹੋਰ ਖ਼ਬਰਾਂ ਪੜ੍ਹੋ
LATEST
ਖ਼ਬਰਾਂ ਲੋਡ ਹੋ ਰਹੀਆਂ ਹਨ...

Post a Comment

Previous Post Next Post

hw

Video Gallery
CRIME NEWS
ਖ਼ਬਰਾਂ ਲੋਡ ਹੋ ਰਹੀਆਂ ਹਨ...

Global Samachar Web TV

ਪੰਜਾਬ ਅਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ, ਬ੍ਰੇਕਿੰਗ ਨਿਊਜ਼ ਅਤੇ ਮਹੱਤਵਪੂਰਨ ਅਪਡੇਟਸ ਨਾਲ ਹਮੇਸ਼ਾ ਜੁੜੇ ਰਹੋ।

ਤਾਜ਼ਾ ਖ਼ਬਰਾਂ ਸਿੱਧੀਆਂ ਆਪਣੀ Email 'ਤੇ ਪਾਓ

ਆਪਣੀ Email ਦਰਜ ਕਰੋ ਅਤੇ Global Samachar Web TV ਦੀਆਂ ਮਹੱਤਵਪੂਰਨ ਖ਼ਬਰਾਂ ਤੇ ਅਪਡੇਟਸ ਨਾਲ ਜੁੜੇ ਰਹੋ।

ਧੰਨਵਾਦ! ਤੁਹਾਡੀ Email ਸਫਲਤਾਪੂਰਵਕ ਦਰਜ ਹੋ ਗਈ ਹੈ।
ਤੁਹਾਡੀ Email ਜਾਣਕਾਰੀ ਸੁਰੱਖਿਅਤ ਰਹੇਗੀ।